ਕੋਰੋਨਾ : ਮੌਤਾਂ ਲਈ ਜਿੰਮੇਵਾਰ ਕੌਣ : ਪ੍ਰਿਅੰਕਾ
ਸੱਚ ਕਹੂੰ ਨਿਊਜ, ਨਵੀਂ ਦਿੱਲੀ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਨੇ ਆਪਣੇ ਪਰਿਵਾਰਾਂ ਨੂੰ ਗੁਆ ਦਿੱਤਾ ਹੈ ਇਸ ਲਈ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਕਿਸ ਦੀ ਲਾਪਰਵਾਹੀ ਨਾਲ ਹੋਇਆ ਅਤੇ ਇਸ ਲਈ ਕੌਣ ਜਿੰਮੇਵਾਰ ਹੈ।
ਸ੍ਰੀਮਤੀ ਵਾਡਰਾ ਨੇ ਮੰਗਲਵਾਰ ਨੂੰ ਫੇਸਬੁੱਕ ਪੋਸਟ ’ਚ ਕਿਹਾ ਕਿ ਜਦੋਂ ਕੋਰੋਨਾ ਦੀ ਦੂਜੀ ਲਹਿਰ ਨੇ ਦੇਸ਼ ’ਚ ਤਬਾਹੀ ਮਚਾਉਣੀ ਸ਼ੁਰੂ ਕੀਤੀ ਅਤੇ ਲੋਕ ਬੈਡ, ਆਕਸੀਜਨ, ਵੈਕਸੀਨ ਅਤੇ ਦਵਾਈਆਂ ਲਈ ਸੰਘਰਸ਼ ਕਰ ਰਹੇ ਸਨ, ਉਦੋਂ ਲੋਕਾਂ ਨੂੰ ਸਰਕਾਰ ਤੋਂ ਉਮੀਦ ਸੀ ਕਿ ਉਹ ਸਥਿਤੀ ਨਾਲ ਨਜਿੱਠਣ ਲਈ ਮੁਹੱਈਆ ਸਾਧਨਾਂ ਦਾ ਪੂਰਾ ਇਸਤੇਮਾਲ ਕਰਕੇ ਲੋਕਾਂ ਨੂੰ ਬਚਾਉਣ ਦਾ ਕੰਮ ਕਰਨਗੇ ਪਰ ਸਰਕਾਰ ਪੂਰੀ ਤਰ੍ਹਾਂ ਮੂਕ ਦਰਸ਼ਕ ਬਣੀ ਰਹੀ ਅਤੇ ਪੂਰੇ ਦੇਸ਼ ’ਚ ਦਰਦਨਾਕ ਸਥਿਤੀ ਪੈਦਾ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਤਿਆਰੀ ਦੇ ਨਾਂਅ ’ਤੇ ਕੁਝ ਨਹੀਂ ਸੀ ਇਸ ਨੂੰ ਫੌਰਨ ਸਰਕਾਰ ਨੇ ਆਪਣੀ ਗੈਰ ਜਿੰਮੇਵਾਰੀ ਦਾ ਸਬੂਤ ਦਿੱਤਾ ਅਤੇ ਵੈਕਸੀਨਾਂ ਦੇ ਨਿਰਯਾਤ ਦੀ ਆਗਿਆ ਦਿੱਤੀ ਅਤੇ 2020 ’ਚ ਇਸ ਦੇ ਨਿਰਯਾਤ ਨੂੰ ਦੁਗਣਾ ਕਰ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।