Cyclone Fengal: ਅਗਲੇ ਕੁਝ ਘੰਟੇ ਅਹਿਮ, ਭਾਰੀ ਮੀਂਹ ਦੀ ਚੇਤਾਵਨੀ, ਸਕੂਲ-ਕਾਲਜ ਬੰਦ ਕਰਨ ਦੇ ਆਦੇਸ਼ ਜਾਰੀ

Cyclone Fengal
Cyclone Fengal: ਅਗਲੇ ਕੁਝ ਘੰਟੇ ਅਹਿਮ, ਭਾਰੀ ਮੀਂਹ ਦੀ ਚੇਤਾਵਨੀ, ਸਕੂਲ-ਕਾਲਜ ਬੰਦ ਕਰਨ ਦੇ ਆਦੇਸ਼ ਜਾਰੀ

Cyclone Fengal Update: ਨਵੀਂ ਦਿੱਲੀ। ਬੰਗਾਲ ਦੀ ਖਾੜੀ ’ਚੋਂ ਉੱਠੇ ਚੱਕਰਵਾਤੀ ਤੂਫਾਨ ‘ਫੈਂਗਲ’ ਨੇ ਹੁਣ ਗੰਭੀਰ ਰੂਪ ਧਾਰਨ ਕਰ ਲਿਆ ਹੈ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ ਚੇਨਈ ਦੇ ਅਨੁਸਾਰ ਚੱਕਰਵਾਤ ਫੈਂਗਲ ਅੱਜ ਸ਼ਨਿੱਚਰਵਾਰ ਦੁਪਹਿਰ ਨੂੰ ਚੇਨਈ ਦੇ ਨੇੜੇ ਲੈਂਡਫਾਲ ਕਰਨ ਦੀ ਸੰਭਾਵਨਾ ਹੈ। ਇਸ ਦੌਰਾਨ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ ਕਰਦਿਆਂ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ ਅਤੇ ਮਛੇਰਿਆਂ ਨੂੰ ਘਰ ਰਹਿਣ ਲਈ ਕਿਹਾ ਗਿਆ ਹੈ ਕਿਉਂਕਿ ਚੱਕਰਵਾਤ ਪੁਡੂਚੇਰੀ ਦੇ ਨੇੜੇ ਜਾਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਉੱਚੀਆਂ ਲਹਿਰਾਂ ਲਈ ਚਿਤਾਵਨੀ ਜਾਰੀ ਕੀਤੀ ਹੈ। Cyclone Fengal

Read Also : Fun Facts Frog: ਡੱਡੂ ਦਾ ਜੀਵਨ ਚੱਕਰ ਤੇ ਰੌਚਕ ਗੱਲਾਂ

ਚੱਕਰਵਾਤ ਦੇ ਤਾਮਿਲਨਾਡੂ ਅਤੇ ਪੁਡੂਚੇਰੀ ਦੇ ਤੱਟਾਂ ਨਾਲ ਟਕਰਾਉਣ ਦੀ ਸੰਭਾਵਨਾ ਹੈ। ਚੱਕਰਵਾਤੀ ਤੂਫਾਨ 90 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਹਵਾਵਾਂ ਨਾਲ ਤੱਟ ਨਾਲ ਟਕਰਾਏਗਾ। ਆਈਐਮਡੀ ਨੇ ਚੱਕਰਵਾਤੀ ਤੂਫ਼ਾਨ ਦੇ ਪ੍ਰਭਾਵ ਕਾਰਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਨੂੰ ਵੀ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਚੱਕਰਵਾਤੀ ਤੂਫਾਨ ਦੇ ਪ੍ਰਭਾਵ ਦੇ ਮੱਦੇਨਜ਼ਰ ਚੇਨਈ ਹਵਾਈ ਅੱਡੇ ਤੋਂ 13 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। IMD Alert

Cyclone Fengal

ਆਈਐਮਡੀ ਦੇ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੱਕਰਵਾਤੀ ਤੂਫ਼ਾਨ ਫੈਂਜਲ 30 ਨਵੰਬਰ ਨੂੰ ਦੁਪਹਿਰ ਦੇ ਕਰੀਬ ਭਾਰਤੀ ਤੱਟ ਨਾਲ ਟਕਰਾਏਗਾ। ਇਸ ਦੌਰਾਨ ਹਵਾ ਦੀ ਰਫ਼ਤਾਰ 90 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਚੱਕਰਵਾਤੀ ਤੂਫਾਨ ਦੇ ਪ੍ਰਭਾਵ ਪਹਿਲਾਂ ਹੀ ਦਿਖਾਈ ਦੇਣ ਲੱਗੇ ਹਨ। ਸ਼ੁੱਕਰਵਾਰ ਨੂੰ ਉੱਤਰੀ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਵੀ ਚੰਗੀ ਬਾਰਿਸ਼ ਦਰਜ ਕੀਤੀ ਗਈ ਹੈ। ਚੱਕਰਵਾਤ ਦੇ ਲੈਂਡਫਾਲ ਤੋਂ ਬਾਅਦ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਤੇਜ਼ ਬਾਰਸ਼ ਅਤੇ ਤੇਜ਼ ਹਵਾਵਾਂ ਕਾਰਨ ਜ਼ਰੂਰੀ ਵਸਤਾਂ ਦੀ ਸਪਲਾਈ ਦੇ ਨਾਲ-ਨਾਲ ਬਿਜਲੀ ਅਤੇ ਆਵਾਜਾਈ ਵਿਵਸਥਾ ’ਚ ਵਿਘਨ ਪੈਣ ਦੀ ਸੰਭਾਵਨਾ ਹੈ। ਸਬੰਧਤ ਖੇਤਰਾਂ ਦੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਆਈਐਮਡੀ ਦਾ ਰੈੱਡ ਅਲਰਟ | IMD Alert

ਬੰਗਾਲ ਦੀ ਖਾੜੀ ’ਚ ਬਦਲੇ ਹਾਲਾਤਾਂ ਦੇ ਮੱਦੇਨਜ਼ਰ ਮੌਸਮ ’ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ‘ਚ ਬਦਲਾਅ ਦੇ ਮੱਦੇਨਜ਼ਰ ਆਈਐਮਡੀ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਸ਼ਨਿੱਚਰਵਾਰ 30 ਨਵੰਬਰ ਨੂੰ ਚੇਨਈ, ਤਿਰੂਵੱਲੁਰ, ਚੇਂਗਲਪੱਟੂ, ਕਾਂਚੀਪੁਰਮ, ਵਿੱਲੂਪੁਰਮ, ਕਾਲਾਕੁਰਿਚੀ, ਕੁੱਡਲੋਰ ਅਤੇ ਪੁਡੂਚੇਰੀ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇੱਕ ਜਾਂ ਦੋ ਥਾਵਾਂ ’ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਰਾਨੀਪੇਟ, ਤਿਰੂਵੰਨਾਮਲਾਈ, ਵੇਲੋਰ, ਪੇਰੰਬਲੁਰ, ਅਰਿਆਲੂਰ, ਤੰਜਾਵੁਰ, ਤਿਰੂਵਰੂਰ, ਮੇਇਲਾਦੁਥੁਰਾਈ, ਨਾਗਾਪੱਟੀਨਮ ਜ਼ਿਲ੍ਹਿਆਂ ਦੇ ਨਾਲ-ਨਾਲ ਕਰਾਈਕਲ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। Punjab Weather Update