
Jalalabda News: ਹੱਕ ਪ੍ਰਾਪਤ ਕਰਨ ਤੱਕ ਸੰਘਰਸ਼ ਜਾਰੀ ਰੱਖਾਂਗੇ: ਗੋਲਡਨ, ਢੰਡੀਆਂ
Jalalabda News: ਜਲਾਲਾਬਾਦ (ਰਜਨੀਸ਼ ਰਵੀ): ਜਲਾਲਾਬਾਦ ਦੀ ਅਨਾਜ ਮੰਡੀ ਵਿਖੇ ਬਣੇ ਰੇੜ੍ਹੀ ਫੜੀ ਵਾਲਿਆਂ ਵਾਸਤੇ ਸ਼ੈਡ ਵਿੱਚ ਰੇੜੀ ਫੜੀ ਦਾ ਕੰਮ ਕਰਨ ਵਾਲਿਆਂ ਦੀਆਂ ਰੇੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਅਗਵਾਈ ਵਿੱਚ ਪਿਛਲੇ ਸੱਤ ਦਿਨਾਂ ਤੋਂ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਸ਼ੁਰੂ ਕੀਤੇ ਪ੍ਰਦਰਸ਼ਨ ਦੀ ਕੜੀ ਵਜੋਂ ਰੇੜ੍ਹੀ ਫ਼ੜੀ ਵਾਲਿਆਂ ਦੇ ਬਣਦੇ ਹੱਕ ਦਿਵਾਉਣ ਲਈ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਹੈ।
ਅੱਜ ਦੀ ਇਸ ਲੜੀਵਾਰ ਭੁੱਖ ਹੜਤਾਲ਼ ਵਿੱਚ ਬੈਠਣ ਵਾਲਿਆਂ ਵਿੱਚ ਕ੍ਰਮਵਾਰ ਸੋਨੀਆ ਰਾਣੀ,ਸੋਮਾ ਰਾਣੀ,ਗੁਰਮੀਤ ਕੌਰ ਕਾਠਗੜ੍ਹ, ਪਰਮਜੀਤ ਸਿੰਘ,ਪ੍ਰੀਤ ਕੰਬੋਜ, ਅਸ਼ੋਕ ਕੁਮਾਰ, ਸਤਨਾਮ ਸਿੰਘ, ਕੁਲਦੀਪ ਸਿੰਘ,ਪਵਨ ਕੁਮਾਰ,ਰਾਜ ਕੁਮਾਰ ਅਤੇ ਲਵਨੀਸ਼ ਕੁਮਾਰ ਸ਼ਾਮਲ ਹੋ ਕੇ ਭੁੱਖ ਹੜਤਾਲ਼ ਸ਼ੁਰੂ ਕੀਤੀ।
Jalalabda News
ਇਸ ਮੌਕੇ ਭੁੱਖ ਹੜਤਾਲ ਤੇ ਬਿਠਾਉਣ ਵਾਲੇ ਆਗੂਆਂ ‘ਚ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ, ਮੀਤ ਸਕੱਤਰ ਕਾਮਰੇਡ ਸੁਰਿੰਦਰ ਢੰਡੀਆਂ, ਪੰਜਾਬ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਸ਼ੋਕ ਕੰਬੋਜ, ਕੰਨਸਟਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਰਜਿ:) ਏਟਕ ਪੰਜਾਬ ਦੇ ਮੀਤ ਸਕੱਤਰ ਐਡਵੋਕੇਟ ਪਰਮਜੀਤ ਢਾਬਾਂ,ਭਾਰਤੀ ਕਿਸਾਨ ਯੂਨੀਅਨ ਡਕੌਂਦਾ( ਬੂਟਾ ਸਿੰਘ ਬੁਰਜ ਗਿੱਲ) ਜੋਗਾ ਸਿੰਘ ਭੋਡੀਪੁਰ ਕੁੱਲ ਹਿੰਦ ਕਿਸਾਨ ਸਭਾ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਧਰਮੂ ਵਾਲਾ, ਕਾਮਰੇਡ ਭਜਨ ਲਾਲ ਫਾਜ਼ਿਲਕਾ,ਤੇਜਾ ਸਿੰਘ ਅਮੀਰ ਖਾਸ,ਰੇੜ੍ਹੀ ਫ਼ੜੀ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਅਤੇ ਬਲਵਿੰਦਰ ਮਹਾਲਮ ਵੱਲੋਂ ਹਾਰ ਪਹਿਨਾ ਕੇ ਭੁੱਖ ਹੜਤਾਲ਼ ਸ਼ੁਰੂਆਤ ਕਰਵਾਈ।
Read Also : ਭਾਰਤ ਤੇ ਅਸਟਰੇਲੀਆ ਵਿਚਕਾਰ ਮੈਲਬੌਰਨ ’ਚ ਟੀ20 ਮੈਚ
ਆਗੂਆਂ ਨੇ ਕਿਹਾ ਕਿ ਰੇੜ੍ਹੀ ਫ਼ੜੀ ਵਾਲਿਆਂ ਨੂੰ ਅਲਾਟ ਕੀਤੇ ਗਏ ਰੇੜ੍ਹੀ ਫ਼ੜੀ ਸ਼ੈਡ ਨੂੰ ਕਿਸੇ ਵੀ ਕੀਮਤ ਤੇ ਖੋਹਣ ਨਹੀਂ ਦਿੱਤਾ ਜਾਵੇਗਾ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਇਹ ਲੜੀਵਾਰ ਭੁੱਖ ਹੜਤਾਲ ਲਗਾਤਾਰ ਜਾਰੀ ਰਹੇਗੀ ਅਤੇ ਜੇਕਰ ਕੋਈ ਵੀ ਕਿਸੇ ਤਰ੍ਹਾਂ ਦਾ ਜਾਨੀ ਮਾਲੀ ਨੁਕਸਾਨ ਹੁੰਦਾ ਹੈ, ਤਾਂ ਉਸ ਦੇ ਮੁੱਖ ਤੌਰ ‘ਤੇ ਜ਼ਿੰਮੇਵਾਰ ਇੱਥੋਂ ਦੇ ਹਲਕਾ ਵਿਧਾਇਕ ਅਤੇ ਐਸਡੀਐਮ ਜਲਾਲਾਬਾਦ ਹੋਣਗੇ। ਇਸ ਮੌਕੇ ਸੰਬੋਧਨ ਕਰਦਿਆਂ ਕਾਮਰੇਡ ਹੰਸ ਰਾਜ ਗੋਲਡਨ ਅਤੇ ਸੁਰਿੰਦਰ ਢੰਡੀਆਂ ਨੇ ਕਿਹਾ ਕਿ ਰੇੜ੍ਹੀ ਫ਼ੜੀ ਵਾਲਿਆਂ ਦੇ ਬਣਦੇ ਹੱਕ ਪ੍ਰਾਪਤ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ ਰੇੜ੍ਹੀ ਫ਼ੜੀ ਵਾਲਿਆਂ ਦੀ ਲੜਾਈ ਹੱਕੀ ਲੜਾਈ ਹੈ ਅਤੇ ਇੱਥੋਂ ਦੇ ਵਿਧਾਇਕ ਅਤੇ ਪ੍ਰਸ਼ਾਸਨ ਨੂੰ ਕਿਸੇ ਦੀ ਵੀ ਰੋਜ਼ੀ ਰੋਟੀ ਨੂੰ ਕਿਸੇ ਵੀ ਕੀਮਤ ਬਰਦਾਸ਼ਤ ਨਹੀਂ ਕੀਤਾ ਜਾਵੇ।
ਇਸ ਮੌਕੇ ਹੋਰਾਂ ਤੋਂ ਇਲਾਵਾ ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਆਗੂ ਹਰਜੀਤ ਕੌਰ ਢੰਡੀਆਂ,ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਸੰਦੀਪ ਜੋਧਾ, ਏਆਈਐਸਐਫ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ, ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ, ਪੱਲੇਦਾਰ ਯੂਨੀਅਨ ਦੇ ਆਗੂ ਮਹਿੰਦਰ ਸਿੰਘ ਸਰਪੰਚ ਰਹਿਮੇਸ਼ਾਹ ਬੋਦਲਾ,ਰਮਨ ਕੁਮਾਰ ਵਿਧਾਇਕ ਅਤੇ ਜਸਵੰਤ ਕਾਹਨੇ ਵਾਲਾ ਨੇ ਵੀ ਸੰਬੋਧਨ ਕੀਤਾ।