ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਨਾਲ ਅੱਤਵਾਦੀਆਂ ਦਾ ਮੁਕਾਬਲਾ

ਇੰਟਰਨੈੱਟ ਸੇਵਾ ਬੰਦ

ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ‘ਚ ਘੇਰੋ ਅਤੇ ਤਲਾਸ਼ (ਕਾਸੋ) ਅਭਿਆਨ ਦੌਰਾਨ ਸ਼ੋਪੀਆ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਅਧਿਕਾਰਿਕ ਸੂਤਰਾਂ ਨੇ ਕਿਹਾ ਕਿ ਰਾਸ਼ਟਰੀ ਰਾਇਫਲ (ਆਰਆਰ), ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐੱਸਓਜੀ) ਅਤੇ ਕੇਂਦਰੀ ਅਰਧ ਸੈਨਿਕ ਬਲ (ਸੀਪੀਐੱਮਐੱਫ) ਨੇ ਸੰਯੁਕਤ ਰੂਪ ‘ਚ ਸ਼ੁੱਕਰਵਾਰ ਨੂੰ ਤੜਕੇ ਸ਼ੋਪੀਆ ਜ਼ਿਲ੍ਹੇ ਦੇ ਇਮਾਮ ਸਾਹਿਬ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੂਫ਼ੀਆ ਜਾਣਕਾਰੀ ਤੋਂ ਬਾਅਦ ਤਲਾਸ਼ੀ ਅਭਿਆਨ ਸ਼ੁਰੂ ਕੀਤਾ। (Security Forces)

ਸੁਰੱਖਿਆ ਬਲਾਂ ਦੇ ਜਵਾਨ ਅੱਜ ਸਵੇਰੇ ਇੱਕ ਖ਼ੇਤਰ ਵਿਸ਼ੇਸ਼ ਵੱਲ ਵਧ ਰਹੇ ਸਨ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਹੈ। ਖ਼ਬਰ ਲਿਖੇ ਜਾਣ ਤੱਕ ਅਭਿਆਨ ਜਾਰੀ ਸੀ। ਉਨ੍ਹਾਂ ਕਿਹਾ ਕਿ ਖ਼ੇਤਰ ‘ਚ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਘੇਰਾਬੰਦੀ ਵਾਲੇ ਖ਼ੇਤਰ ਤੋਂ ਬਾਹਰ ਤੈਨਾਤ ਕੀਤਾ ਗਿਆ ਹੈ। ਪੁਲਿਸ ਬੁਲਾਰੇ ਨੇ ਕਿਹਾ ਕਿ ਅਫ਼ਵਾਹਾਂ ਦੇ ਮੱਦੇਨਜ਼ਰ ਖ਼ੇਤਰ ‘ਚ ਮੋਬਾਇਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।