ਕੋਰੋਨਾ ਵਾਇਰਸ: ਦਸਵੀਂ ਦੀ ਪ੍ਰੀਖਿਆ ਮੁਲਤਵੀ

Corona Virus: 10th Class Paper Postponed

ਕੋਰੋਨਾ ਵਾਇਰਸ: ਦਸਵੀਂ ਦੀ ਪ੍ਰੀਖਿਆ ਮੁਲਤਵੀ
ਮੰਤਰੀ ਸਮੂਹ ਦੀ ਮੀਟਿੰਗ ‘ਚ ਹੋਇਆ ਫੈਸਲਾ

ਚੰਡੀਗੜ, ਸੱਚ ਕਹੂੰ ਨਿਊਜ਼। ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਦਸਵੀਂ ਤੇ ਹੋਰ ਵੀ ਪਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਅੱਜ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਇਹ ਪ੍ਰੀਖਿਆਵਾਂ ਕਦ ਹੋਣਗੀਆਂ ਇਸ ਸਬੰਧੀ ਅੱਗੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੱਤਰੇਤ ਦੇ ਦਫ਼ਤਰਾਂ ਵਿੱਚ ਲੋਕਾਂ ਨਾਲ ਪਬਲਿਕ ਡੀਲਿੰਗ ਵੀ ਬੰਦ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਜਿਸ ਕਰਕੇ ਪੰਜਾਬ ਸਰਕਾਰ ਨੇ ਸਾਵਧਾਨੀ ਦੇ ਤੌਰ ‘ਤੇ ਇਹ ਕਦਮ ਚੁੱਕਿਆ ਹੈ। ਕੋਰੋਨਾ ਕਰਕੇ ਪੂਰੇ ਵਿਸ਼ਵ ਵਿੱਚ ਹੁਣ ਤੱਕ 8593 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ ਤੇ ਪਿਛਲੇ 24 ਘੰਟਿਆਂ ਦੌਰਾਨ ਹੀ 786 ਮੌਤਾਂ ਹੋ ਚੁੱਕੀਆਂ ਹਨ। 10th Class Paper

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਬੱਸਾਂ ਬੰਦ

ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ 786 ਮੌਤਾਂ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।