ਸ੍ਰੀ ਗੰਗਾਨਗਰ ਵਿੱਚ ਪੈਟਰੋਲ 108 ਤੋਂ ਪਾਰ, ਡੀਜ਼ਲ 101 ਦੇ ਕਰੀਬ
ਨਵੀਂ ਦਿੱਲੀ (ਏਜੰਸੀ)। ਤੇਲ ਮਾਰਕੀਟਿੰਗ ਕੰਪਨੀਆਂ ਨੇ ਇਕ ਦਿਨ ਬਾਅਦ ਸ਼ੁੱਕਰਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਵਾਧਾ ਕੀਤਾ। ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿਚ ਪੈਟਰੋਲ 27 ਪੈਸੇ ਅਤੇ ਡੀਜ਼ਲ 30 ਪੈਸੇ ਮਹਿੰਗਾ ਹੋਇਆ ਹੈ। ਇਸ ਕਾਰਨ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿਚ ਪੈਟਰੋਲ 108 ਰੁਪਏ 7 ਪੈਸੇ ਅਤੇ ਡੀਜ਼ਲ 100 ਰੁਪਏ 82 ਪੈਸੇ ਪ੍ਰਤੀ ਲੀਟਰ ਹੋ ਗਿਆ। ਮੁੰਬਈ ’ਚ ਪੈਟਰੋਲ 103 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ। ਚੇਨਈ ਵਿਚ ਪੈਟਰੋਲ ਵੀ ਪਹਿਲੀ ਵਾਰ 98 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ।
ਦਿੱਲੀ ਅਤੇ ਕੋਲਕਾਤਾ ਵਿੱਚ ਪੈਟਰੋਲ 97 ਰੁਪਏ ਪ੍ਰਤੀ ਲੀਟਰ ਦੇ ਨੇੜੇ ਹੈ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ ਦੀ ਕੀਮਤ 27 ਪੈਸੇ ਵਧ ਕੇ 96.93 ਰੁਪਏ ਅਤੇ ਡੀਜ਼ਲ ਦੀ ਕੀਮਤ 28 ਪੈਸੇ ਦੇ ਵਾਧੇ ਨਾਲ 87.69 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜੂਨ ਵਿਚ ਹੁਣ ਤਕ ਦਿੱਲੀ ਵਿਚ ਪੈਟਰੋਲ ਦੀ ਕੀਮਤ ਵਿਚ 2.70 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 2.54 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਮਈ ਵਿਚ ਪੈਟਰੋਲ 3.83 ਰੁਪਏ ਅਤੇ ਡੀਜ਼ਲ 4.42 ਰੁਪਏ ਮਹਿੰਗਾ ਹੋਇਆ ਸੀ। ਮੁੰਬਈ ਵਿਚ ਪੈਟਰੋਲ ਦੀ ਕੀਮਤ ਵਿਚ 26 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 30 ਪੈਸੇ ਦਾ ਵਾਧਾ ਹੋਇਆ ਹੈ।
ਉਥੇ ਹੀ, ਇਕ ਲੀਟਰ ਪੈਟਰੋਲ ਦੀ ਕੀਮਤ 103.08 ਰੁਪਏ ਅਤੇ ਡੀਜ਼ਲ 95.14 ਰੁਪਏ ਵਿਚ ਹੈ। ਚੇਨਈ ਵਿਚ ਪੈਟਰੋਲ 23 ਪੈਸੇ ਮਹਿੰਗਾ ਹੋ ਕੇ 98.14 ਰੁਪਏ ਅਤੇ ਡੀਜ਼ਲ 27 ਪੈਸੇ ਦੀ ਤੇਜ਼ੀ ਨਾਲ 92.31 ਰੁਪਏ ਮਹਿੰਗਾ ਹੋ ਗਿਆ। ਕੋਲਕਾਤਾ ਵਿਚ ਪੈਟਰੋਲ ਦੀ ਕੀਮਤ ਵਿਚ 26 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 29 ਪੈਸੇ ਦਾ ਵਾਧਾ ਹੋਇਆ ਹੈ। ਅੱਜ ਉਥੇ ਪੈਟਰੋਲ 96.84 ਰੁਪਏ ਅਤੇ ਡੀਜ਼ਲ 90.54 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸਦੇ ਅਧਾਰ ’ਤੇ ਨਵੀਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਕੀਤੀਆਂ ਜਾਂਦੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।