ਅਦਾਲਤ ਦੀ ਹੱਤਕ ਦਾ ਮਾਮਲਾ : ਪ੍ਰਸ਼ਾਂਤ ਭੂਸ਼ਣ ਦੋਸ਼ੀ ਕਰਾਰ

ਸਜ਼ਾ ‘ਤੇ 20 ਅਗਸਤ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਚੀਫ ਜਸਟਿਸ ਸ਼ਰਦ ਅਰਵਿੰਦ ਬੋਬੜੇ ਤੇ ਚਰਾ ਸਾਬਕਾ ਮੁੱਖ ਜੱਜਾਂ ਖਿਲਾਫ਼ ਅਪਮਾਨਜਨਕ ਟਿੱਪਣੀ ਮਾਮਲੇ ‘ਚ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਸ਼ੁੱਕਰਵਾਰ ਨੂੰ ਅਦਾਲਤ ਦੇ ਹੱਤਕ ਮਾਮਲੇ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀ. ਆਰ. ਗਵੱਈ ਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੀ ਬੈਂਚ ਨੇ ਆਪਣਾ ਆਦੇਸ਼ ਸੁਣਾਉਂਦਿਆਂ ਕਿਹਾ ਕਿ ਭੂਸ਼ਣ ਨੂੰ ਅਦਾਲਤ ਦੀ ਹੱਤਕ ਦਾ ਦੋਸ਼ੀ ਕਰਾਰ ਦਿੱਤਾ ਜਾਂਦਾ ਹੈ। ਬੈਂਚ ਵੱਲੋਂ ਜਸਟਿਸ ਗਵੱਈ ਨੇ ਆਦੇਸ਼ ਸੁਣਾਉਂਦਿਆਂ ਕਿਹਾ, ‘ਭੂਸ਼ਣ ‘ਤੇ ਅਦਾਲਤ ਦੀ ਹੱਤਕ ਦੇ ਗੰਭੀਰ ਦੋਸ਼ੀ ਪਾਏ ਗਏ ਹਨ। ਅਦਾਲਤ 20 ਅਗਸਤ ਨੂੰ ਉਨ੍ਹਾਂ ਦੀ ਸਜ਼ਾ ‘ਤੇ ਸੁਣਵਾਈ ਕਰੇਗੀ। ਬੈਂਚ ਨੇ ਬੀਤੀ ਪੰਜ ਅਗਸਤ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਟਵਿੱਟਰ ‘ਤੇ ਭੂਸ਼ਣ ਦੀਆਂ ਦੋ ਅਪਮਾਨਜਨਕ ਟਿੱਪਣੀਆਂ ਸਬੰਧੀ ਬੀਤੀ 9 ਜੁਲਾਈ ਨੂੰ ਅਦਾਲਤ ਦੀ ਹੱਤਕ ਦਾ ਮਾਮਲਾ ਦਰਜ ਕੀਤਾ ਸੀ ਤੇ 22 ਜੁਲਾਈ ਨੂੰ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ