ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਜ਼ਮੀਨ ਤੋਂ ਕਬਜ਼ੇ...

    ਜ਼ਮੀਨ ਤੋਂ ਕਬਜ਼ੇ ਛੁਡਾਉਣ ਦੇ ਮਾਮਲੇ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅਦਾਲਤ ਵੱਲੋਂ ਸੰਮਨ ਜਾਰੀ

    ਜ਼ਮੀਨ ਤੋਂ ਕਬਜ਼ੇ ਛੁਡਾਉਣ ਦੇ ਮਾਮਲੇ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅਦਾਲਤ ਵੱਲੋਂ ਸੰਮਨ ਜਾਰੀ

    ਮੋਹਾਲੀ, (ਕੁਲਵੰਤ ਸਿੰਘ ਕੋਟਲੀ) ਮੋਹਾਲੀ ਦੇ ਸਿਸਵਾਂ ’ਚ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਉਣ ਦਾ ਮਾਮਲਾ ਹੁਣ ਅਦਾਲਤ ਪਹੁੰਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਖਰੜ ਦੀ ਅਦਾਲਤ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸੰਮਨ ਜਾਰੀ ਕੀਤੇ ਗਏ ਹਨ। ਅਦਾਲਤ ਵੱਲੋਂ ਸੰਮਨ ਜਾਰੀ ਕਰਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਨੂੰ 25 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

    ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਦੀ ਹਾਜ਼ਰੀ ਵਿੱਚ ਸਿਸਵਾਂ ’ਚ ਪੰਚਾਇਤੀ ਜ਼ਮੀਨ ਉਤੇ ਨਜਾਇਜ਼ ਕਬਜ਼ਾ ਕਹਿੰਦੇ ਹੋਏ ਜ਼ਮੀਨ ਤੋਂ ਕਬਜ਼ਾ ਹਟਾਇਆ ਗਿਆ ਸੀ। ਕਿਹਾ ਜਾ ਰਿਹਾ ਸੀ ਕਿ ਇਸ ਜ਼ਮੀਨ ਉਤੇ ਕੈਪਟਨ ਬਿਕਰਮਜੀਤ ਸਿੰਘ ਨੇ ਕਬਜ਼ਾ ਕੀਤਾ ਹੋਇਆ ਹੈ। ਇਸ ਤੋਂ ਬਾਅਦ ਇਸ ਕਾਰਵਾਈ ਨੂੰ ਉਨ੍ਹਾਂ ਵੱਲੋਂ ਅਦਾਲਤ ’ਚ ਚੁਣੌਤੀ ਦਿੱਤੀ ਗਈ। ਅਦਾਲਤ ਨੇ ਇਸ ਮਾਮਲੇ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸੰਮਨ ਜਾਰੀ ਕੀਤੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here