ਬੇਅਦਬੀ ਮਾਮਲੇ ’ਚ ਗ੍ਰਿਫ਼ਤਾਰ ਤਿੰਨ ਡੇਰਾ ਸ਼ਰਧਾਲੂਆਂ ਨੂੰ ਹੋਇਆ ਕੋਰੋਨਾ

crona

ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ’ਚ ਕੀਤਾ ਗਿਆ ਦਾਖਲ

ਸੱਚ ਕਹੂੰ ਨਿਊਜ਼, ਫਰੀਦਕੋਟ। ਬੇਅਦਬੀ ਮਾਮਲੇ ’ਚ ਪੰਜਾਬ ਪੁਲਿਸ ਦੀ ਸਿਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ 6 ਡੇਰਾ ਸ਼ਰਧਾਲੂਆਂ ’ਚੋਂ 3 ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ ਪਾਜ਼ਿਟਿਵ ਆਏ ਤਿੰਨਾਂ ਜਣਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ’ਚ ਦਾਖਲ ਕਰਵਾਇਆ ਗਿਆ ਹੈ। ਡੇਰਾ ਸ਼ਰਧਾਲੂਆਂ ਦੇ ਐਡਵੋਕੇਟ ਬਸੰਤ ਸਿੰਘ ਸਿੱਧੂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਛੇ ਡੇਰਾ ਸ਼ਰਧਾਲੂਆਂ ਦੀ ਗ੍ਰਿਫ਼ਤਾਰੀ ਵਾਲੇ ਦਿਨ ਹੀ ਉਨ੍ਹਾਂ ਦੇ ਕੋਰੋਨਾ ਸੈਂਪਲ ਲਏ ਗਏ ਸਨ ਜਿੰਨ੍ਹਾਂ ’ਚੋਂ ਅੱਜ ਤਿੰਨ ਜਣਿਆਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ।

corona

ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ ਉਨ੍ਹਾਂ ’ਚ ਨਿਸ਼ਾਨ ਸਿੰਘ ਤੇ ਸੁਖਜਿੰਦਰ ਸਿੰਘ ਸੰਨੀ ਵਾਸੀਆਨ ਕੋਟਕਪੂਰਾ ਅਤੇ ਬਲਜੀਤ ਸਿੰਘ ਵਾਸੀ ਸਿੱਖਾਂ ਵਾਲਾ ਸ਼ਾਮਲ ਹਨ ਐਸਐਚਓ ਬਾਜਾਖਾਨਾ ਇਕਬਾਲ ਹੁਸੈਨ ਨੇ ਦੱਸਿਆ ਕਿ ਕੋਰੋਨਾ ਪਾਜ਼ਿਟਿਵ ਆਏ ਨਿਸ਼ਾਨ ਸਿੰਘ, ਸੁਖਜਿੰਦਰ ਸਿੰਘ ਸੰਨੀ ਅਤੇ ਬਲਜੀਤ ਸਿੰਘ ਨੂੰ ਗਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ’ਚ ਦਾਖਲ ਕਰਵਾਇਆ ਗਿਆ ਹੈ।

ਦੱਸਣਯੋਗ ਹੈ ਕਿ 16 ਮਈ ਨੂੰ ਪੰਜਾਬ ਪੁਲਿਸ ਦੀ ਸਿਟ ਵੱਲੋਂ ਐਫਆਈਆਰ ਨੰਬਰ 128 ’ਚ ਛੇ ਡੇਰਾ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿੰਨ੍ਹਾਂ ਨੂੰ ਪੁਲਿਸ ਨੇ 17 ਮਈ ਨੂੰ ਫਰੀਦਕੋਟ ਦੀ ਮਾਣਯੋਗ ਅਦਾਲਤ ’ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੋਇਆ ਹੈ ਦੂਜੇ ਪਾਸੇ ਡੇਰਾ ਸ਼ਰਧਾਲੂਆਂ ਦੇ ਪਰਿਵਾਰਕ ਮੈਂਬਰਾਂ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਪੁਲਿਸ ਵੱਲੋਂ ਦਰਜ਼ ਕੀਤੇ ਗਏ ਪਰਚਿਆਂ ਨੂੰ ਝੂਠੇ ਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।