ਡੇਰਾ ਸ਼ਰਧਾਲੂਆਂ ਦਾ ਬੇਅਦਬੀ ‘ਚ ਕਿਧਰੇ ਨਹੀਂ ਜ਼ਿਕਰ
ਚੰਡੀਗੜ੍ਹ। ਸੇਵਾ ਮੁਕਤ ਜਸਟਿਸ ਜੋਰਾ ਸਿੰਘ ਨੇ ਅੱਜ ਬੇਅਦਬੀ ਮਾਮਲਿਆਂ ‘ਚ ਕਈ ਅਹਿਮ ਖੁਲਾਸੇ ਕਰਦਿਆਂ ਕਿਹਾ ਕਿ ਮਾਮਲਿਆਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ ਗਈ ਅਤੇ ਨਾਂ ਹੀ ਉਨ੍ਹਾਂ ਵੱਲੋਂ ਕੀਤੀ ਗਈ ਸਿਫਾਰਸ਼ ਮੁਤਾਬਕ ਕਾਰਵਾਈ ਹੋਈ ਹੈ। ਜਸਟਿਸ ਜੋਰਾ ਸਿੰਘ ਅੱਜ ਪ੍ਰੈਸ ਕਲੱਬ ਵਿੱਖੇ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ।
ਜਸਟਿਸ ਜੋਰਾ ਸਿੰੰਘ ਨੇ ਕਿਧਰੇ ਵੀ ਡੇਰਾ ਸ਼ਰਧਾਲੂਆਂ ਦਾ ਬੇਅਦਬੀ ਮਾਮਲਿਆਂ ‘ਚ ਜਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੰਨ 2015 ‘ਚ ਬਰਗਾੜੀ ਇਲਾਕੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਹੋਈ ਬੇਅਦਬੀ ਮਾਮਲੇ ਦੀ ਜਾਂਚ ਉਨ੍ਹਾਂ ਨੂੰ ਸੌਂਪੀ ਗਈ ਸੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਜਵਾਹਰ ਸਿੰਘ ਵਾਲਾ ਦੇ ਗੁਰੂਦੁਆਰਾ ਸਾਹਿਬ ਦੇ ਹੈਡਗ੍ਰੰਥੀ ਤੇ ਕੁਝ ਹੋਰ ਵਿਅਕੀਤਆਂ ਤੋਂ ਪੁਛ-ਗਿੱਛ ਕਰਨ ਲਈ ਕਿਹਾ ਸੀ ਪਰ ਸਰਕਾਰ ਨੇ ਪਰ ਸਰਕਾਰ ਨੇ ਉਨ੍ਹਾਂ ਦੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਨਾ ਹੀ ਐਸ.ਆਈ. ਟੀ ਨੇ ਉਨ੍ਹਾਂ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ। ਉਨ੍ਹਾਂ ਕਿਹਾ ਜੇਕਰ ਅਕਾਲੀ ਭਾਜਪਾ ਸਰਕਾਰ ਸਹੀ ਢੰਗ ਨਾਲ ਜਾਂਚ ਕਰਵਾਉਂਦੀ ਦਾ ਅਸਲੀ ਦੋਸ਼ੀ ਫੜੇ ਜਾ ਸਕਦੇ ਸਨ। ਬੇਅਦਬੀ ਲਈ ਉਨ੍ਹਾਂ ਨੇ ਸਿੱਧੇ ਤੌਰ ਤੇ ਅਕਾਲੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। Investigation
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।