ਸਾਡੇ ਨਾਲ ਸ਼ਾਮਲ

Follow us

19.2 C
Chandigarh
Thursday, February 26, 2026
More
    Home Breaking News ਕਰੋਨਾ ਵਾਇਰਸ ਨ...

    ਕਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ‘ਚ ਕਰਫਿਊ ਦਾ ਐਲਾਨ

    ਅਗਲੇ ਆਦੇਸ਼ਾਂ ਤੱਕ ਬਿਨਾ ਢਿੱਲ ਤੋਂ ਕਰਫਿਊ ਰਹੇਗਾ ਲਾਗੂ : ਮੁੱਖ ਮੰਤਰੀ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਕਰਫਿਊ Curfew Punjab ਲਾ ਦਿੱਤਾ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੰਗਾਮੀ ਹਾਲਤ ਵਿੱਚ ਮੁੱਖ ਸਕੱਤਰ ਤੇ ਪੁਲਿਸ ਮੁਖੀ ਨਾਲ ਹਾਲਾਤ ਬਾਰੇ ਚਰਚਾ ਕਰਨ ਮਗਰੋਂ ਇਹ ਫੈਸਲਾ ਲਿਆ ਹੈ। ਹੁਣ ਸਾਰੇ ਸੂਬੇ ਵਿੱਚ ਕਰਫਿਊ ਲਾਗੂ ਰਹੇਗਾ। ਇਸ ਦੌਰਾਨ ਕੋਈ ਢਿੱਲ ਨਹੀਂ ਮਿਲੇਗੀ। ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਕਿਹਾ ਹੈ ਕਿ ਨਵੇਂ ਆਦੇਸ਼ ਜਾਰੀ ਕੀਤੇ ਜਾਣ। ਕਰਫਿਊ ਦੌਰਾਨ ਜੇਕਰ ਕਿਸੇ ਵਿਅਕਤੀ ਨੂੰ ਰਾਹਤ ਦੀ ਲੋੜ ਹੈ ਤਾਂ ਉਸ ਨੂੰ ਸਪੈਸ਼ਲ ਕੇਸ ਵਜੋਂ ਵਿਚਾਰਿਆ ਜਾਵੇ। ਯਾਦ ਰਹੇ ਲੰਘੇ ਦਿਨ ਪੰਜਾਬ ਸਰਕਾਰ ਨੇ ਧਾਰਾ 144 ਲਾ ਕੇ ਪਾਬੰਦੀਆਂ ਜਾਰੀ ਕੀਤੀਆਂ ਸੀ। ਅੱਜ ਕਈ ਥਾਵਾਂ ‘ਤੇ ਲੋਕਾਂ ਨੇ ਇਨ੍ਹਾਂ ਪਾਬੰਦੀਆਂ ਦੀ ਸ਼ਰੇਆਮ ਉਲੰਘਣਾ ਕੀਤੀ। ਦੁਕਾਨਾਂ ਵੀ ਆਮ ਵਾਂਗ ਖੁੱਲ੍ਹੀਆਂ ਤੇ ਲੋਕ ਵੀ ਸੜਕਾਂ ‘ਤੇ ਆਮ ਵਾਂਗ ਨਿੱਕਲੇ।

    • ਇਸ ਮਗਰੋਂ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਕਰਫਿਊ ਲਾ ਦਿੱਤਾ ਹੈ।
    • ਪੁਲਿਸ ਸਖਤੀ ਨਾਲ ਕਰਫਿਊ ਲਾਗੂ ਕਰਵਾਏਗੀ।
    • ਹੁਣ ਘਰਾਂ ਵਿੱਚੋਂ ਬਾਹਰ ਆਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here