ਪੰਜਾਬ ’ਚ ਭ੍ਰਿਸ਼ਟਾਚਾਰ ਸਿਖ਼ਰਾਂ ’ਤੇ : ਅਨੁਰਾਗ ਠਾਕੁਰ

ਹਿਮਾਚਲ ਤੇ ਗੁਜਰਾਤ ਵਿਧਾਨ ਸਭਾ ਚੋਣਾਂ ’ਚ ਜਿੱਤ ਦਾ ਕੀਤਾ ਦਾਅਵਾ ( Anurag Thakur)

(ਐੱਮ.ਕੇ.ਸ਼ਾਇਨਾ) ਮੋਹਾਲੀ। ਮੋਹਾਲੀ ’ਚ ਆਈਆਈਐਸਈਆਰ ’ਚ ਸਵੱਛ ਭਾਰਤ 2.0 ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ’ਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ( Anurag Thakur) ਪਹੁੰਚੇ। ਇਸ ਦੌਰਾਨ ਉਨ੍ਹਾਂ ਸਰਦਾਰ ਵੱਲਭ ਭਾਈ ਪਟੇਲ ਨੂੰ ਯਾਦ ਕਰਦਿਆਂ ਕਿਹਾ ਕਿ ਪਟੇਲ ਨੇ ਨਾ ਸਿਰਫ ਭਾਰਤ ਨੂੰ ਆਜ਼ਾਦੀ ਦਿਵਾਈ ਸਗੋਂ ਆਜ਼ਾਦੀ ਤੋਂ ਬਾਅਦ 550 ਤੋਂ ਵੱਧ ਰਿਆਸਤਾਂ ਨੂੰ ਇਕਜੁੱਟ ਕਰਕੇ ਦੇਸ਼ ਨੂੰ ਮਜ਼ਬੂਤ ਕੀਤਾ।

ਇਸ ਦੌਰਾਨ ਠਾਕੁਰ ਨੇ ਦਾਅਵਾ ਕੀਤਾ ਕਿ ਯੂਪੀ, ਉਤਰਾਖੰਡ, ਗੋਆ ਵਾਂਗ ਅਸੀਂ ਹਿਮਾਚਲ ਅਤੇ ਗੁਜਰਾਤ ’ਚ ਵੀ ਆਪਣੀ ਸਰਕਾਰ ਦੁਹਰਾਵਾਂਗੇ। ਉਨ੍ਹਾਂ ਆਪ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ‘ਆਪ’ ਨੂੰ ਪੰਜਾਬ ’ਚ ਆਪਣੀ ਸਰਕਾਰ ਦੇਖਣੀ ਚਾਹੀਦੀ ਹੈ। ਪੰਜਾਬ ’ਚ ਭਿ੍ਰਸ਼ਟਾਚਾਰ ਸਿਖ਼ਰਾਂ ’ਤੇ ਹੈ ਜਿਸ ਦਾ ਖਾਤਮਾ ਕਰਨਾ ਬਹੁਤ ਜ਼ਰੂਰੀ ਹੈ। ਸਰਕਾਰ ਦਾ ਦਿੱਲੀ ਦਾ ਸਿਹਤ ਮੰਤਰੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਵਿੱਚ ਹੈ ਅਤੇ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਵਿੱਚ ਮੁੱਖ ਸਰਗਨਾ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਦੀ ਅਪੀਲ

ਕੇਂਦਰੀ ਮੰਤਰੀ ਨੇ ਕਿਹਾ ਕਿ ਸਵੱਛਤਾ ਨੂੰ ਲੈ ਕੇ ਇੱਕ ਜਨ ਅੰਦੋਲਨ ਹੋਣਾ ਚਾਹੀਦਾ ਹੈ ਅਤੇ ਇਹ ਉਦੋਂ ਹੀ ਹੋਵੇਗਾ ਜਦੋਂ ਨੌਜਵਾਨ ਇਸ ’ਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਸਵੱਛ ਭਾਰਤ’ ਮੁਹਿੰਮ ਦਾ ਅਸਰ ਜ਼ਿਆਦਾਤਰ ਦੇਸ਼ ਦੇ ਨੌਜਵਾਨਾਂ ਅਤੇ ਬੱਚਿਆਂ ’ਤੇ ਦੇਖਿਆ ਜਾ ਸਕਦਾ ਹੈ। ਅੱਜ ਕੱਲ੍ਹ ਬੱਚੇ ਆਪਣੇ ਮਾਪਿਆਂ ਨੂੰ ਸੜਕਾਂ ’ਤੇ ਕੂੜਾ ਸੁੱਟਣ ਤੋਂ ਰੋਕਦੇ ਹਨ।

ਉਨ੍ਹਾਂ ਕਿਹਾ, ਏਕ ਭਾਰਤ ਸ੍ਰੇਸ਼ਠ ਭਾਰਤ ਦੇ ਇਸ ਵਿਚਾਰ ਨੂੰ ਅੱਗੇ ਲਿਜਾਣ ਦਾ ਕੰਮ ਪੀਐਮ ਮੋਦੀ ਨੇ ਕੀਤਾ ਹੈ। ਅੱਜ, ਰਨ ਫਾਰ ਯੂਨਿਟੀ ਦੇਸ਼ ਭਰ ’ਚ 75,000 ਤੋਂ ਵੱਧ ਸਥਾਨਾਂ ’ਤੇ ਹੋ ਰਹੀ ਹੈ। ਏਕਤਾ ਦੀ ਦੌੜ ਇਸ ਲਈ ਹੋ ਰਹੀ ਹੈ ਕਿ ਅੱਜ ਦਾ ਨੌਜਵਾਨ ਰਾਸ਼ਟਰ ਨਿਰਮਾਣ ਅਤੇ ਰਾਸ਼ਟਰ ਨੂੰ ਮਜ਼ਬੂਤ ਕਰਨ ’ਚ ਲੱਗਾ ਹੋਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ