ਕਰੂਜ਼ ਡਰੱਗ ਕੇਸ : ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕੱਲ੍ਹ ਤੱਕ ਟਲੀ

ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕੱਲ੍ਹ ਤੱਕ ਟਲੀ

(ਸੱਚ ਕਹੂੰ ਨਿਊਜ਼) ਮੁੰਬਈ। ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਟਲ ਗਈ ਹੈ। ਕੋਰਟ ਹੁਣ ਜ਼ਮਾਨਤ ਪਟੀਸ਼ਨ ’ਤੇ ਕੱਲ੍ਹ ਵੀਰਵਾਰ ਨੂੰ ਸੁਣਵਾਈ ਕਰੇਗਾ। ਕੋਰਟ ਐਨਸੀਬੀ ਨੇ ਆਪਣਾ ਜਵਾਬ ਦਾਖਲ ਕੀਤਾ। ਐਨਸੀਬੀ ਨੇ ਆਰੀਅਨ ਨੂੰ ਪ੍ਰਭਾਵਸ਼ਾਲੀ ਵਿਅਕਤੀ ਦੱਸਿਆ। ਉਨ੍ਹਾਂ ਕਿਹਾ ਕਿ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ ਐਨਸੀਬੀ ਨੇ ਕੋਰਟ ’ਚ ਆਰੀਅਨ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਸਾਰੇ ਮੁਲਜ਼ਮ ਇੱਕ ਦੂਜੇ ਨਾਲ ਜੁੜੇ ਹੋਏ ਹਨ। ਇਸ ਲਈ ਇਨ੍ਹਾਂ ਮੁਲਜ਼ਮਾਂ ’ਚੋਂ ਕਿਸੇ ਨੂੰ ਵੱਖ ਨਹੀਂ ਕੀਤਾ ਜਾ ਸਕਦਾ।

ਹਾਲਾਂਕਿ ਆਰੀਅਨ ਖਾਨ ਕੋਲੋਂ ਕੋਈ ਬਰਾਮਦਗੀ ਨਹੀਂ ਹੋਈ। ਆਰੀਅਨ ’ਤੇ ਸਿਰਫ਼ ਡਰੱਗ ਲੈਣ ਦਾ ਦੋਸ਼ ਹੈ। ਜਿਕਰਯੋਗ ਹੈ ਕਿ ਕਰੂਜ਼ ਡਰੱਗ ਪਾਰਟੀ ਮਾਮਲੇ ’ਚ ਆਰੀਅਨ ਖਾਨ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਹਨ ਉਨ੍ਹਾਂ ਨੂੰ ਆਰਥਕਰ ਰੋਡ ਜੇਲ੍ਹ ’ਚ ਰੱਖਿਆ ਗਿਆ ਸ਼ਾਹਰੁਖ ਖਾਨ ਨੇ ਆਰੀਅਨ ਨੂੰ ਛੁਡਾਉਣ ਲਈ ਪ੍ਰਸਿੱਧ ਵਕੀਲ ਦੇਸਾਈ ਨੂੰ ਕੇਸ ਦੀ ਜ਼ਿੰਮੇਵਾਰੀ ਸੌਂਪੀ ਹੈ ਉਹ ਆਰੀਅਨ ਦੇ ਵਕੀਲ ਮਾਨਸ਼ਿੰਦੇ ਨਾਲ ਮਿਲ ਇਸ ਕੇਸ ਦੀ ਪੈਰਵਾਈ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ