Gippy Grewal: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਕੋਰਟ ਵੱਲੋਂ ਸੰਮਨ

Gippy Grewal

ਮੋਹਾਲੀ ’ਚ ਚੱਲ ਰਿਹਾ ਹੈ 2018 ਤੋਂ ਮਿਲੀ ਧਮਕੀ ਦਾ ਕੇਸ

  • ਗਵਾਹੀ ਹੋਣੀ ਅਜੇ ਬਾਕੀ ਹੈ

ਮੋਹਾਲੀ (ਸੱਚ ਕਹੂੰ ਨਿਊਜ਼)। Gippy Grewal; ਚੰਡੀਗੜ੍ਹ ਨਾਲ ਲਗਦੇ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਕੋਰਟ ਨੇ ਮਸ਼ਹੂਰ ਪੰਜਾਬੀ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਕੋਰਟ ’ਚ ਪੇਸ਼ ਹੋਣ ਲਈ ਜਮਾਨਤੀ ਸੰਮਨ ਭੇਜਿਆ ਹੈ। ਇਸ ਸੰਮਨ ਉਨ੍ਹਾਂ ਵੱਲੋਂ 2018 ’ਚ ਸੰਦੇਸ਼ ਰਾਹੀਂ ਗੈਂਗਸਟਰ ਦਿਲਪ੍ਰੀਤ ਬਾਬਾ ਤੋਂ ਮਿਲੀ ਧਮਕੀ ਦੇ ਮਾਮਲੇ ’ਚ ਭੇਜਿਆ ਗਿਆ ਹੈ। ਇਸ ਮਾਮਲੇ ’ਚ ਮੋਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ’ਚ ਕੇਸ ਦਰਜ਼ ਕੀਤਾ ਗਿਆ ਸੀ। ਮੋਹਾਲੀ ਕੋਰਟ ਵੱਲੋਂ 24 ਜੁਲਾਈ ਨੂੰ ਵੀ ਪੇਸ਼ ਹੋਣ ਲਈ 5 ਹਜ਼ਾਰ ਰੁਪਏ ਦਾ ਜਮਾਨਤੀ ਸੰਮਨ ਭੇਜਿਆ ਗਿਆ ਸੀ। ਜੋ ਕਿ ਕੋਰਟ ’ਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ’ਚ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਗਿੱਪੀ ਗਰੇਵਾਲ ਦੀ ਅਦਾਲਤ ’ਚ ਗਵਾਈ ਹੋਣੀ ਹੈ। Punjabi Singer

Read This : Punjab News: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ, ਕਰ ਲਵੋ ਇਹ ਕੰਮ…

ਜਾਣੋ ਕੀ ਹੈ ਮਾਮਲਾ | Gippy Grewal

31 ਮਈ 2018 ਨੂੰ ਗਿੱਪੀ ਗਰੇਵਾਲ ਨੂੰ ਇੱਕ ਅਣਪਛਾਤੇ ਨੰਬਰ ਤੋਂ ਉਨ੍ਹਾਂ ਦੇ ਵਹਾਟਸਐਪ ’ਤੇ ਇੱਕ ਸੰਦੇਸ਼ ਆਇਆ ਸੀ। ਇਸ ਸੰਦੇਸ਼ ’ਚ ਉਨ੍ਹਾਂ ਨੂੰ ਇੱਕ ਨੰਬਰ ਦਿੱਤਾ ਗਿਆ ਸੀ। ਇਸ ਨੰਬਰ ’ਤੇ ਵਹਾਟਸਐੱਪ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ ਸੀ। ਇਸ ਵਿੱਚ ਲਿਖਿਆ ਗਿਆ ਸੀ ਕਿ ਇਹ ਸੰਦੇਸ਼ ਰੰਗਦਾਰੀ ਮੰਗਣ ਲਈ ਕੀਤਾ ਗਿਆ ਹੈ। ਤੁਸੀਂ ਗੱਲ ਕਰ ਲਵੋ ਨਹੀਂ ਤਾਂ ਤੁਹਾਡਾ ਹਾਲ ਪਰਮਿਸ਼ ਵਰਮਾ ਤੇ ਚਮਕੀਲਾ ਵਰਗਾ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੋਹਾਲੀ ਪੁਲਿਸ ਨੂੰ ਦਿੱਤੀ ਸੀ। ਮੋਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ ’ਤੇ ਕੇਸ ਦਰਜ਼ ਕਰ ਲਿਆ ਸੀ। ਹੁਣ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ, ਪਰ ਉਹ ਅਦਾਲਤ ’ਚ ਪੇਸ਼ ਨਹੀਂ ਹੋ ਰਹੇ ਹਨ।

ਹੁਣ ਕੈਨੇਡਾ ’ਚ ਹਨ ਗਿੱਪੀ ਗਰੇਵਾਲ | Gippy Grewal

ਜਾਣਕਾਰੀ ਮੁਤਾਬਕ ਇਸ ਸਮੇਂ ਪੰਜਾਬੀ ਗਾਇਕ ਗਿੱਪੀ ਗਰੇਵਾਲ ਕੈਨੇਡਾ ’ਚ ਹਨ। ਇਸ ਕਾਰਨ ਉਨ੍ਹਾਂ ਨੂੰ ਅਦਾਲਤ ਦੇ ਸੰਮਨ ਨਹੀਂ ਮਿਲ ਰਹੇ ਹਨ। ਪਰ ਇਸ ਮਾਮਲੇ ’ਚ ਗਿੱਪੀ ਗਰੇਵਾਲ ਦੇ ਮੁੱਖ ਸ਼ਿਕਾਇਤਕਰਤਾ ਹੋਣ ਕਾਰਨ ਉਨ੍ਹਾਂ ਦੀ ਗਵਾਹੀ ਜ਼ਰੂਰੀ ਹੈ। ਇਸ ਲਈ ਅੱਜ ਅਦਾਲਤ ਵੱਲੋਂ ਉਨ੍ਹਾਂ ਨੂੰ ਦੋਵਾਰਾ ਫਿਰ ਤੋਂ ਸੰਮਨ ਭੇਜਿਆ ਗਿਆ ਹੈ। Gippy Grewal