Cyclone Alert: ਚੰਡੀਗੜ੍ਹ। ਜਾਂਦਾ ਮਾਰਚ ਮਹੀਨਾ ਤੇ ਗਰਮ ਦੀ ਆਮਦ ਕਾਰਨ ਲੋਕ ਹੁਣ ਤੋਂ ਹੀ ਪ੍ਰੇਸ਼ਾਨ ਹੋਣ ਲੱਗੇ ਹਨ। ਬੀਤੇ ਦਿਨ ਦੀ ਗਰਮੀ ਨੇ ਜੂਨ ਦੇ ਦਿਨ ਯਾਦ ਕਰਵਾ ਦਿੱਤੇ। ਪੂਰੇ ਉੱਤਰ ਭਾਰਤ ਵਿਚ ਇਸ ਸਮੇਂ ਇਹੀ ਸਥਿਤੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਉੱਤਰੀ ਅਤੇ ਉੱਤਰ-ਪੱਛਮੀ ਰਾਜਾਂ ਵਿਚ ਪਾਰਾ ਇਕਦਮ ਚੜ੍ਹਨ ਲੱਗਾ ਹੈ। ਦੁਪਹਿਰ ਵੇਲੇ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਅਪਰੈਲ, ਮਈ ਅਤੇ ਜੂਨ ਵਿੱਚ ਸਥਿਤੀ ਹੋਰ ਵੀ ਖ਼ਰਾਬ ਹੋਣ ਵਾਲੀ ਹੈ। ਬੀਤੇ ਦਿਨ ਬੁੱਧਵਾਰ ਨੂੰ 2011 ਤੋਂ ਬਾਅਦ 14 ਸਾਲਾਂ ‘ਚ ਸਭ ਤੋਂ ਗਰਮ ਦਿਨ ਸੀ। ਇਸ ਦੌਰਾਨ ਮੌਸਮ ਵਿਭਾਗ ਤੋਂ ਇਕ ਰਾਹਤ ਵਾਲੀ ਖਬਰ ਆਈ ਹੈ।
Read Also : Haryana Assembly 4 New Bills: ਸਾਵਧਾਨ! ਹੁਣ ਕੀਤੀ ਇਹ ਗਲਤੀ ਤਾਂ ਹੋਵੇਗੀ ਕਾਰਵਾਈ
ਮੌਸਮ ਵਿਭਾਗ ਨੇ ਕਿਹਾ ਹੈ ਕਿ ਵੈਸਟਰਨ ਡਿਸਟਰਬੈਂਸ ਦੇ ਕਾਰਨ ਗੁਆਂਢੀ ਦੇਸ਼ ਪਾਕਿਸਤਾਨ ਅਤੇ ਆਸਪਾਸ ਦੇ ਖੇਤਰਾਂ ਵਿੱਚ ਟਰੋਪੋਸਫੀਅਰ ਦੇ ਹੇਠਲੇ ਹਿੱਸੇ ਵਿੱਚ ਇਕ ਐਕਸਸਾਈਕਲੋਨਿਕ ਸਰਕੂਲੇਸ਼ਨ ਬਣ ਰਿਹਾ ਹੈ, ਜੋ ਸਾਡੇ ਦੇਸ਼ ਦੇ ਮੌਸਮ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਹ ਪੰਜਾਬ ਵੱਲ ਵਧ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਅੱਜ ਪੰਜਾਬ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਗਰਜ ਅਤੇ ਤੇਜ਼ ਹਵਾਵਾਂ ਨਾਲ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਰਾਜਾਂ ਵਿੱਚ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
Cyclone Alert
ਮੌਸਮ ਵਿਭਾਗ ਨੇ ਕਿਹਾ ਕਿ ਪਾਕਿਸਤਾਨ ‘ਚ ਚੱਲ ਰਹੇ ਚੱਕਰਵਾਤੀ ਸਰਕੂਲੇਸ਼ਨ ਕਾਰਨ ਅੱਜ ਜੰਮੂ-ਕਸ਼ਮੀਰ ਅਤੇ ਲੱਦਾਖ ਦੀਆਂ ਖੂਬਸੂਰਤ ਘਾਟੀਆਂ ‘ਚ ਵੀ ਬਰਫਬਾਰੀ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਅੱਜ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਵੀ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ ਤੋਂ 29 ਮਾਰਚ ਤੱਕ ਦਿੱਲੀ, ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 29 ਮਾਰਚ ਤੱਕ ਅਰੁਣਾਚਲ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।