ਪ੍ਰਧਾਨ ਮੰਤਰੀ ਮੋਦੀ ਦੇ ਆਉਣ ਤੋਂ ਪਹਿਲਾਂ ਦਲਜੀਤ ਸਿੰਘ ਚੀਮਾ ਨੇ ਕੀਤੀ ਅਪੀਲ

Daljit Singh Cheema

ਚੰਡੀਗੜ੍ਹ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਤੇ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੰੁਚ ਰਹੇ ਹਨ। ਇਸ ਦੇ ਮੱਦੇਨਜ਼ਰ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ (Daljit Singh Cheema) ਨੇ ਹਾਜ਼ਰ ਸਭ ਆਗੂਆਂ, ਵਰਕਰਾਂ ਤੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਆ ਰਹੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।

ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੈਰੀਕੇਡਾਂ ਦੇ ਦੋਵੇਂ ਪਾਸੇ ਜਾਂ ਰਾਹ ਵਿੱਚ ਖੜ੍ਹੇ ਲੋਕ ਅਤੇ ਡਿਊਟੀ ਦੇ ਰਹੇ ਸਾਰੇ ਹੀ ਵਰਕਰਾਂ ਨੂੰ ਬੈਠਣ ਦੀ ਅਪੀਲ ਕੀਤੀ। ਊਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਉਚੇਚੇ ਤੌਰ ’ਤੇ ਸਾਡੇ ਮਹਾਨ ਲੀਡਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਆ ਰਹੇ ਹਨ ਅਤੇ ਉਨ੍ਹਾ ਦੀ ਸੁਰੱਖਿਆ ’ਚ ਸਹਿਯੋਗ ਕਰਨਾ ਸਾਡਾ ਸਭ ਦਾ ਫਰਜ਼ ਹੈ।

ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਵੱਡੀਆਂ ਸਖਸ਼ੀਅਤਾਂ ਨੇ ਆਉਣਾ ਹੈ ਅਤੇ ਸਭ ਦੀ ਸੁਰੱਖਿਆ ਦਾ ਧਿਆਨ ਰੱਖਣਾ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਸੰਗਤ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here