Punjab

Punjab Weather Update: ਪੰਜਾਬ ’ਚ ਬਦਲਿਆ ਮੌਸਮ, ਮੋਹਾਲੀ-ਪਠਾਨਕੋਟ ’ਚ ਤੇਜ਼ ਮੀਂਹ
Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Bribe: ਨਿਗਮ ਦਾ ਮੁਲਾਜ਼ਮ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Sach Kahoon Punjabi Desk Picture
Published On

ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ ਸਰਪੰਚੀ ਦੇ ਉਮੀਦਵਾਰ ਤੋਂ ਰਿਸ਼ਵਤ ਲੈਣ ਦਾ ਦੋਸ਼

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਸ਼ਾਂਤੀ ਵਿਹਾਰ, ਭਾਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਖੜੇ ਉਮੀਦਵਾਰ ਅਤੇ ਜੀਟੀਬੀ ਨਗਰ ਲੁਧਿਆਣਾ ਦੇ ਵਸਨੀਕ ਅਮਨਦੀਪ ਸਿੰਘ ਚੰਡੋਕ ਵੱਲੋਂ ਦਰਜ ਕਰਵਾਈ ਗਈ ਇੱਕ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। Bribe

ਇਹ ਵੀ ਪੜ੍ਹੋ: Punjab Fire: ਰਾਏਕੋਟ ’ਚ ਦੁਕਾਨ ਕਮ ਗੋਦਾਮ ਨੂੰ ਲੱਗੀ ਅੱਗ, ਕਰੋੜਾਂ ਦਾ ਨੁਕਸਾਨ

ਸਰਕਾਰੀ ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਨੇ ਇੱਕ ਜਾਇਦਾਦ ਸਲਾਹਕਾਰ ਅਤੇ ਬਿਲਡਰ ਚੰਡੋਕ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਗੁਰਦੀਪ ਸਿੰਘ ਨੇ ਇਸ ਚੋਣ ਦੇ ਨਾਮਜ਼ਦ ਅਧਿਕਾਰੀ ਵਜੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੁਲਜ਼ਮ ਨੇ ਰਿਟਰਨਿੰਗ ਅਫਸਰ ਨਾਲ ਕੰਮ ਕਰਨ ਦਾ ਦਾਅਵਾ ਕੀਤਾ ਸੀ। ਗੁਰਦੀਪ ਸਿੰਘ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਦੇ ਨਾਮਜ਼ਦਗੀ ਪੱਤਰਾਂ ਵਿਚ ਕੁਝ ਕਮੀਆਂ ਸਨ ਜਿਹਨਾਂ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਦੇਣ ’ਤੇ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ ਪਰ ਜ਼ੋਰ ਪਾਉਣ ਤੋਂ ਬਾਅਦ ਗੁਰਦੀਪ ਸਿੰਘ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਤੋਂ ਬਾਅਦ ਪੰਚਾਇਤ ਮੈਂਬਰਾਂ ਵਜੋਂ ਚੋਣ ਲੜ ਰਹੀ ਉਸਦੀ ਟੀਮ ਦੀਆਂ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ 10 ਹਜ਼ਾਰ ਰੁਪਏ ਹੋਰ ਦੇਣ ਦੀ ਮੰਗ ਕੀਤੀ। Bribe

ਸ਼ਿਕਾਇਤਕਰਤਾ ਨੇ ਅੱਗੇ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਨੇ ਉਸ ਦੀ ਚੋਣ ਜਿੱਤ ਯਕੀਨੀ ਬਣਾਉਣ ਲਈ 50 ਹਜ਼ਾਰ ਰੁਪਏ ਹੋਰ ਦੀ ਰਿਸ਼ਵਤ ਮੰਗੀ ਸੀ। ਹੁਣ ਚੋਣਾਂ ਤੋਂ ਬਾਅਦ ਵੀ ਉਕਤ ਮੁਲਜ਼ਮ ਆਪਣੇ ਮੋਬਾਈਲ ਫੋਨ ਤੋਂ ਸ਼ਿਕਾਇਤਕਰਤਾ ਨੂੰ ਕਾਲ ਕਰਕੇ ਰਿਸ਼ਵਤ ਦੇ ਪੈਸੇ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਨੇ ਕਾਲ ਰਿਕਾਰਡਿੰਗ ਕਰਕੇ ਸਬੂਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾਏ ਦਿੱਤੇ ਜਿਸ ਨਾਲ ਤੇਜ਼ ਜਾਂਚ ਕਰਕੇ ਜਾਲ ਵਿਛਾਉਣ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਇੱਕ ਟੀਮ ਨੇ ਗੁਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਫਲਤਾਪੂਰਵਕ ਕਾਬੂ ਕਰ ਲਿਆ। ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

About The Author

Related Posts