ਦਲਬੀਰ ਸਿੰਘ ਕਤਲਕਾਂਡ। ਮੁਲਜ਼ਮ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ

Dalbir Singh

Dalbir Singh | ਮਹਰਾਸ਼ਟਰ ਦੇ ਨੰਦੇੜ ਨੇੜਿਓ ਕੀਤਾ ਗਿਆ ਸੀ ਗ੍ਰਿਫਤਾਰ

ਬਟਾਲਾ। ਪਿੰਡ ਢਿੱਲਵਾਂ ‘ਚ ਅਕਾਲੀ ਦਲ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਮਾਮਲੇ ‘ਚ ਮੁੰਬਈ ਤੋਂ ਗ੍ਰਿਫ਼ਤਾਰ ਕੀਤੇ ਇਕ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਅੱਜ ਬਟਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਇਸ ਕਤਲ ਕਾਂਡ ਵਿਚ ਸ਼ਾਮਲ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸ. ਪੀ. ਜਸਬੀਰ ਸਿੰਘ ਰਾਏ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵੱਲੋਂ ਇਕ ਨੌਜਵਾਨ ਅੰਮ੍ਰਿਤਪਾਲ ਸਿੰਘ ਨੂੰ ਮਹਾਰਾਸ਼ਟਰ ਦੇ ਨੰਦੇੜ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਸੀ, ਪੁਲਿਸ ਨੇ ਦਾਅਵਾ ਕੀਤਾ ਇਹ ਨੌਜਵਾਨ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਵਿਚ ਸ਼ਾਮਲ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਕਤਲ ਕਾਂਡ ‘ਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਬਾਕੀ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Dalbir Singh

LEAVE A REPLY

Please enter your comment!
Please enter your name here