ਅਦਾਲਤ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਗ੍ਰਿਫਤਾਰੀ ਵਾਰੰਟ ਜਾਰੀ

ਅਦਾਲਤ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਗ੍ਰਿਫਤਾਰੀ ਵਾਰੰਟ ਜਾਰੀ

ਮੋਹਾਲੀ, (ਕੁਲਵੰਤੀ ਕੋਟਲੀ) ਕਿਸੇ ਸਮੇਂ ਜਿਸ ਦੇ ਅੰਡਰ ਪੰਜਾਬ ਪੁਲਿਸ ਕੰਮ ਕਰਦੀ ਸੀ ਹੁਣ ਉਹੀ ਪੁਲਿਸ ਸਾਬਕਾ ਡੀਜੀਪੀ ਨੂੰ ਲੱਭ ਰਹੀ ਹੈ, ਪ੍ਰੰਤੂ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੇ ਜਾਣ ਤੋਂ ਬਾਅਦ ਵੀ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹਨ ਬਹੁਚਰਚਿਤ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਵੱਲੋਂ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ

ਇਸ ਸੰਬੰਧੀ ਅੱਜ ਮੁਹਾਲੀ ਦੇ ਫਸਟ ਕਲਾਸ ਜੁਡੀਸ਼ੀਅਲ ਮੈਜਿਸਟਰੇਟ (ਫਸਟ ਕਲਾਸ) ਅਦਾਲਤ ਵੱਲੋਂ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਹੁਕਮ ਕੀਤੇ ਕਿ ਸੁਮੇਧ ਸੈਣੀ ਨੂੰ 25 ਸਤੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ ਇਸ ਸੰਬੰਧੀ ਸਰਕਾਰੀ ਵਕੀਲ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ ਪਿੱਛੋਂ ਅਦਾਲਤ ਵੱਲੋਂ ਉਨ੍ਹਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ

Mohali Court Decision Ex DGP

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਬੀਤੇ ਦਿਨੀਂ ਅਦਾਲਤ ਵੱਲੋਂ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ ਇਸ ਪਿੱਛੋਂ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ, ਪ੍ਰੰਤੂ ਉਹ ਪੁਲਿਸ ਦੇ ਹੱਥ ਨਾ ਲੱਗੇ ਹੁਣ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ ਤੇ ਪੁਲਿਸ ਨੇ ਸੈਣੀ ਨੂੰ ਗ੍ਰਿਫਤਾਰ ਕਰਕੇ 25 ਸਤੰਬਰ ਤੱਕ ਅਦਾਲਤ ਵਿਚ ਪੇਸ਼ ਕਰਨਾ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.