ਫਿਰੋਜ਼ਪੁਰ (ਸਤਪਾਲ ਥਿੰਦ)। Corruption: ਪੰਜਾਬ ਵਿਜੀਲੈਂਸ ਬਿਊਰੋ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਪੀਐਸਪੀਸੀਐਲ ਦਫਤਰ ਅਬੋਹਰ ਡਿਵੀਜਨ-3, ਫਿਰੋਜ਼ਪੁਰ ਜ਼ਿਲ੍ਹੇ ’ਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਪਵਨ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸ਼ਹਿਰ ਦੇ ਵਸਨੀਕ ਸੁਭਮ ਤਨੇਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। Corruption
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਪੀਐਸਪੀਸੀਐਲ ਦੇ ਉਕਤ ਮੁਲਾਜਮ ਨੇ ਬਿਜਲੀ ’ਚ ਨੁਕਸ ਪੈਣ ਕਾਰਨ ਉਸਦੀ ਫੈਕਟਰੀ ਦਾ ਵਾਧੂ ਬਿੱਲ ਨਾ ਵਸੂਲਣ ਬਦਲੇ ਦੋ ਤੋਂ ਢਾਈ ਲੱਖ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਨਹੀਂ ਤਾਂ ਜੁਰਮਾਨੇ ਵਜੋਂ ਲਗਭਗ 15-20 ਲੱਖ ਰੁਪਏ ਲਾਏ ਜਾ ਸਕਦੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜਮ ਜੇਈ ਨੇ ਉਸ ਨੂੰ 2 ਲੱਖ ਰੁਪਏ ਜੁਰਮਾਨੇ ਦੀ ਰਕਮ ਪੀਐਸਪੀਸੀਐਲ ਦਫਤਰ ’ਚ ਜਮ੍ਹਾ ਕਰਵਾਉਣ ਲਈ ਆਪਣੇ ਜਾਣਕਾਰ ਸੁਨੀਲ ਕੁਮਾਰ ਨਾਮਕ ਵਿਅਕਤੀ ਦੇ ਬੈਂਕ ਖਾਤੇ ’ਚ ਜਮ੍ਹਾ ਕਰਵਾਉਣ ਲਈ ਕਿਹਾ ਸੀ। Corruption
Read This : Vigilance Bureau : ਐਸਐਚਓ ਤੇ ਏਐਸਆਈ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮਾਮਲਾ ਦਰਜ
ਜੋ ਉਸਨੇ ਜਨਵਰੀ 2024 ’ਚ ਇਹ ਰਕਮ ਟਰਾਂਸਫਰ ਕਰ ਦਿੱਤੇ। ਇਸ ਤੋਂ ਇਲਾਵਾ ਉਕਤ ਜੇਈ ਨੇ ਆਪਣੇ ਗੂਗਲ ਪੇਅ ਖਾਤੇ ’ਚ 11,500 ਰੁਪਏ ਟਰਾਂਸਫਰ ਕਰਵਾ ਲਏ ਤੇ 13,500 ਰੁਪਏ ਨਕਦ ਰਕਮ ਵਜੋਂ ਰਿਸ਼ਵਤ ਲੈ ਲਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪੀਐਸਪੀਸੀਐਲ ਦੇ ਕਰਮਚਾਰੀ ਵੱਲੋਂ 11,500 ਰੁਪਏ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਉਕਤ ਮੁਲਜਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Corruption