ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਕੋਰੋਨਾ ਵਲੰਟੀਅਰ ਨੇ ਪੁਲਿਸ ਸਾਹਮਣੇ ਪੀਤਾ ਜ਼ਹਿਰ

Volunteer Protest
ਫਾਈਲ ਫੋਟੋ

(ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਦੇ ਖਰੜ ’ਚ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸੈਂਕੜੇ ਕੋਰੋਨਾ ਵਲੰਟੀਅਰਾਂ ’ਚੋਂ ਇਕ ਨੇ ਖਰੜ ਦੇ ਡੀਐੱਸਪੀ ਕਰਨ ਸੰਧੂ ਦੇ ਸਾਹਮਣੇ ਜ਼ਹਿਰੀਲਾ ਪਦਾਰਥ ਪੀ ਲਿਆ। ਉਸ ਨੂੰ ਤੁਰੰਤ ਖਰੜ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਇਸ ਕੋਰੋਨਾ ਵਲੰਟੀਅਰ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਜੋ ਕਿ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। Corona Volunteer Protest

ਜ਼ਿਕਰਯੋਗ ਹੈ ਕਿ ਕਰੋਨਾ ਦੌਰਾਨ ਪੰਜਾਬ ਭਰ ਦੇ ਸੈਂਕੜੇ ਕੋਰੋਨਾ ਵਲੰਟੀਅਰਾਂ ਨੇ ਸਰਕਾਰ ਦੇ ਹੁਕਮਾਂ ’ਤੇ ਸੇਵਾਵਾਂ ਨਿਭਾਈਆਂ ਸਨ। ਹੁਣ ਇਹ ਲੋਕ ਸਰਕਾਰ ਤੋਂ ਨੌਕਰੀਆਂ ਦੀ ਮੰਗ ਕਰ ਰਹੇ ਹਨ। ਇਸ ਸੰਬੰਧ ਵਿਚ ਸੋਮਵਾਰ ਨੂੰ ਪੰਜਾਬ ਭਰ ਦੇ 200 ਦੇ ਕਰੀਬ ਕੋਰੋਨਾ ਵਲੰਟੀਅਰਾਂ ਨੇ ਸਰਕਾਰ ਤੋਂ ਨੌਕਰੀਆਂ ਦੀ ਮੰਗ ਨੂੰ ਲੈ ਕੇ ਖਰੜ ਵਿਖੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੋਰੋਨਾ ਵਲੰਟੀਅਰਾਂ ਨੇ ਉੱਥੇ ਸੜਕ ਵੀ ਜਾਮ ਕਰ ਦਿੱਤੀ, ਜਿਸ ਕਾਰਨ ਵਧਦੇ ਰੋਸ ਨੂੰ ਦੇਖਦੇ ਹੋਏ ਡੀਐੱਸਪੀ ਕਰਨ ਸੰਧੂ ਵੀ ਮੌਕੇ ’ਤੇ ਪਹੁੰਚ ਗਏ।

ਇਹ ਵੀ ਪੜ੍ਹੋ: ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜਿਸ ਤੋਂ ਬਾਅਦ ਮਨਪ੍ਰੀਤ ਸਿੰਘ ਨੇ ਉਨ੍ਹਾਂ ਦੇ ਸਾਹਮਣੇ ਹੀ ਬੋਤਲ ਨੂੰ ਖੋਲ੍ਹ ਕੇ ਜ਼ਹਿਰੀਲਾ ਪਦਾਰਥ ਪੀ ਲਿਆ। ਹਾਲਾਂਕਿ ਕਰਨ ਸੰਧੂ ਨੇ ਉਸ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਹ ਜ਼ਹਿਰ ਪੀ ਚੁੱਕਾ ਸੀ। ਡੀਐਸਪੀ ਕਰਨ ਸੰਧੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਹ ਲੋਕ ਖਰੜ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਆਉਂਦੇ ਰਹੇ ਸਨ ਪਰ ਸੋਮਵਾਰ ਨੂੰ ਧਰਨੇ ਦੌਰਾਨ ਇਨ੍ਹਾਂ ਵਿੱਚੋਂ ਇੱਕ ਨੇ ਜ਼ਹਿਰ ਪੀ ਲਿਆ ਜਿਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। Corona Volunteer Protest