ਡੇਅਰੀ ਵਿਕਾਸ ਨੂੰ ਪੰਜਾਬ ’ਚ  ਮਿਲੇਗਾ ਵੱਡਾ ਹੁਲਾਰਾ

IMG-20220421-WA0002

ਐਨ.ਡੀ.ਡੀ.ਬੀ ਦੇ ਸਹਿਯੋਗ ਨਾਲ ਸੂਬੇ ਵਿਚ 900 ਕਰੋੜ ਰੁਪਏ ਦੇ ਨਿਵੇਸ਼ ਨਾਲ 12 ਮਿਲਕ ਪਲਾਂਟ ਸਥਾਪਿਤ ਕੀਤੇ ਜਾਣਗੇ : ਕੁਲਦੀਪ ਧਾਲੀਵਾਲ

  • ਡੇਅਰੀ ਕਿਸਾਨਾਂ ਨੂੰ ਸਸਤੀ ਪਸ਼ੂ ਖ਼ੁਰਾਕ ਮੁਹੱਈਆ ਕਰਾਉਣ ਲਈ 80 ਕਰੋੜ ਦੀ ਲਾਗਤ ਨਾਲ ਅੰਮ੍ਰਿਤਸਰ ਵਿੱਚ ਸਥਾਪਿਤ ਕੀਤਾ ਜਾਵੇਗਾ ਟੀ.ਐਮ.ਆਰ. ਪਲਾਂਟ
  • ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਐਨ.ਡੀ.ਡੀ.ਬੀ. ਦੇ ਚੇਅਰਮੈਨ ਨਾਲ ਲਗਾਤਾਰ ਦੋ ਦਿਨ ਮੀਟਿੰਗਾਂ ਕੀਤੀਆਂ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਉਭਾਰਨ ਅਤੇ ਪੰਜਾਬ ਨੂੰ ਇੱਕ ਹੋਰ ਚਿੱਟੀ ਕਰਾਂਤੀ ਦੇ ਮੋਹਰੀ ਵਜੋਂ ਪੇਸ਼ ਕਰਨ ਦੇ ਮੱਦੇਨਜ਼ਰ ਰਾਸਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ, ਅਨੰਦ ਸ਼ਹਿਰ, ਗੁਜਰਾਤ ਵਿਖੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨਾਲ ਦੋ ਦਿਨ ਲੰਮੀਆਂ ਵਿਚਾਰ ਚਰਚਾਵਾਂ ਕਰਨ ਤੋਂ ਬਾਅਦ ਐਨ.ਡੀ.ਡੀ.ਬੀ. ਦੇ ਚੇਅਰਮੈਨ ਮਨੀਸ਼ ਸ਼ਾਹ ਨੇ ਕਿਹਾ ਕਿ ਪੰਜਾਬ ਸਕਰਾਰ ਨੂੰ ਸੂਬੇ ਵਿੱਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਿਤ ਕਰਨ ਲਈ ਵਿੱਤੀ ਸਹਾਇਤਾ ਕੀਤੀ ਜਾਵੇਗੀ ਅਤੇ ਪੂਰਨ ਤਕਨੀਕੀ ਸਹਿਯੋਗ ਦਿੱਤਾ ਜਾਵੇਗਾ। (Dairy Development)

ਮੀਟਿੰਗਾਂ ਦੌਰਾਨ ਹੋਈ ਵਿਚਾਰ ਚਰਚਾ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਐਨ.ਡੀ.ਡੀ.ਬੀ, ਪੰਜਾਬ ਸਰਕਾਰ ਨੂੰ ਵਿੱਤੀ ਸਹਾਇਤਾ ਅਤੇ ਲੋੜੀਂਦੀ ਤਕਨੀਕੀ ਸਹਾਇਤਾ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰੇਗਾ। ਉਨਾਂ ਕਿਹਾ ਕਿ ਸੂਬੇ ਦੇ 6,000 ਪਿੰਡਾਂ ਨੂੰ ਕਵਰ ਕਰਨ ਲਈ ਪਹਿਲਾਂ ਹੀ 11 ਮਿਲਕ ਪਲਾਂਟ ਮੌਜੂਦ ਹਨ, ਇਸ ਕਦਮ ਨਾਲ ਪੰਜਾਬ ਵਿੱਚ ਮਿਲਕ ਪਲਾਂਟਾਂ ਦੀ ਗਿਣਤੀ 23 ਹੋ ਜਾਵੇਗੀ ਅਤੇ ਸੂਬੇ ਦੇ ਕੁੱਲ 12,000 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਨਾਲ ਰੋਜ਼ਾਨਾ 10 ਲੱਖ ਲੀਟਰ ਵਾਧੂ ਦੁੱਧ ਦੀ ਖਰੀਦ ਕੀਤੀ ਜਾਵੇਗੀ।

IMG-20220421-WA0003

ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਤੋਂ ਇਲਾਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਅਤੇ ਡੇਅਰੀ ਕਿਸਾਨਾਂ ਨੂੰ ਸਸਤੀ ਫੀਡ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਗੰਗਾਨਗਰ ਅਤੇ ਕੋਲਹਾਪੁਰ ਵਿਖੇ ਸਫਲਤਾਪੂਰਵਕ ਚੱਲ ਰਹੇ ਦੋ ਪਲਾਂਟਾਂ ਦੀ ਤਰਜ ‘ਤੇ ਅੰਮ੍ਰਿਤਸਰ ਵਿਖੇ 80 ਕਰੋੜ ਰੁਪਏ ਦੇ ਅਨੁਮਾਨਿਤ ਖਰਚੇ ਵਾਲਾ ਟੋਟਲ ਮਿਕਸਡ ਰਾਸ਼ਨ ਪਲਾਂਟ (ਟੀ.ਐਮ.ਆਰ) ਸਥਾਪਿਤ ਕੀਤਾ ਜਾਵੇਗਾ । ਐਨ.ਡੀ.ਡੀ.ਬੀ ਇਸ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਇਸ ਨਾਲ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।

ਪੰਜਾਬ ਦੇ ਪਸ਼ੂ ਪਾਲਣ ਅਤੇ ਡੇਆਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਐੱਨ.ਡੀ.ਆਰ.ਆਈ. ਦੀ ਤਰਜ ‘ਤੇ ਡੇਅਰੀ ਫਾਰਮਿੰਗ ਸਬੰਧੀ ਸਿੱਖਿਲਾਈ ਦੇਣ ਲਈ, ਐਨ.ਡੀ.ਡੀ.ਬੀ ਨੇ ਪੰਜਾਬ ਵਿੱਚ ਅਜਿਹੀ ਸੰਸਥਾ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਸੂਬੇ ਦੀ ਬਿਹਤਰੀ ਵਾਲੇ ਇਹਨਾਂ ਪ੍ਰੋਜੈਕਟਾਂ ਦੀ ਸਥਾਪਨਾ ਲਈ ਸਹਾਇਤਾ ਅਤੇ ਪੂਰਨ ਸਹਿਯੋਗ ਦਾ ਭਰੋਸਾ ਦੇਣ ਲਈ ਐਨ.ਡੀ.ਡੀ.ਬੀ. ਦੇ ਚੇਅਰਮੈਨ ਦਾ ਧੰਨਵਾਦ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here