ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਵਿਸਾਖੀ ਮੌਕੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ
(ਰਜਨੀਸ਼ ਰਵੀ) ਜਲਾਲਾਬਾਦ। ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇਵਾਲਾ ਵੱਲੋਂ ਵਿਸਾਖੀ (Baisakhi) ਮੌਕੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬਡ਼ੇ ਉਤਸ਼ਾਹ ਨਾਲ ਭਾਗ ਲਿਆ ।ਇਸ ਮੌਕੇ ਕਣਕ ਦੀ ਵਾਢੀ ਦੀਆਂ ਝਲਕੀਆਂ ਅਤੇ ਪੰਜਾਬੀਆਂ ਦੇ ਮਾਣਮੱਤੇ ਵਿਰਸੇ ਅਤੇ ਸੱਭਿਆਚਾਰ ਦੀ ਪੇਸ਼ਕਾਰੀ ਕਰਦੇ ਗੀਤ ਬੋਲੀਆਂ ਅਤੇ ਪਹਿਰਾਵੇ ਰਾਹੀਂ ਪੰਜਾਬ ਅਮੀਰ ਸੱਭਿਆਚਾਰ ਦੇ ਅੰਸ਼ਾ ਨੂੰ ਬਾਖੂਬੀ ਦਰਸਾਇਆ ਗਿਆ ।
ਵਿਦਿਆਰਥੀਆਂ ਵੱਲੋਂ ਰਵਾਇਤੀ ਪਹਿਰਾਵੇ ਵਿੱਚ ਭੰਗਡ਼ਾ ਅਤੇ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ । ਇਸ ਮੌਕੇ ਬੋਲਦਿਆਂ ਸਕੂਲ ਦੀ ਪ੍ਰਿੰਸੀਪਲ ਪਰਵਿੰਦਰਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਅਨੂਪ੍ਰੀਤ ਕੌਰ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਨਾਲ ਬੱਚਿਆਂ ਵਿੱਚ ਪੰਜਾਬੀ ਸੱਭਿਆਚਾਰ ਰੀਤੀ-ਰਿਵਾਜ ਤਿਉਹਾਰਾਂ ਅਤੇ ਪੰਜਾਬੀ ਪ੍ਰਤੀ ਪਿਆਰ ਸਤਿਕਾਰ ਦੀ ਭਾਵਨਾ ਪੈਦਾ ਹੁੰਦੀ ਹੈ ਜੋ ਸਾਡੇ ਅਮੀਰ ਵਿਰਸੇ ਨੂੰ ਦਰਸਾਉਂਦੀ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ