ਸਿਹਤ ਸੇਵਾਵਾਂ ਦੇ ਖੇਤਰ ’ਚ ਆਈ ਕਰਾਂਤੀ ਦਾ ਗਵਾਹ ਬਣੇਗਾ ਪੰਜਾਬ: ਡਾ. ਬਲਬੀਰ ਸਿੰਘ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਹਸਪਤਾਲਾਂ ’ਚ ਬੱਚਿਆਂ ਦੀ ਸਿਹਤ ਸੰਭਾਲ ਦੀ ਤਰ੍ਹਾਂ ਬਜ਼ੁਰਗਾਂ ਦੀ ਸਿਹਤ ਸੰਭਾਲ ਸਮੇਤ ਕ੍ਰਿਟੀਕਲ ਅਤੇ ਪੈਲੀਏਟਿਵ ਕੇਅਰ ਯੂਨਿਟ ਵੀ ਸਥਾਪਤ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਪਟਿਆਲਾ (Government Medical College Patiala) ਵਿਖੇ ਕਮਿਉਨਿਟੀ ਮੈਡੀਸਨ ਵਿਭਾਗ ਵੱਲੋਂ ਆਈ.ਏ.ਪੀ.ਐਸ.ਐਮ. 16ਵੀਂ ਪੰਜਾਬ ਚੈਪਟਰ ਕਾਨਫਰੰਸ ਦੇ ਉਦਘਾਟਨ ਮੌਕੇ ਕੀਤਾ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਅੰਦਰ ਆਮ ਆਦਮੀ ਕਲੀਨਿਕਾਂ ਰਾਹੀਂ ਪ੍ਰਾਇਮਰੀ ਸਿਹਤ ਸੇਵਾਵਾਂ ’ਚ ਸੁਧਾਰ ਲਿਆਉਣ ਉਪਰੰਤ ਸੂਬਾ ਸਰਕਾਰ ਨੇ ਰਾਜ ਦੀਆਂ ਸੈਕੰਡਰੀ ਸਿਹਤ ਸੇਵਾਵਾਂ ਸਕੀਮ ਦੀ ਅਪਗ੍ਰੇਡੇਸ਼ਨ ਲਈ ਉਲੀਕੀ ਵਿਆਪਕ ਯੋਜਨਾ ’ਤੇ ਅਮਲ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਹੁਣ ਬਹੁਤ ਜਲਦ ਸਿਹਤ ਸੇਵਾਵਾਂ ਦੇ ਖੇਤਰ ਵਿਚਲੀ ਕਰਾਂਤੀ ਦਾ ਗਵਾਹ ਬਣੇਗਾ। ਡਾ. ਬਲਬੀਰ ਸਿੰਘ ਨੇ ਰਾਜ ਦੇ ਮੈਡੀਕਲ ਕਾਲਜਾਂ ’ਚ ਮੈਡੀਕਲ ਸਿੱਖਿਆ ਤੇ ਸਿਹਤ ਦੇ ਖੇਤਰ ’ਚ ਖੋਜਾਂ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਰਾਜ ਦੇ 95 ਫੀਸਦੀ ਲੋਕਾਂ ਦੀ ਸਿਹਤ ਦਾ ਖਿਆਲ ਰੱਖ ਰਹੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਮਿਲ ਕੇ ਕੰਮ ਕਰੇ ਤਾਂ ਕਿ ਲੋਕਾਂ ਹੋਰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ। (Government Medical College Patiala)
ਇਹ ਵੀ ਪੜ੍ਹੋ : ਅੱਜ ਐ ਸੋਨਾ ਖਰੀਦਣ ਦਾ ਮੌਕਾ, ਜਾਣੋ ਭਾਅ
ਕੈਬਨਿਟ ਮੰਤਰੀ ਨੇ ਕਿਹਾ ਕਿ ਬਜ਼ੁਰਗਾਂ ਦੀ ਇਕੱਲਤਾ ਹੀ ਇੱਕ ਵੱਡਾ ਰੋਗ ਹੈ ਪਰੰਤੂ ਜੇਕਰ ਬਿਮਾਰੀਆਂ ਘੇਰ ਲੈਣ ਤਾਂ ਜਿੰਦਗੀ ਬੋਝਲ ਹੋ ਜਾਂਦੀ ਹੈ, ਇਸ ਲਈ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੰਜੀਦਾ ਹੈ, ਇਸ ਲਈ ਸਾਰੇ ਹਸਪਤਾਲਾਂ ਵਿੱਚ ਜੀਰੀਐਟਿ੍ਰਕ ਯੂਨਿਟ ਖੋਲ੍ਹਣ ਲਈ ਮੈਡੀਕਲ ਕਾਲਜਾਂ ਤੋਂ ਤਜਵੀਜ ਮੰਗੀ ਗਈ ਹੈ।
ਕਾਨਫਰੰਸ ਮੌਕੇ ਕਰਨਲ ਜੇ.ਵੀ ਸਿੰਘ, ਮੈਡੀਕਲ ਕਾਲਜ ਦੇ ਡਾਇਰੈਕਟਰ ਪਿ੍ਰੰਸੀਪਲ ਡਾ. ਰਾਜਨ ਸਿੰਗਲਾ, ਵਾਈਸ ਪਿ੍ਰੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਆਈ.ਐਮ.ਏ. ਪੰਜਾਬ ਪ੍ਰਧਾਨ ਡਾ. ਭਗਵੰਤ ਸਿੰਘ, ਡਾ ਵਿਨੋਦ ਡੰਗਵਾਲ, ਡਾ. ਰਾਜਾ ਪਰਮਜੀਤ ਸਿੰਘ, ਆਈ.ਏ.ਪੀ.ਐਸ.ਐਮ. ਪੰਜਾਬ ਪ੍ਰਧਾਨ ਡਾ. ਜਸਲੀਨ ਕੌਰ, ਜਨਰਲ ਸਕੱਤਰ ਡਾ. ਪ੍ਰਨੀਤੀ ਪੱਡਾ, ਕਮਿਉਨਿਟੀ ਮੈਡੀਕਲ ਵਿਭਾਗ ਦੇ ਮੁਖੀ ਡਾ. ਸਿੰਮੀ ਉਬਰਾਏ ਸਮੇਤ ਹੋਰ ਮਾਹਰ ਵੀ ਮੌਜੂਦ ਸਨ। ਇਸ ਮੌਕੇ ਸਿਹਤ ਤੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਡਾ. ਸ਼ਵਿੰਦਰ ਸਿੰਘ ਅਤੇ ਡਾ. ਅਵਤਾਰ ਸਿੰਘ ਪੱਡਾ ਨੂੰ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।