ਦਿੱਲੀ: ਨੌਜਵਾਨ ਨੇ ਨਸ਼ੇ ’ਚ ਮਾਂ, ਦਾਦੀ, ਭੈਣ ਤੇ ਪਿਓ ਦਾ ਕੀਤਾ ਕਤਲ

ਦਿੱਲੀ ਦੇ ਪਾਲਮ ‘ਚ ਨੌਜਵਾਨ ਨੇ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰ ਦਿੱਤਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦੇ ਪਾਲਮ ਇਲਾਕੇ ‘ਚ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਦੱਖਣ-ਪੱਛਮੀ ਦਿੱਲੀ ਦੇ ਪਾਲਮ ਖੇਤਰ ਵਿੱਚ ਇੱਕ ਝਗੜੇ ਤੋਂ ਬਾਅਦ ਇੱਕ 25 ਸਾਲਾ ਵਿਅਕਤੀ ਨੇ ਕਥਿਤ ਤੌਰ ‘ਤੇ ਆਪਣੀ ਮਾਂ, ਦਾਦੀ, ਭੈਣ ਅਤੇ ਪਿਓ ਦਾ ਚਾਕੂ ਮਾਰ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਕੇਸ਼ਵ ਵਜੋਂ ਹੋਈ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਗੱਲ ਕੀ ਮਾਮਲਾ

ਪੁਲਿਸ ਦੇ ਡਿਪਟੀ ਕਮਿਸ਼ਨਰ (ਦੱਖਣੀ-ਪੱਛਮੀ) ਮਨੋਜ ਸੀ ਨੇ ਦੱਸਿਆ ਕਿ ਪੁਲਿਸ ਥਾਣਾ ਪਾਲਮ ਨੂੰ ਮੰਗਲਵਾਰ ਰਾਤ ਕਰੀਬ 10.30 ਵਜੇ ਫ਼ੋਨ ‘ਤੇ ਸੂਚਨਾ ਮਿਲੀ। ਕਾਲ ਕਰਨ ਵਾਲੇ ਵਿਅਕਤੀ ਨੇ ਦੱਸਿਆ ਕਿ ਉਨਾਂ ਦੇ ਘਰ ਦੀ ਉਪਰੀ ਮੰਜਿਲ ‘ਤੇ ਲੜਾਈ ਅਤੇ ਚੀਕ ਪੁਕਾਰ ਦੀ ਆਵਾਜ਼ ਸੁਣਵਾਈ ਦੇ ਰਹੀ ਹੈ।

ਪੁਲਿਸ ਡਿਪਟੀ ਕਮਿਸ਼ਨਰ ਅਨੁਸਾਰ ਝਗੜੇ ਦੀ ਸੂਚਨਾ ਦੇਣ ਲਈ ਥਾਣੇ ਬੁਲਾਏ ਵਿਅਕਤੀ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕੇਸ਼ਵ ਕੋਲ ਪੱਕੀ ਨੌਕਰੀ ਨਹੀਂ ਸੀ। ਉਸਨੇ ਇੱਕ ਮਹੀਨਾ ਪਹਿਲਾਂ ਇਹ ਨੌਕਰੀ ਛੱਡ ਦਿੱਤੀ ਸੀ। ਪੁਲਿਸ ਨੇ ਦੱਸਿਆ ਕਿ ਪਹਿਲੀ ਨਜ਼ਰੇ ਅਜਿਹਾ ਲੱਗਦਾ ਹੈ ਕਿ ਦੋਸ਼ੀ ਨੇ ਝਗੜੇ ਤੋਂ ਬਾਅਦ ਆਪਣੇ ਪਰਿਵਾਰਕ ਮੈਂਬਰਾਂ ਦਾ ਕਤਲ ਕੀਤਾ ਹੈ। ਪੁਲਿਸ ਨੇ ਭਾਰਤੀ ਸੰਹਿਤਾ ਦੀ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here