ਦੁਕਾਨ ਅੰਦਰ ਫਾਹਾ ਲੈ ਕੇ ਖਤਮ ਕੀਤੀ ਜੀਵਨ ਲੀਲਾ

Murder

ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਿਵ ਨਿਕੇਤਨ ਚੌਂਕ ਵਿਖੇ ਇੱਕ ਦੁਕਾਨਦਾਰ ਵੱਲੋਂ ਦੁਕਾਨ ਦੇ ਅੰਦਰ ਹੀ ਫਾਹਾ ਲੈ ਕੇ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਉੱਥੇ ਦੇ ਆਲੇ ਦੁਆਲੇ ਦੁਕਾਨਦਾਰ ਸੋਗ ‘ਚ ਹਨ। ਇਸ ਮੌਕੇ ਲਾਸ਼ ਦਾ ਪੋਸਟਮਾਰਟਮ ਸਥਾਨਕ ਸਿਵਲ ਹਸਪਤਾਲ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਪੁੱਜੇ ਥਾਣਾ ਮੁਖੀ ਦੀਪਇੰਦਰਪਾਲ ਸਿੰਘ ਜੇਜੀ ਨੇ ਕਿਹਾ ਕਿ ਪਰਮਜੀਤ ਸਿੰਘ ਪੀਲਵਾਦ ਮਹੱਲਾ ਸੁਨਾਮ ਦਾ ਰਹਿਣ ਵਾਲਾ ਸੀ ਉਸ ਨੇ ਅੱਜ ਦੁਕਾਨ ਦੇ ਅੰਦਰ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਉਹਨਾਂ ਕਿਹਾ ਕਿ ਇਸ ਦੇ ਪਰਿਵਾਰਿਕ ਮੈਂਬਰ ਆ ਰਹੇ ਹਨ ਜੋ ਵੀ ਉਹਨਾਂ ਦੇ ਮੁਤਾਬਿਕ ਬਿਆਨ ਹੋਣਗੇ ਉਸ ਦੇ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ, ਲਾਸ਼ ਦਾ ਪੋਸਟਮਾਰਟਮ ਕਰਵਾ ਵਾਰਸਾਂ ਨੂੰ ਸੌਂਪ ਦਿੱਤਾ ਜਾਵੇਗਾ।

Also Read : ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

LEAVE A REPLY

Please enter your comment!
Please enter your name here