ਦੇਸ਼ ’ਚ ਕੋਰੋਨਾ ਹੋਇਆ ਬੇਕਾਬੂ, 3.79 ਲੱਖ ਨਵੇਂ ਮਾਮਲੇ, 3645 ਦੀ ਮੌਤ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਕੋਰੋਨਾ ਪਾਜ਼ਿਟਿਵ

ਸੱਚ ਕਹੂੰ ਨਿਊਜ਼, ਨਵੀਂ ਦਿੱਲੀ। ਦੇਸ਼ ’ਚ ਕੋਰੋਨਾ ਦੀ ਕਰੋਪੀ ਰੁਕਣ ਦਾ ਨਾਂਅ ਨਹੀਂ ਲੈ ਰਹੀ ਹੈ ਤੇ ਪਿਛਲੇ 24 ਘੰਟਿਆਂ ਦੌਰਾਨ ਇਸ ਵਾਇਰਸ ਦੇ ਸੰਕਰਮਣ ਨਾਲ 3645 ਲੋਕਾਂ ਦੀ ਮੌਤ ਹੋਣ ਨਾਲ ਹੁਣ ਤੱਕ 2 ਲੱਖ 4 ਹਜ਼ਾਰ 832 ਲੋਕ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 3.79 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ, ਪਰ ਰਾਹਤ ਦੀ ਗੱਲ ਇਹ ਰਹੀ ਕਿ 2.69 ਲੱਖ ਤੋਂ ਜ਼ਿਆਦਾ ਲੋਕਾਂ ਨੇ ਇਸ ਮਹਾਂਮਾਰੀ ਨੂੰ ਮਾਤ ਦਿੱਤੀ ਹੈ। ਇਸ ਦਰਮਿਆਨ ਪਿਛਲੇ 24 ਘੰÇਅਆਂ ਦੌਰਾਨ ਦੇਸ਼ ’ਚ 21, 93, 281 ਲੋਕਾਂ ਦਾ ਟੀਕਾਕਰਨ ਹੋਣ ਨਾਲ ਹੁਣ ਤੱਕ 15 ਕਰੋੜ 20 ਹਜ਼ਾਰ 648 ਲੋਕਾਂ ਨੂੰ ਟੀਕਾ ਲਾਇਆ ਜਾ ਚੁੱਕਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ 3, 79,257 ਨਵੇਂ ਮਾਮਲੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 1 ਕਰੋੜ 83 ਲੰਖ 76 ਹਜ਼ਾਰ 524 ਹੋ ਗਈ। ਇਸ ਦੌਰਾਨ 2, 69, 507 ਮਰੀਜ ਤੰਦਰੁਸਤ ਵੀ ਹੋਏ ਹਨ। ਦੇਸ਼ ’ਚ ਹੁਣ ਤੱਕ ਇੱਕ ਕਰੋੜ 50 ਲੱਖ 86 ਹਜ਼ਾਰ 878 ਲੋਕ ਕੋਰੋਨਾ ਨੂੰ ਮਾਤ ਦੇ ਚੁੰੱਕੇ ਹਨ।

ਇਸ ਦੌਰਾਨ ਸਰਗਰਮ ਮਾਮਲਿਆਂ ’ਚ ਲਗਾਤਾਰ ਵਾਧੇ ਨਾਲ ਇਸਦੀ ਗਿਣਤੀ 30, 84, 814 ਹੋ ਗਈ ਹੈ। ਉੱਥੇ ਹੀ 3645 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬਿਮਾਰੀ ਨਾਲ ਮਰਨ ਵਾਲਿਆਂ ਦਾ ਅੰਕੜਾ ਵਧ ਕੇ 2, 04, 832 ਹੋ ਗਿਆ ਹੈ। ਦੇਸ਼ ’ਚ ਰਿਕਵਰੀ ਰੇਟ ਘਟ ਕੇ 82.10 ਫੀਸਦੀ ਤੇ ਸਰਗਰਮ ਮਾਮਲਿਆਂ ਦੀ ਦਰ ਵਧ ਕੇ 16.79 ਫੀਦਸੀ ਹੋ ਗਈ ਹੈ, ਜਦੋਂ ਕਿ ਮ੍ਰਿਤਕਦਰ ਘੱਟ ਕੇ 1.11 ਫੀਸਦੀ ਰਹਿ ਗਈ ਹੈ।

ਰਾਜਸਥਾਨ ਦੇ ਮੁੱਖ ਮੰਤਰੀ ਕੋਰੋਨਾ ਪਾਜ਼ਿਟਿਵ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਕੋਰੋਨਾ ਹੋ ਗਿਆ ਹੈ। ਇਸ ਜਾਣਕਾਰੀ ਗਹਿਲੋਤ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਟੈਸਟ ਕਰਵਾਉਣ ’ਤੇ ਵੀਰਵਾਰ ਨੂੰ ਉਸਦੀ ਰਿਪੋਰਟ ਵੀ ਪਾਜ਼ਿਟਿਵ ਆਈ ਹੈ, ਹਾਲਾਂਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਲੱਛਣ ਨਹੀਂ ਹਨ ਤੇ ਉਹ ਠੀਕ ਮਹਿਸੂਸ ਕਰ ਰਹੇ ਹਨ। ਗਹਿਲੋਤ ਨੇ ਕਿਹਾ ਕਿ ਉਹ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਆਈਸੋਲੇਸ਼ਨ ’ਚ ਰਹਿ ਕੇ ਕਾਰਜ ਜਾਰੀ ਰੱਖਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।