ਪੰਜਾਬੀ ਯੂਨੀਵਰਸਿਟੀ ਵਿਖੇ ਅੰਡਰਗਰੈਜੂਏਟ ਕੋਰਸਾਂ ਲਈ ਕੌਂਸਲਿੰਗ ਸ਼ੁਰੂ

Punjabi University
ਪਟਿਆਲਾ : ਕੌਸਲਿੰਗ ਲਈ ਪੁੱਜੇ ਵਿਦਿਆਰਥੀਆਂ ਦਾ ਦ੍ਰਿਸ਼।

Punjabi University | ਪਹਿਲੇ ਦਿਨ ਵਿਦਿਆਰਥੀਆਂ ਵਿਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ

(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University ) ਵਿਖੇ ਅੰਡਰਗਰੈਜੂਏਟ ਕੋਰਸਾਂ ਲਈ ਕੌਂਸਲਿੰਗ ਸ਼ੁਰੂ ਹੋ ਗਈ ਹੈ। ਕੌਂਸਲਿੰਗ ਦੇ ਪਹਿਲੇ ਦਿਨ 12 ਜੂਨ ਨੂੰ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਚਲਦੇ ਵੱਖ-ਵੱਖ ਅੰਡਰ-ਗਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਕੈਂਪਸ ਵਿਖੇ ਪੁੱਜੇ।

ਇਹ ਵੀ ਪੜ੍ਹੋ: ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫਸਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਕੇਂਦਰੀ ਦਾਖ਼ਲਾ ਸੈੱਲ ਦੇ ਕੋਆਰਡੀਨੇਟਰ ਡਾ. ਗੁਲਸ਼ਨ ਬਾਂਸਲ ਨੇ ਦੱਸਿਆ ਕਿ ਇਸ ਵਾਰ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਬਿਹਤਰ ਪ੍ਰਬੰਧ ਕੀਤੇ ਗਏ ਹਨ। ਪਿਛਲੇ ਸਾਲਾਂ ਦੇ ਅਨੁਭਵ ਤੋਂ ਸਾਹਮਣੇ ਆਇਆ ਸੀ ਕਿ ਕੌਂਸਲਿੰਗ ਦੌਰਾਨ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਣ ਕਾਰਨ ਕਈ ਵਾਰ ਉਨ੍ਹਾਂ ਨੂੰ ਕੌਂਸਲਿੰਗ ਲਈ ਆਪਣੀ ਵਾਰੀ ਲਈ ਜ਼ਿਆਦਾ ਉਡੀਕ ਕਰਨੀ ਪੈਂਦੀ ਸੀ। ਇਸ ਵਾਰ ਵਿਦਿਆਰਥੀਆਂ ਨੂੰ ਦੋ ਸਮੂਹਾਂ ਵਿੱਚ ਵੰਡ ਕੇ 80 ਫ਼ੀਸਦੀ ਤੋਂ ਵਧੇਰੇ ਨੰਬਰ ਵਾਲੇ ਵਿਦਿਆਰਥੀਆਂ ਨੂੰ ਪਹਿਲੇ ਦਿਨ ਕੌਂਸਲਿੰਗ ਲਈ ਬੁਲਾਇਆ ਗਿਆ ਜਦੋਂਕਿ ਇਸ ਤੋਂ ਘੱਟ ਨੰਬਰ ਵਾਲੇ ਵਿਦਿਆਰਥੀ ਦੂਜੇ ਦਿਨ 13 ਜੂਨ ਨੂੰ ਬੁਲਾਏ ਗਏ ਹਨ। Punjabi University

ਵਿਦਿਆਰਥੀਆਂ ਦੀ ਅਗਵਾਈ ਅਤੇ ਮੱਦਦ ਲਈ ’ਹੈਲਪ ਡੈਸਕ’ ਵੀ ਲਗਾਇਆ

ਉਨ੍ਹਾਂ ਦੱਸਿਆ ਕਿ ਫਿਰ ਵੀ ਜੇ ਕੋਈ ਵਿਦਿਆਰਥੀ ਕਿਸੇ ਮਜ਼ਬੂਰੀ ਕਾਰਨ ਪਹਿਲੇ ਦਿਨ ਨਹੀਂ ਆ ਸਕਿਆ ਤਾਂ ਦੂਜੇ ਦਿਨ ਵੀ ਆ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਖ਼ਲਾ ਸੈੱਲ ਵੱਲੋਂ ਵਿਦਿਆਰਥੀਆਂ ਦੀ ਅਗਵਾਈ ਅਤੇ ਮੱਦਦ ਲਈ ’ਹੈਲਪ ਡੈਸਕ’ ਵੀ ਲਗਾਇਆ ਗਿਆ ਹੈ ਤਾਂ ਕਿ ਵਿਦਿਆਰਥੀਆਂ ਨੂੰ ਨਵੇਂ ਹੋਣ ਕਾਰਨ ਕੈਂਪਸ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।