ਕੇਜਰੀਵਾਲ ਦੀ ਅੰਤਰਿਮ ਜਮਾਨਤ ‘ਤੇ ਕੋਰਟ ਦਾ ਫ਼ੈਸਲਾ…

Kejriwal Bail

ਅਰਵਿੰਦ ਕੇਜਰੀਵਾਲ ਨੂੰ ਫਿਰ ਜਾਣਾ ਪਵੇਗਾ ਜੇਲ੍ਹ | Kejriwal Bail

ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਮੁੜ ਜੇਲ੍ਹ ਜਾਣਾ ਪਵੇਗਾ। ਦਿੱਲੀ ਦੀ ਇਕ ਅਦਾਲਤ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ (Kejriwal Bail) ਸਬੰਧੀ ਦਾਇਰ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਕੇਜਰੀਵਾਲ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮਿਆਦ ਇੱਕ ਹਫਤੇ ਵਧਾਉਣ ਦੀ ਬੇਨਤੀ ਕੀਤੀ ਹੈ। ਸ਼ਨਿੱਚਰਵਾਰ ਨੂੰ ਇਸ ਪਟੀਸ਼ਨ ’ਤੇ ਸੁਣਵਾਈ ਦੌਰਾਨ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ।

5 ਜੂਨ ਨੂੰ ਅੰਤਰਿਮ ਜ਼ਮਾਨਤ ’ਤੇ ਫੈਸਲਾ

ਹੁਣ ਇਸ ਪਟੀਸ਼ਨ ’ਤੇ ਫੈਸਲਾ 5 ਜੂਨ ਨੂੰ ਆਵੇਗਾ। ਅਜਿਹੇ ’ਚ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੂੰ ਫਿਰ ਆਤਮ ਸਮਰਪਣ ਕਰਨਾ ਪਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਤਿਹਾੜ ਜੇਲ੍ਹ ਜਾਣਾ ਪਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦਾ ਵਿਰੋਧ ਕੀਤਾ। ਈਡੀ ਨੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਤੱਥਾਂ ਨੂੰ ਛੁਪਾਇਆ ਅਤੇ ਆਪਣੀ ਸਿਹਤ ਸਮੇਤ ਕਈ ਮਾਮਲਿਆਂ ’ਤੇ ਝੂਠੇ ਬਿਆਨ ਦਿੱਤੇ।

Also Read : Train Accident: ਫਤਿਹਗੜ੍ਹ ਸਾਹਿਬ ’ਚ ਵੱਡਾ ਰੇਲ ਹਾਦਸਾ, 2 ਮਾਲ ਗੱਡੀਆਂ ਦੀ ਟੱਕਰ, ਇੰਜਣ ਪਲਟਿਆ

‘ਆਪ’ ਮੁਖੀ ਨੇ ਆਪਣੀ ਅੰਤਰਿਮ ਜ਼ਮਾਨਤ ਦੇ ਪੂਰੇ ਸਮੇਂ ਦੌਰਾਨ ਪ੍ਰਚਾਰ ਕੀਤਾ ਅਤੇ ਹੁਣ ਉਹ ਅਚਾਨਕ ਦਾਅਵਾ ਕਰ ਰਹੇ ਹਨ ਕਿ ਉਹ ਬਿਮਾਰ ਹਨ। ਈਡੀ ਨੇ ਕਿਹਾ ਕਿ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਗੁੰਮਰਾਹਕੁੰਨ ਦਾਅਵਾ ਕੀਤਾ ਕਿ ਉਹ 2 ਜੂਨ ਨੂੰ ਆਤਮ ਸਮਰਪਣ ਕਰ ਦੇਣਗੇ। ਹਾਲਾਂਕਿ ਹੁਣ ਉਹ ਸਿਹਤ ਦੇ ਆਧਾਰ ’ਤੇ ਜ਼ਮਾਨਤ ਦੀ ਅਪੀਲ ਕਰ ਰਹੇ ਹਨ। ਜੇਕਰ ਉਨ੍ਹਾਂ ਦੀ ਕਿਸੇ ਡਾਕਟਰੀ ਜਾਂਚ ਦੀ ਲੋੜ ਪਈ ਤਾਂ ਇਹ ਜੇਲ੍ਹ ਦੇ ਅੰਦਰ ਹੀ ਕਰਵਾਈ ਜਾਵੇਗੀ। ਜੇਕਰ ਲੋੜ ਪਈ ਤਾਂ ਕੇਜਰੀਵਾਲ ਨੂੰ ਏਮਜ਼ ਜਾਂ ਹੋਰ ਹਸਪਤਾਲ ਵੀ ਲਿਜਾਇਆ ਜਾਵੇਗਾ।