ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਸਾਈਕਲ ਰੈਲੀ ‘ਆਪ’ ਸਰਕਾਰ ਦਾ ਨੇਕ ਉਪਰਾਲਾ’

Cycle Rally Against Drugs
ਲੁਧਿਆਣਾ: ਨਸ਼ਿਆਂ ਖਿਲਾਫ ਕੱਢੀ ਸਾਇਕਲ ਰੈਲੀ ’ਚ ਸਾਈਕਲ ਚਲਾਉਂਦੇ ਹੋਏ ਮੁੱਖ ਮੰਤਰੀ ਮਾਨ ਤੇ ਆਪਣੇ ਵਿਚਾਰ ਰੱਖਦੇ ਹੋਏ ਭਾਗੀਦਾਰ।

Cycle Rally Against Drugs : ਰੈਲੀ ’ਚ ਸ਼ਿਰਕਤ ਕਰਨ ਵਾਲਿਆਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

  • ਮੁੱਖ ਮੰਤਰੀ ਮਾਨ ਨੇ ਚਲਾਈ ਸਾਈਕਲ 

(ਜਸਵੀਰ ਸਿੰਘ ਗਹਿਲ) ਲੁਧਿਆਣਾ। ਨਸ਼ਿਆਂ ਦੀ ਲਾਹਨਤ ਦੇ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਕੱਢੀ ਗਈ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਨੂੰ ਹਰੇਕ ਵਰਗ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਪੇਸ਼ ਹਨ ਰੈਲੀ ’ਚ ਸ਼ਿਰਕਤ ਕਰਨ ਪਹੁੰਚੇ ਕੁੱਝ ਲੋਕਾਂ ਨਾਲ ਗੱਲਬਾਤ ਦੇ ਅੰਸ: (Cycle Rally Against Drugs)

ਮੋਹਣ ਸਿੰਘ ਹੁਸੈਨੀਵਾਲਾ ਨੇ ਕਿਹਾ ਕਿ ਉਹ ਅੱਜ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣ ਲਈ ਆਏ ਹਨ। ਉਹ ਆਪਣੇ ਨਾਲ ਹੁਸੈਨੀਵਾਲਾ ਦੀ ਪਵਿੱਤਰ ਮਿੱਟੀ ਵੀ ਨਾਲ ਲਿਆਏ ਹਨ। ਉਨਾਂ ਕਿਹਾ ਕਿ ਹੁਣ ਸਰਹੱਦੀ ਇਲਾਕਿਆਂ ਵਿਚ ਵੀ ਲੋਕ ਨਸ਼ੇ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਲੱਗੇ ਹਨ। ਨਸ਼ੇ ਨੂੰ ਖਤਮ ਕਰਨ ਲਈ ਇਹ ਯਤਨ ਇੱਕ ਦਿਨ ਜ਼ਰੂਰ ਸਫਲ ਹੋਣਗੇ।

ਸ਼ਹੀਦ ਊਧਮ ਸਿੰਘ ਸੁਨਾਮ ਜੀ ਦੇ ਘਰ ਦੀ ਮਿੱਟੀ ਵੀ ਨਾਲ ਲਿਆਏ

ਬਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਹ ਅਤੇ ਉਨਾਂ ਦੇ ਸਾਰੇ ਸਾਥੀ ਸਾਈਕਲਿੰਗ ਕਰਦੇ ਹਨ ਪਰ ਹੁਣ ਪੰਜਾਬ ਸਰਕਾਰ ਨੇ ਨਸ਼ੇ ਨੂੰ ਜੜੋਂ ਖਤਮ ਕਰਨ ਦੇ ਨਾਲ-ਨਾਲ ਸਾਈਕਲ ਦੀ ਸਵਾਰੀ ਨੂੰ ਉਤਸ਼ਾਹਿਤ ਕਰਨ ਦਾ ਵੀ ਉਪਰਾਲਾ ਕੀਤਾ ਹੈ ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ। ਇਸ ਉਪਰਾਲੇ ਨਾਲ ਲੋਕ ਸਾਈਕਲ ਚਲਾਉਣ ਵੱਲ ਹੋਰ ਉਤਸ਼ਾਹਿਤ ਹੋਣਗੇ। ਇਸ ਨੇਕ ਉਪਰਾਲੇ ਦਾ ਸਮਰੱਥਨ ਕਰਦਿਆਂ ਅਸਵਨੀ ਬੱਸੀ ਸੁਨਾਮ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਜਿਹੀ ਸਾਈਕਲ ਰੈਲੀ ਇਕ ਸਾਲ ਪਹਿਲਾਂ ਸੰਗਰੂਰ ਵਿਖੇ ਵੀ ਕੱਢੀ ਗਈ ਸੀ ਅਤੇ ਇਸ ਰੈਲੀ ਦੀ ਅਗਵਾਈ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੀ। ਅੱਜ ਦੂਜੀ ਵਾਰ ਉਹ ਅਜਿਹੀ ਰੈਲੀ ਵਿਚ ਭਾਗ ਲੈਣ ਲਈ ਵਿਸ਼ੇਸ਼ ਤੌਰ ’ਤੇ ਸੁਨਾਮ ਤੋਂ ਆਏ ਹਨ। ਉਹ ਆਪਣੇ ਨਾਲ ਸ਼ਹੀਦ ਊਧਮ ਸਿੰਘ ਸੁਨਾਮ ਜੀ ਦੇ ਘਰ ਦੀ ਮਿੱਟੀ ਵੀ ਨਾਲ ਲਿਆਏ ਹਨ।

ਹਰਜੀਤ ਸਿੰਘ ਗਿੱਲ ਅਤੇ ਵਿਨੇ ਢੰਡ ਨੇ ਕਿਹਾ ਕਿ ਲੁਧਿਆਣਾ ਸਾਈਕਲ ਸਨਅਤ ਦਾ ਹੱਬ ਹੈ। ਇਸ ਸ਼ਹਿਰ ਤੋਂ ਅਜਿਹੀ ਰੈਲੀ ਸ਼ਰੂ ਕਰਨ ਨਾਲ ਇੱਥੇ ਸਾਈਕਲ ਸਨਅਤ ਨੂੰ ਹੁਲਾਰਾ ਮਿਲੇਗਾ, ਉਥੇ ਹੀ ਆਮ ਲੋਕਾਂ ਵਿਚ ਵੀ ਸਾਈਕਲ ਚਲਾਉਣ ਦਾ ਰੁਝਾਨ ਵਧੇਗਾ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ ਹਨ।

ਇਹ ਵੀ ਪੜ੍ਹੋ : Recruitment ETT : ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ

ਵਿਸ਼ਾਲ ਆਹਲੂਵਾਲੀਆ ਨੇ ਕਿਹਾ ਕਿ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਜ਼ਰੂਰੀ ਹੈ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਗਤੀਵਿਧੀਆਂ ਨਿਰੰਤਰ ਕਰਵਾਉਣੀਆਂ ਚਾਹੀਦੀਆਂ ਹਨ। ਇਸ ਉਪਰਾਲੇ ਦੀ ਸ਼ਲਾਘਾ ਕਰਿਦਆਂ ਜਸਮਨ ਬੰਬੇ ਸਾਈਕਲਜ਼ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ੇ ਦੇ ਕੋਹੜ ਤੋਂ ਮੁਕਤੀ ਦਿਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। (Cycle Rally Against Drugs)

ਹੁਣ ਲੋਕ ਵੀ ਇਸ ਵਿਚ ਪੂਰਾ ਸਹਿਯੋਗ ਕਰ ਰਹੇ ਹਨ। ਇਹ ਇੱਕ ਚੰਗੀ ਪਹਿਲ ਹੈ ਅਤੇ ਹੌਲੀ ਹੌਲੀ ਇਹ ਯਤਨ ਇਕ ਲਹਿਰ ਵਿੱਚ ਤਬਦੀਲ ਹੋਣਗੇ। ਵਿਦਿਆਰਥੀ ਅਨਮੋਲ ਸਿੰਘ ਨੇ ਕਿਹਾ ਕਿ ਉਹ ਹਾਲੇ ਸਕੂਲ ਵਿੱਚ ਹੀ ਪੜ੍ਹਦਾ ਹੈ। ਉਸ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਉਸ ਨੇ ਕਈ ਅਜਿਹੇ ਬੱਚੇ ਵੀ ਦੇਖੇ ਹਨ ਜੋ ਛੋਟੀ ਉਮਰ ਵਿਚ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਏ ਸਨ ਪਰ ਹੁਣ ਸਮਾਂ ਬੜੀ ਤੇਜ਼ੀ ਨਾਲ ਬਦਲ ਰਿਹਾ ਹੈ। ਨੌਜਵਾਨ ਖੇਡਾਂ ਅਤੇ ਸਾਈਕਲਿੰਗ ਨਾਲ ਜੁੜਨ ਲੱਗੇ ਹਨ।