ਸਾਡੇ ਨਾਲ ਸ਼ਾਮਲ

Follow us

13.3 C
Chandigarh
Thursday, February 19, 2026
More
    Home Breaking News ਕੋਰੋਨਾ ਦੇ ਰਿਕ...

    ਕੋਰੋਨਾ ਦੇ ਰਿਕਾਰਡ 77 ਹਜ਼ਾਰ ਤੋਂ ਵੱਧ ਮਾਮਲੇ ਮਿਲੇ

    Corona India

    1057 ਵਿਅਕਤੀਆਂ ਦੀ ਮੌਤ
    60 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦੀ ਲਗਾਤਾਰ ਭਿਆਨਕ ਹੁੰਦੀ ਸਥਿਤੀ ਦੌਰਾਨ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 77 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਾਨਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ 60 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋਏ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 77,266 ਨਵੇਂ ਮਾਮਲਿਆਂ ਨਾਲ ਕੋਰੋਨਾ ਮਰੀਜ਼ਾਂ ਦਾ ਅੰਕੜਾ 33,87,501 ਹੋ ਗਿਆ। ਇਸ ਦੌਰਾਨ 60,177 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 25,83,948 ਹੋ ਗਈ ਹੈ। ਠੀਕ ਹੋਣ ਵਾਲਿਆਂ ਦੇ ਮੁਕਾਬਲੇ ਕੋਰੋਨਾ ਦੇ ਨਵੇਂ ਮਾਮਲੇ ਜ਼ਿਆਦਾ ਹੋਣ ਨਾਲ ਸਰਗਰਮ ਮਾਮਲੇ 16,032 ਵਧ ਕੇ 7,42,023 ਹੋ ਗਏ ਹਨ। ਦੇਸ਼ ਦੇ ਸਿਰਫ਼ 11 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਘੱਟ ਹੋਈ ਹੈ ਤੇ ਇਸ ਮਿਆਦ ‘ਚ 1057 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 61,529 ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 21.90 ਫੀਸਦੀ, ਠੀਕ ਹੋਣ ਵਾਲਿਆਂ ਦੀ ਦਰ 76.28 ਫੀਸਦੀ ਤੇ ਜਦੋਂਕਿ ਮ੍ਰਿਤਕਾਂ ਦੀ ਦਰ 1.82 ਫੀਸਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.