(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਗਾੜੀ ’ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਤਿੰਨਾਂ ਮਾਮਲਿਆਂ ’ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਖ਼ਿਲਾਫ਼ ਚੱਲ ਰਹੀ ਅਦਾਲਤੀ ਕਾਰਵਾਈ ਅਤੇ ਪੰਜਾਬ ਵੱਲੋਂ ਪੁਲਿਸ ਜਾਂਚ ’ਤੇ ਰੋਕ ਲਾ ਦਿੱਤੀ ਹੈ।
ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ’ਚ ਪੂਜਨੀਕ ਗੁਰੂ ਜੀ ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਪੂਜਨੀਕ ਗੁਰੂ ਜੀ ਨੇ ਹਾਈਕੋਰਟ ’ਚ ਚੁਣੌਤੀ ਦਿੱਤੀ ਸੀ। ਪੂਜਨੀਕ ਗੁਰੂ ਜੀ ਨੇ ਪੰਜਾਬ ਪੁਲਿਸ ਦੀ ਜਾਂਚ ਨੂੰ ਸਿਆਸੀ ਚਾਲ ਕਰਾਰ ਦਿੰਦੇ ਹੋਏ ਹਾਈਕੋਰਟ ’ਚ ਮੰਗ ਕੀਤੀ ਸੀ ਕਿ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾਵੇ ਇਹ ਪਟੀਸ਼ਨ ਹਾਈਕੋਰਟ ’ਚ ਡਬਲ ਬੈਂਚ ਕੋਲ ਸੁਣਵਾਈ ਅਧੀਨ ਸੀ।
ਪੂਜਨੀਕ ਗੁਰੂ ਜੀ ਨੇ ਇੱਕ ਹੋਰ ਪਟੀਸ਼ਨ ਦਾਇਰ ਕਰਦਿਆਂ ਅਦਾਲਤ ਤੋਂ ਮੰਗ ਕੀਤੀ ਸੀ ਕਿ ਜਦੋਂ ਉਨ੍ਹਾਂ ਦੀ ਪਟੀਸ਼ਨ ਡਬਲ ਬੈਂਚ ਦੇ ਸੁਣਵਾਈ ਅਧੀਨ ਹੈ ਤਾਂ ਹੇਠਲੀ ਅਦਾਲਤ ’ਚ ਇਸ ’ਤੇ ਕਾਰਵਾਈ ਕਿਵੇਂ ਚੱਲ ਸਕਦੀ ਹੈ। ਮਾਣਯੋਗ ਹਾਈਕੋਰਟ ਨੇ ਅੱਜ ਪੂਜਨੀਕ ਗੁਰੂ ਜੀ ਖ਼ਿਲਾਫ਼ ਚੱਲ ਰਹੀ ਸੁਣਵਾਈ ’ਤੇ ਰੋਕ ਲਾ ਦਿੱਤੀ ਹੈ। 2015 ’ਚ ਪੰਜਾਬ ਸਰਕਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਬਾਅਦ ’ਚ 2018 ’ਚ ਨਵੀਂ ਸੂਬਾ ਸਰਕਾਰ ਨੇ ਸੀਬੀਆਈ ਜਾਂਚ ਦੇ ਹੁਕਮ ਵਾਪਸ ਲੈ ਲਏ ਸਨ। ਸੀਬੀਆਈ ਨੇ ਆਪਣੀ ਲੰਮੀ-ਚੌੜੀ ਵਿਗਿਆਨਕ ਜਾਂਚ ਕਰਕੇ ਆਪਣੀ ਰਿਪੋਰਟ ’ਚ ਡੇਰਾ ਸ਼ਰਧਾਲੂਆਂ ਨੂੰ ਨਿਰਦੋਸ਼ ਦੱਸਿਆ ਸੀ ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਹਮੇਸ਼ਾ ਕਹਿੰਦੇ ਹਨ ਕਿ ਅਸੀਂ ਸਾਰੇ ਧਰਮਾਂ ਦਾ ਸਨਮਾਨ ਕਰਦੇ ਸਾਂ ਕਰਦੇ ਹਾਂ ਅਤੇ ਕਰਦੇ ਹੀ ਰਹਾਂਗੇ ਧਰਮਾਂ ਦੇ ਅਪਮਾਨ ਬਾਰੇ ਤਾਂ ਅਸੀਂ ਸੋਚ ਵੀ ਨਹੀਂ ਸਕਦੇ।