ਅਮਰੀਕਾ ‘ਚ ਕੋਰੋਨਾ ਨਾਲ ਇੱਕ ਲੱਖ ਤੋਂ ਘੱਟ ਲੋਕਾਂ ਦੀ ਹੋਵੇਗੀ ਮੌਤ : ਟਰੰਪ

ਅਮਰੀਕਾ ‘ਚ ਕੋਰੋਨਾ ਨਾਲ ਇੱਕ ਲੱਖ ਤੋਂ ਘੱਟ ਲੋਕਾਂ ਦੀ ਹੋਵੇਗੀ ਮੌਤ : ਟਰੰਪ

ਵਾਸ਼ਿੰਗਟਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਦੇਸ਼ ‘ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਇੱਕ ਲੱਖ ਲੋਕਾਂ ਦੀ ਮੌਤ ਹੋਣ ਦਾ ਅੰਦਾਜ਼ਾ ਹੈ। ਸ੍ਰੀ ਟਰੰਪ ਨੇ ਵਾਈਟ ਹਾਊਸ ‘ਚ ਕਿਹਾ, ”ਉਮੀਦ ਹੈ ਕਿ ਅਸੀਂ ਕੋਰੋਨਾ ਨਾਲ ਹੋਣ ਵਾਲੀ ਮੌਤ ਨੂੰ ਇੱਕ ਲੱਖ ਤੋਂ ਘੱਟ ਰੱਖਣ ‘ਚ ਕਾਮਯਾਬ ਹੋਣਗੇ।” ਇਸ ਤੋਂ ਪਹਿਲਾਂ ਟਰੰਪ ਪ੍ਰਸ਼ਾਸਨ ਨੇ ਇਸ ਮਹਾਂਮਾਰੀ ਨਾਲ 60 ਤੋਂ 70 ਹਜ਼ਾਰ ਲੋਕਾਂ ਦੀ ਮੌਤ ਹੋਣ ਦਾ ਅਨੁਮਾਨ ਲਾਇਆ ਸੀ। ਜਾਨ ਹਾਪਕਿੰਗ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਅਮਰੀਕਾ ‘ਚ ਇਸ ਮਹਾਂਮਾਰੀ ਨਾਲ ਹੁਣ ਤੱਕ 64300 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 10.95 ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।