ਕੋਰੋਨਾ : ਦੇਸ਼ ‘ਚ ਮਰੀਜ਼ਾਂ ਦਾ ਅੰਕੜਾ 31 ਹਜ਼ਾਰ ਤੋਂ ਪਾਰ, ਮ੍ਰਿਤਕਾਂ ਦੀ ਗਿਣਤੀ ਪਹੁੰਚੀ 1007

Corona India

ਕੋਰੋਨਾ : ਦੇਸ਼ ‘ਚ ਮਰੀਜ਼ਾਂ ਦਾ ਅੰਕੜਾ 31 ਹਜ਼ਾਰ ਤੋਂ ਪਾਰ, ਮ੍ਰਿਤਕਾਂ ਦੀ ਗਿਣਤੀ ਪਹੁੰਚੀ 1007

ਨਵੀਂ ਦਿੱਲੀ। ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਕੋਰੋਨਾ ਵਾਇਰਸ ‘ਤੇ ਨੱਥ ਪਾਉਣ ਲਈ ਦੇਸ਼ 3 ਮਈ ਤੱਕ ਲਾਕਡਾਊਨ ਹੈ ਪਰ ਫਿਰ ਵੀ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31 ਹਜ਼ਾਰ ਤੋਂ ਪਾਰ ਹੋ ਗਈ ਹੈ।

ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 31,332 ਤੱਕ ਪੁੱਜ ਗਈ ਹੈ। ਹੁਣ ਤੱਕ ਦੇਸ਼ ਵਿਚ 1,007 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਤੋਂ 7,695 ਲੋਕ ਠੀਕ ਹੋ ਚੁੱਕੇ ਹਨ। ਮੰਤਰਾਲਾ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਅੰਦਰ ਕੋਰੋਨਾ ਦੇ 1,897 ਨਵੇਂ ਕੇਸ ਸਾਹਮਣੇ ਆਏ ਹਨ ਅਤੇ 73 ਲੋਕਾਂ ਦੀ ਮੌਤ ਹੋਈ ਹੈ।

ਦੇਸ਼ ਦੇ ਕਈ ਸੂਬੇ ਕੋਰੋਨਾ ਦੀ ਮਾਰ ਹੇਠ ਹਨ। ਸਭ ਤੋਂ ਵਧ ਮਹਾਰਾਸ਼ਟਰ, ਦਿੱਲੀ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਤੇਲੰਗਾਨਾ ‘ਚ ਕੋਰੋਨਾ ਮਰੀਜ਼ ਹਨ। ਮਹਾਰਾਸ਼ਟਰ ‘ਚ 400 ਲੋਕ ਇਸ ਜਾਨਲੇਵਾ ਵਾਇਰਸ ਕਾਰਨ ਮਰੇ ਹਨ। ਗੁਜਰਾਤ ਵਿਚ 181 ਮੌਤਾਂ ਹੋਈਆਂ ਹਨ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿਚ 120 ਲੋਕਾਂ ਦੀ ਮੌਤ ਹੋਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।