10 ਮਾਰਚ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਹੀਰੇਵਾਲਾ
ਮਾਨਸਾ (ਸੱਚ ਕਹੂੰ ਨਿਊਜ਼)। ਸੀਪੀਐਫ ਕਰਮਚਾਰੀ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਦੀ ਪ੍ਰਧਾਨਗੀ ਹੇਠ ਬਾਲ ਭਵਨ ਮਾਨਸਾ ਵਿਖੇ ਸੀਪੀਐਫ ਜ਼ਿਲ੍ਹਾ ਕਮੇਟੀ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ । ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਪ੍ਰੰਤੂ ਹੁਣ ਉਹ ਆਪਣੇ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਲੀਡਰਾਂ ਵੱਲੋਂ ਲਗਾਤਾਰ ਇਸ ਮੁੱਦੇ ’ਤੇ ਰਾਜਨੀਤਿਕ ਅਤੇ ਝੂਠਾ ਪ੍ਰਚਾਰ ਫੈਲਾਇਆ ਜਾ ਰਿਹਾ ਹੈ, ਕੀ ਅਸੀਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ।
ਜਦੋਂਕਿ ਇਸ ਦੇ ਉਲਟ ਪੰਜਾਬ ਸਰਕਾਰ ਨੇ ਇਤਿਹਾਸ ਵਿੱਚ ਪਹਿਲੀ ਵਾਰ ਉਲਟਫੇਰ ਕਰਕੇ ਪੈਨਸ਼ਨ ਦੇ ਮੁੱਦੇ ਨੂੰ ਵਾਰ-ਵਾਰ ਮਤੇ ਪਾ ਕੇ ਅਤੇ ਐਲਾਨ ਕਰਕੇ ਫਿਰ ਉਸ ਉੱਪਰ ਕਮੇਟੀਆਂ ਗਠਿਤ ਕੀਤੀਆਂ ਹੋਣ। ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਦਾ ਯਕੀਨ ਪੰਜਾਬ ਸਰਕਾਰ ਉਪਰੋਂ ਉਠਦਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ।
ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ 10 ਮਾਰਚ ਨੂੰ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕਰੇਗਾ
ਇਸ ਮੌਕੇ ਸੂਬਾ ਮੀਤ ਪ੍ਰਧਾਨ ਪ੍ਰਭਜੋਤ ਸਿੰਘ ਅਤੇ ਜਰਨਲ ਸਕੱਤਰ ਲਕਸਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੇ ਇਸ ਰਵੱਈਏ ਵਿਰੁੱਧ 10 ਮਾਰਚ ਨੂੰ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਭਰਾਤਰੀ ਜਥੇਬੰਦੀਆਂ ਸ਼ਾਮਲ ਹੋ ਰਹੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਕਰਨ ਬਰੇਂ, ਅਮਨਿੰਦਰ ਸਿੰਘ ਗਿੱਲ, ਭੁਪਿੰਦਰ ਸਿੰਘ ਤੱਗੜ, ਨਰਿੰਦਰ ਸਿੰਘ, ਪਰਦੀਪ ਸ਼ਰਮਾ, ਕਰਮਜੀਤ ਖੀਵਾ, ਜਸਵਿੰਦਰ ਜਵਾਹਰਕੇ,ਮਨੋਜ ਕੁਮਾਰ, ਜਸਵਿੰਦਰ ਕੁਮਾਰ , ਹਰਦੀਪ ਸਿੰਘ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।