ਕੋਰੋਨਾ ਵਾਇਰਸ : ਘਰ ਰਹਿ ਕੇ ਪੇਪਰਾਂ ਦਾ ਮੁਲਾਂਕਣ ਕਰਨਗੇ ਅਧਿਆਪਕ

Education

ਕੋਰੋਨਾ ਵਾਇਰਸ : ਘਰ ਰਹਿ ਕੇ ਪੇਪਰਾਂ ਦਾ ਮੁਲਾਂਕਣ ਕਰਨਗੇ ਅਧਿਆਪਕ

ਮੋਹਾਲੀ, (ਕੁਲਵੰਤ ਕੋਟਲੀ) ਕੋਰੋਨਾ ਵਾਇਰਸ ਕਾਰਨ ਪੰਜਾਬ ਭਰ ਦੇ ਸਕੂਲਾਂ ਵਿੱਚ 20 ਤੋਂ 31 ਤੱਕ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ  ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸਕੂਲਾਂ ਵਿੱਚ ਇਮਤਿਹਾਨਾਂ ਦੇ ਕਾਰਨ ਬੱਚਿਆਂ ਦਾ ਇਕੱਠ ਹੁੰਦਾ ਹੈ ਜਿਸ ਕਾਰਨ ਵਾਇਰਸ ਦੇ ਫੈਲਣ ਦੀ ਸੰਭਾਵਨਾ ਬਣ ਸਕਦੀ ਹੈ ਸਿੱਖਿਆ ਵਿਭਾਗ ਪੰਜਾਬ ਵੱਲੋਂ ਨੋਵਲ ਕੋਰੋਨਾ ਵਾਇਰਸ ਸਬੰਧੀ ਸਾਵਧਾਨੀ ਵਰਤਣ ਦੇ ਮੱਦੇਨਜ਼ਰ  ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ 31 ਮਾਰਚ ਤੱਕ ਬੱਚਿਆਂ ਨੂੰ ਛੁੱਟੀਆਂ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਉਹਨਾਂ ਕਿਹਾ ਕਿ ਸਕੂਲਾਂ ‘ਚ ਜਿਹੜੀਆਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਹੋ ਗਈਆਂ ਹਨ ਉਹਨਾਂ ਦੀਆਂ ਉੱਤਰ-ਪੱਤਰੀਆਂ ਦਾ ਮੁਲਾਂਕਣ ਅਧਿਆਪਕ ਆਪਣੇ ਘਰ ਬੈਠ ਕੇ ਹੀ ਕਰਨਗੇ ਅਤੇ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਰੀ ਹੋਣ ਵਾਲੀਆਂ ਹਦਾਇਤਾਂ ਦਾ ਪਾਲਣ ਕਰਕੇ ਕੰਮ ਕਰਦੇ ਰਹਿਣਗੇ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਹਦਾਇਤ ਜਾਰੀ ਕੀਤੀ ਗਈ ਹੈ ਕਿ ਬੋਰਡ ਦੀਆਂ ਜਮਾਤਾਂ ਦੇ ਜਿਹੜੇ-ਜਿਹੜੇ ਵਿਸ਼ਿਆਂ ਦੇ ਇਮਤਿਹਾਨ ਹੋ ਚੁੱਕੇ ਹਨ, ਉਹਨਾਂ ਦੀਆਂ ਉੱਤਰ-ਪੱਤਰੀਆਂ ਦਾ ਮੁਲਾਂਕਣ ਕਰਨ ਲਈ ਜਿਨ੍ਹਾਂ ਅਧਿਆਪਕਾਂ ਦੀ ਡਿਊਟੀ ਲੱਗੀ ਹੈ ਉਹ ਉੱਤਰ-ਪੱਤਰੀਆਂ ਘਰ ਲਿਜਾ ਕੇ ਮੁਲਾਂਕਣ ਕਰਨਗੇ ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ ਸਮੂਹ ਸਕੂਲ ਮੁਖੀ ਅਤੇ ਅਧਿਆਪਕ ਵਿਦਿਆਰਥੀਆਂ ਦੇ ਮਾਪਿਆਂ ਦੇ ਬਣੇ ਵਟਸਐਪ ਗਰੁੱਪਾਂ ਜਾਂ ਸੋਸ਼ਲ ਮੀਡੀਆ ਰਾਹੀਂ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਅ ਲਈ ਜਾਗਰੂਕਤਾ ਸੰਦੇਸ਼ ਦੇ ਕੇ ਆਪਣੀ ਸਮਾਜਿਕ ਜਿੰਮੇਵਾਰੀ ਵੀ ਨਿਭਾਉਣ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।