ਕਿਸਾਨਾਂ ਨੂੰ ਹੁਣ ਤੱਕ 830.626 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ
- ਜ਼ਿਲ੍ਹਾ ਫਾਜਿਲਕਾ ’ਚ ਹੁਣ ਤੱਕ 4,92,071 ਮੀਟਿਰਿਕ ਟਨ ਕਣਕ ਦੀ ਹੋਈ ਖਰੀਦ : DC Senu Duggal
(ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਫਾਜਿਲਕਾ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੱਲ੍ਹ ਸ਼ਾਮ ਤੱਕ 4,92,071 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜੋ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 830.626 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਦਾ ਕੰਮ ਵੀ ਨਿਰੰਤਰ ਚੱਲ ਰਿਹਾ ਹੈ। (Grain Market)
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਪਨਗਰੇਨ ਏਜੰਸੀ ਵੱਲੋਂ 1,33,363 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 5072 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,34,253 ਮੀਟ੍ਰਿਕ ਟਨ, ਪਨਸਪ ਵੱਲੋਂ 1,34,677 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 70024 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 14682 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। Grain Market
ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।