ਸਖਤ ਸੁਰੱਖਿਆ ਪ੍ਰਬੰਧਾਂ ‘ਚ ਸ਼ੁਰੂ ਹੋਈ ਗਿਣਤੀ
ਭੋਪਾਲ, ਏਜੰਸੀ। ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ ਸਾਰੀਆਂ 230 ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ 51 ਜ਼ਿਲ੍ਹਿਆਂ ‘ਚ ਸਵੇਰੇ ਅੱਠ ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਸ਼ੁਰੂ ਹੋ ਗਈ। ਕੁਝ ਘੰਟਿਆਂ ਬਾਅਦ ਰੁਝਾਨ ਮਿਲਣਾ ਸ਼ੁਰੂ ਹੋ ਜਾਵੇਗਾ ਅਤੇ ਸ਼ਾਮ ਤੱਕ ਨਤੀਜੇ ਵੀ ਆ ਜਾਣਗੇ। ਰਾਜ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਅਨੁਸਾਰ ਸਭ ਤੋਂ ਪਹਿਲਾਂ ਡਾਕ ਮਤਪੱਤਰਾਂ ਦੀ ਗਿਣਤੀ ਸ਼ੁਰੂ ਕੀਤੀ ਗਈ ਹੈ। ਲਗਭਗ ਅੱਧੇ ਘੰਟੇ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ‘ਚ ਬੰਦ ਮਤਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋਵੇਗਾ।
ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਖੇਤਰ ਅਨੁਸਾਰ ਔਸਤਨ 14 ਟੇਬਲ ਲਗਾਈਆਂ ਗਈਆਂ ਹਨ ਅਤੇ ਔਸਤਨ 22 ਦੌਰ ‘ਚ ਵੋਟਾਂ ਦੀ ਗਿਣਤੀ ਪੂਰੀ ਹੋਵੇਗੀ। ਵਿਧਾਨ ਸਭਾ ਚੋਣਾਂ ਲਈ 28 ਨਵੰਬਰ ਨੂੰ ਪੰਜ ਕਰੋੜ ਚਾਰ ਲੱਖ ਵੋਟਰਾਂ ‘ਚੋਂ 75.05 ਫੀਸਦੀ ਵੋਟਰਾਂ ਨੇ ਵੋਟ ਪਾ ਕੇ 2899 ਉਮੀਦਵਾਰਾਂ ਦੀ ਕਿਸਮਤ ਈਵੀਐਮ ‘ਚ ਬੰਦ ਕਰ ਦਿੱਤੀ ਸੀ, ਜਿਹਨਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।