ਭੈਣ ਹਨੀਪ੍ਰੀਤ ਇੰਸਾਂ ਦੇ ਮਾਣਹਾਨੀ ਦੇ ਮਾਮਲੇ ‘ਚ ਵਿਸ਼ਵਾਸ ਗੁਪਤਾ ਅਤੇ ਮਹਿੰਦਰ ਪਾਲ ਨੂੰ ਅਦਾਲਤ ਨੇ ਕੀਤਾ ਤਲਬ

Iraq Law

ਭੈਣ ਹਨੀਪ੍ਰੀਤ ਇੰਸਾਂ ਦੇ ਮਾਣਹਾਨੀ ਦੇ ਮਾਮਲੇ ‘ਚ ਵਿਸ਼ਵਾਸ ਗੁਪਤਾ ਅਤੇ ਮਹਿੰਦਰ ਪਾਲ ਨੂੰ ਅਦਾਲਤ ਨੇ ਕੀਤਾ ਤਲਬ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੈਟਰੋਪੋਲੀਟਨ ਮੈਜਿਸਟਰੇਟ ਵਿਵੇਕ ਬੈਨੀਵਾਲ ਦੀ ਅਦਾਲਤ ਨੇ ਵਿਸ਼ਵਾਸ ਗੁਪਤਾ ਅਤੇ ਉਸ ਦੇ ਪਿਤਾ ਮਹਿੰਦਰਪਾਲ ਗੁਪਤਾ ਨੂੰ ਮਾਣਹਾਨੀ ਦੇ ਮਾਮਲੇ ਵਿੱਚ 12 ਜੁਲਾਈ ਨੂੰ ਤਲਬ ਕੀਤਾ ਹੈ। ਭੈਣ ਹਨੀਪ੍ਰੀਤ ਇੰਸਾਂ ਨੇ ਵਿਸ਼ਵਾਸ ਗੁਪਤਾ ਅਤੇ ਮਹਿੰਦਰਪਾਲ ਗੁਪਤਾ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਜਿਸ ਵਿੱਚ ਭੈਣ ਹਨੀਪ੍ਰੀਤ ਇੰਸਾਂ ਨੇ ਕਿਹਾ ਸੀ ਕਿ ਉਪਰੋਕਤ ਦੋਵਾਂ ਵਿਅਕਤੀਆਂ ਨੇ ਇੱਕ ਨਿਊਜ਼ ਚੈਨਲ ‘ਤੇ ਉਸਦੇ ਖਿਲਾਫ ਅਸ਼ਲੀਲ ਟਿੱਪਣੀਆਂ ਕੀਤੀਆਂ ਸਨ ਅਤੇ ਮਨਘੜਤ ਅਤੇ ਇਤਰਾਜ਼ਯੋਗ ਦੋਸ਼ ਲਗਾ ਕੇ ਉਸਦੀ ਸਾਖ ਨੂੰ ਠੇਸ ਪਹੁੰਚਾਈ ਹੈ। ਮਾਣਯੋਗ ਅਦਾਲਤ ਨੇ ਸ਼ਿਕਾਇਤਕਰਤਾ, ਗਵਾਹਾਂ ਅਤੇ ਹੋਰ ਸਬੂਤਾਂ ਦੀ ਪੜਤਾਲ ਕਰਨ ਤੋਂ ਬਾਅਦ ਇਸ ਕੇਸ ਨੂੰ ਮਾਣਹਾਨੀ ਦਾ ਕੇਸ ਮੰਨਦਿਆਂ ਵਿਸ਼ਵਾਸ ਗੁਪਤਾ ਅਤੇ ਮਹਿੰਦਰ ਪਾਲ ਗੁਪਤਾ ਨੂੰ 12 ਜੁਲਾਈ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ