ਸੀਆਰਪੀਐਫ ਦੇ ਸਬ ਇੰਸਪੈਕਟਰ ਨੇ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ

ਦੋਵੇਂ ਪੁਲਿਸ ਅਧਿਕਾਰੀਆਂ ਦੀ ਮੌਕੇ ‘ਤੇ ਹੀ ਮੌਤ

ਨਵੀਂ ਦਿੱਲੀ। ਦੇਸ਼ ਦੇ ਪਾਸ਼ ਇਲਾਕੇ ਲੋਧੀ ਅਸਟੇਟ ‘ਚ ਸਨਸਨੀਖੇਜ ਘਟਨਾ ‘ਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਇੱਕ ਸਬ ਇੰਸਪੈਕਟਰ ਨੇ ਆਪਣੇ ਸੀਨੀਅਰ ਸਹਿਯੋਗੀ ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਤੇ ਬਾਅਦ ‘ਚ ਖੁਦ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਮਾਮਲਾ ਸ਼ੁੱਕਰਵਾਰ ਦੇਰ ਰਾਤ ਦਾ ਹੈ।

ਦੋਵਾਂ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਕਰਨੈਲ ਸਿੰਘ ਨੇ ਪਹਿਲਾਂ ਇੰਸਪੈਕਟਰ ਦਸ਼ਰਥ ਸਿੰਘ ਨੂੰ ਗੋਲੀ ਮਾਰੀ ਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ। ਫਿਲਹਾਲ ਘਟਨਾ ਦੀ ਕੋਈ ਵਜ੍ਹਾ ਸਾਹਮਣੇ ਨਹੀਂ ਆਈ। ਦੋਵਾਂ ਦਰਮਿਆਨ ਕੁਝ ਦਿਨ ਪਹਿਲਾਂ ਕਹਾ-ਸੁਣੀ ਹੋਈ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਬ ਇੰਸਪੈਕਟਰ ਨੇ ਇਹ ਕਦਮ ਕਿਉਂ ਚੁੱਕਿਆ, ਫਿਲਹਾਲ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here