ਅੰਮ੍ਰਿਤਪਾਲ ਮਾਮਲੇ ‘ਚ ਜੰਮੂ ਤੋਂ ਜੋੜੇ ਨੂੰ ਹਿਰਾਸਤ ‘ਚ ਲਿਆ

Amritpal

ਜੰਮੂ (ਸੱਚ ਕਹੂੰ ਨਿਊਜ਼)। ਅੰਮ੍ਰਿਤਪਾਲ ਸਿੰਘ (Amritpal) ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਇਸ ਦੌਰਾਨ ਪੁਲਿਸ ਨੇ ਸ਼ਹਿਰ ਦੇ ਬਾਹਰੀ ਇਲਾਕੇ ਤੋਂ ਰਣਬੀਰ ਸਿੰਘ ਪੁਰਾ ਤੋਂ ਉਸ ਦੇ ਕਰੀਬੀ ਸਹਿਯੋਗੀ ਦੇ ਕਥਿਤ ਸਬੰਧਾਂ ਦੇ ਦੋਸ਼ ਵਿੱਚ ਇੱਕ ਜੋੜੇ ਨੂੰ ਹਿਰਾਸਤ ਵਿੱਚ ਲਿਆ ਹੈ। ਜੰਮੂ ਪੁਲਿਸ ਨੇ ਸ਼ਨਿੱਚਰਵਾਰ ਨੂੰ ਇੱਕ ਸੰਦੇਸ਼ ਵਿੱਚ ਕਿਹਾ, “ਆਰਐਸ ਪੁਰਾ ਦੇ ਰਹਿਣ ਵਾਲੇ ਅਮਰੀਕ ਸਿੰਘ ਅਤੇ ਉਸਦੀ ਪਤਨੀ ਸਰਬਜੀਤ ਕੌਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।” ਦੋਵਾਂ ਨੂੰ ਅਗਲੇਰੀ ਕਾਰਵਾਈ ਲਈ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਕੀ ਹੈ ਮਾਮਲਾ (Amritpal)

ਜੋੜੇ ਨੂੰ ਕਥਿਤ ਤੌਰ ’ਤੇ ਪਾਪਲਪ੍ਰੀਤ ਸਿੰਘ (ਅੰਮ੍ਰਿਤਪਾਲ ਸਿੰਘ ਦੇ ਕਰੀਬੀ) ਦੇ ਨਾਲ ਸਬੰਧ ਹੋਣ ਦੇ ਦੋਸ਼ ਹੇਠ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਅਗਲੇਰੀ ਜਾਂਚ ਲਈ ਜੋੜੇ ਦੇ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਏ ਗਏ ਹਨ। ਉਨ੍ਹਾਂ ਕਿਹਾ, ‘ਪੰਜਾਬ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਉਹ ਇਸ ਮਾਮਲੇ ਵਿੱਚ ਜੋੜੇ ਤੋਂ ਵੀ ਪੁੱਛਗਿੱਛ ਕਰੇਗੀ।

ਪਿਛਲੇ ਸਾਲ ਭਾਰਤ ਪਰਤਣ ਤੋਂ ਬਾਅਦ ਪਾਪਲਪ੍ਰੀਤ ਕਥਿਤ ਤੌਰ ‘ਤੇ ਅੰਮ੍ਰਿਤਪਾਲ ਨਾਲ ਕੰਮ ਕਰ ਰਿਹਾ ਸੀ ਅਤੇ ਅਭਿਨੇਤਾ ਦੀਪ ਸਿੱਧੂ ਦੁਆਰਾ ਸਥਾਪਿਤ ਕੀਤੀ ਗਈ ਸੰਸਥਾ ‘ਵਾਰਿਸ ਪੰਜਾਬ ਦੇ’ ਦੀ ਵਾਗਡੋਰ ਸੰਭਾਲੀ ਸੀ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਦੀ 15 ਫਰਵਰੀ 2022 ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।