
ਉੱਚ ਅਹੁਦਿਆਂ ’ਤੇ ਬਿਰਾਜਮਾਨ 90 ਫ਼ੀਸਦੀ ਅਧਿਕਾਰੀ ਸਰਕਾਰੀ ਸਕੂਲਾਂ ਤੋਂ ਹੀ ਪੜ੍ਹੇ ਹੋਏ : ਗੁਰਦੇਵ ਸਿੰਘ | Education Department Punjab
Education Department Punjab: (ਰਾਜਨ ਮਾਨ) ਅੰਮ੍ਰਿਤਸਰ। ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ ‘ਦਾਖ਼ਲਾ ਮੁਹਿੰਮ’ ਦੇ ਤੀਸਰੇ ਦਿਨ ਅੱਜ ਵੱਖ-ਵੱਖ ਖੇਤਰਾਂ ‘ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਅਤੇ ਸਾਬਕਾ ਕੌਂਸਲਰ ਅਜੀਤ ਸਿੰਘ ਭਾਟੀਆ ਵੱਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜਿਸ ਦਾ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ: ATM Fraud: ਏਟੀਐੱਮ ਦੀ ਹੇਰਫੇਰ ਕਰਕੇ ਅਕਾਊਂਟ ’ਚੋਂ ਕਢਵਾਏ ਪੱਚੀ ਹਜ਼ਾਰ
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਰੀਫਪੁਰਾ ਸਕੂਲ ‘ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਹੋਏ ਵੱਡੇ ਪੱਧਰ ’ਤੇ ਬੇਮਿਸਾਲ ਸੁਧਾਰਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲ ਸੂਬੇ ਦੀ ਸ਼ਾਨ ਬਣ ਰਹੇ ਹਨ। ਉਨਾਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਆਪਣੇ ਬੱਚੇ ਦਾਖਲ ਕਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਵੇਖੀਏ ਤਾਂ ਲਗਭਗ 90 ਫ਼ੀਸਦੀ ਉੱਚ ਅਹੁਦਿਆਂ ’ਤੇ ਬਿਰਾਜਮਾਨ ਅਧਿਕਾਰੀ ਅਤੇ ਅਧਿਆਪਕ ਸਰਕਾਰੀ ਸਕੂਲਾਂ ਤੋਂ ਹੀ ਪੜ੍ਹੇ ਹੋਏ ਹਨ। Education Department Punjab
ਇਸ ਮੌਕੇ ਉਪਰੋਕਤ ਤੋਂ ਏ.ਸੀ.ਸਮਾਰਟ ਸਕੂਲ ਰਜਿੰਦਰ ਸਿੰਘ,ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ,ਮਨੀਸ਼ ਕੁਮਾਰ ਮੇਘ, ਸੰਦੀਪ ਸਿਆਲ,ਮੁੱਖ ਅਧਿਆਪਕ ਰੋਹਿਤ ਦੇਵ, ਮੀਡੀਆ ਇੰਚਾਰਜ਼ ਮਨਪ੍ਰੀਤ ਸਿੰਘ ਸੰਧੂ,ਬਲਜੀਤ ਸਿੰਘ ਮੱਲੀ, ਹੈੱਡ ਮਿਸਟਿ੍ਰਸ ਹਰਜਿੰਦਰ ਕੌਰ, ਤਜਿੰਦਰਜੀਤ ਕੌਰ ਗਿੱਲ, ਸੀ.ਐੱਚ.ਟੀ. ਦਿਲਜੀਤ ਸਿੰਘ,ਪ੍ਰੀਤ ਅਮਨ ਸਿੰਘ ਆਦਿ ਵੀ ਮੌਜੂਦ ਸਨ।