Dallewal Hunger Strike: ਡੱਲੇਵਾਲ ਦੀ ਹਾਲਤ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ, ਕਿਸਾਨਾਂ ਵਿਰੋਧ ਵਿੱਚ ਆਖੀ ਇਹ ਗੱਲ

Dallewal Hunger Strike
Dallewal Hunger Strike: ਡੱਲੇਵਾਲ ਦੀ ਹਾਲਤ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ, ਕਿਸਾਨਾਂ ਵਿਰੋਧ ਵਿੱਚ ਆਖੀ ਇਹ ਗੱਲ

Dallewal Hunger Strike: ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਬੈਠੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮੈਡੀਕਲ ਮਾਮਲੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਰਵੱਈਏ ’ਤੇ ਸ਼ੁੱਕਰਵਾਰ ਨੂੰ ਆਪਣੀ ਭਾਰੀ ਨਾਰਾਜ਼ਗੀ ਜ਼ਾਹਰ ਕੀਤੀ ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।

ਸੁਣਵਾਈ ਦੌਰਾਨ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ ਕਿਹਾ, ‘ਕਿਰਪਾ ਕਰਕੇ ਇਸ ਨੂੰ ਬਹੁਤ ਗੰਭੀਰਤਾ ਨਾਲ ਲਓ, ਕਿਸੇ ਦੀ ਜਾਨ ਦਾਅ ’ਤੇ ਹੈ। ਤੁਸੀਂ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਨਹੀਂ ਤਾਂ ਤੁਸੀਂ ਹੁਣ ਤੱਕ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦਿੱਤੀ ਹੁੰਦੀ।’ ਬੈਂਚ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦਾ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਇਹ ਵੀ ਕਿਹਾ ਕਿ ਜੇਕਰ ਕੁਝ ਲੋਕ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕਰਦੇ ਹਨ ਤਾਂ ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਣਾ ਚਾਹੀਦਾ ਹੈ। Dallewal Hunger Strike

Read Also : Holiday: ਸਾਲ 2025 ਦੀਆਂ ਸਰਕਾਰੀ ਛੁੱਟੀਆਂ ਦਾ ਕੈਲੰਡਰ ਜਾਰੀ, ਦੇਖੋ ਕਦੋਂ ਹੋਣਗੀਆਂ ਛੁੱਟੀਆਂ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਖ਼ਿਲਾਫ ਇੱਕ ਮਾਣਹਾਨੀ ਪਟੀਸ਼ਨ ਦਾਇਰ ਹੋਣ ਕਾਰਨ ਉਸ ਤੋਂ ਸ਼ਨਿੱਚਰਵਾਰ ਤੱਕ ਪਾਲਣਾ ਰਿਪੋਰਟ ਮੰਗੀ ਹੈ। ਇਸ ਮਾਮਲੇ ਵਿੱਚ ਨੋਟਿਸ ਜਾਰੀ ਕਰਦਿਆਂ ਬੈਂਚ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਮੁੱਖ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਹੁਕਮ ਵੀ ਦਿੱਤਾ ਹੈ।

ਐਡਵੋਕੇਟ ਜਨਰਲ ਨੇ ਬੈਂਚ ਦੇ ਸਾਹਮਣੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਗਏ ਸਨ, ਜਿੱਥੇ ਉਨ੍ਹਾਂ ਨੂੰ ਕਿਸਾਨ ਆਗੂ ਵੱਲੋਂ ਪ੍ਰਧਾਨ ਮੰਤਰੀ ਨੂੰ ਸੰਬੋਧਿਤ ਚਿੱਠੀ ਸੌਂਪੀ ਗਈ ਸੀ। ਉਸ ਚਿੱਠੀ ਵਿੱਚ ਕਿਹਾ ਗਿਆ ਸੀ ਕਿ ਜੇਕਰ ਕੇਂਦਰ ਦਖਲ ਦਿੰਦਾ ਹੈ ਤਾਂ ਸਥਿਤੀ ਸ਼ਾਂਤ ਹੋ ਜਾਵੇਗੀ।

Dallewal Hunger Strike

ਉਨ੍ਹਾਂ ਕਿਹਾ ਕਿ ਡੱਲੇਵਾਲ ਨੇ ਕਿਹਾ ਕਿ ਜੇਕਰ ਕੁਝ ਗੱਲਬਾਤ ਹੋ ਸਕਦੀ ਹੈ ਤਾਂ ਉਹ ਡਾਕਟਰੀ ਸਹਾਇਤਾ ਲਈ ਸਹਿਯੋਗ ਕਰਨ ਲਈ ਤਿਆਰ ਹਨ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਦੇ ਸਾਹਮਣੇ ਕਿਹਾ ਕਿ ਜਦੋਂ ਉਸ (ਡੱਲੇਵਾਲ) ਦੀ ਜਾਨ ਨੂੰ ਖਤਰਾ ਹੈ ਤਾਂ ਕੁਝ ਲੋਕ ਉਸ ਨੂੰ ਬੰਦੀ ਨਹੀਂ ਬਣਾ ਸਕਦੇ। ਬੈਂਚ ਨੇ ਅੱਗੇ ਕਿਹਾ, ਜਿਉੇਂ ਹੀ ਉਹ ਠੀਕ ਹੋ ਜਾਣਗੇ, ਅਸੀਂ ਉਨ੍ਹਾਂ ਦੀ ਗੱਲ ਸੁਣਾਂਗੇ ਮਹਿਤਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਸਕਦੀ ਹੈ ਕਿ ਉਸ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਸਪਤਾਲ ਲਿਜਾਇਆ ਜਾਵੇ।

ਇਸ ’ਤੇ ਗੁਰਮਿੰਦਰ ਸਿੰਘ ਨੇ ਕਿਸਾਨ ਆਗੂ ਨੂੰ ਹਸਪਤਾਲ ’ਚ ਦਾਖ਼ਲ ਕਰਵਾਉਣ ਸਮੇਂ ਧੱਕਾ-ਮੁੱਕੀ ਹੋਣ ਦਾ ਇਸ਼ਾਰਾ ਕੀਤਾ। ਬੈਂਚ ਨੇ ਕਿਹਾ ਕਿ ਸਾਨੂੰ ਉਨ੍ਹਾਂ ਕਿਸਾਨਾਂ ’ਤੇ ਗੰਭੀਰ ਸ਼ੰਕੇ ਹਨ, ਜੋ ਸੁਚੇਤ ਨਹੀਂ ਹਨ ਅਤੇ ਉਸ (ਡੱਲੇਵਾਲ) ਦੀ ਜ਼ਿੰਦਗੀ ਪ੍ਰਤੀ ਚਿੰਤਤ ਨਹੀਂ ਹਨ। 20 ਦਸੰਬਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਸੀ ਕਿ ਖਨੌਰੀ ਸਰਹੱਦ ’ਤੇ ਪਿਛਲੇ 24 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਕੋਈ ਨੁਕਸਾਨ ਨਾ ਹੋਵੇ।

Supreme Court issues notice to Punjab govt on Dallewal’s health

ਬੈਂਚ ਨੇ ਕਿਹਾ ਕਿ ਡੱਲੇਵਾਲ ਨੂੰ ਬਿਹਤਰ ਇਲਾਜ ਲਈ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਪ੍ਰਦਰਸ਼ਨ ਵਾਲੀ ਥਾਂ ਦੇ 700 ਮੀਟਰ ਦੇ ਅੰਦਰ ਸਥਾਪਤ ਅਸਥਾਈ ਹਸਪਤਾਲ ਵਿੱਚ ਲਿਜਾਇਆ ਜਾ ਸਕਦਾ ਹੈ। ਉਹ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਸਬੰਧੀ 26 ਨਵੰਬਰ ਤੋਂ ਮਰਨ ਵਰਤ ’ਤੇ ਹਨ। 19 ਦਸੰਬਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੀ ਸਿਹਤ ਦੀ ਜਾਂਚ ਕਰਵਾਉਣ ਲਈ ਮਨਾਉਣ ਲਈ ਕਿਹਾ ਸੀ। ਉਦੋਂ ਵੀ ਅਦਾਲਤ ਨੇ ਉਨ੍ਹਾਂ ਦੀ ਮੈਡੀਕਲ ਜਾਂਚ ਨਾ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਸੀ।

ਸੁਪਰੀਮ ਕੋਰਟ ਦੀ ਕਾਰਵਾਈ ਤੋਂ ਭੜਕੇ ਅੰਦੋਲਨਕਾਰੀ ਕਿਸਾਨ

ਖਨੌਰੀ (ਸੰਗਰੂਰ) (ਗੁਰਪ੍ਰੀਤ ਸਿੰਘ)। ਅੱਜ ਮਾਣਯੋਗ ਸੁਪਰੀਮ ਕੋਰਟ ਵਿੱਚ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸੰਘਰਸ਼ ਸਬੰਧੀ ਚੱਲੀ ਕਾਰਵਾਈ ਤੋਂ ਰੋਸ ਵਿੱਚ ਆਏ ਕਿਸਾਨ ਆਗੂਆਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੀ ਹਦਾਇਤ ’ਤੇ ਜਗਜੀਤ ਸਿੰਘ ਡੱਲੇਵਾਲ ਨੂੰ ਜ਼ਬਰੀ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਪਹਿਲਾਂ ਸਰਕਾਰ ਨੂੰ ਕਿਸਾਨਾਂ ਦੀਆਂ ਲਾਸ਼ਾਂ ਤੋਂ ਲੰਘਣਾ ਪਵੇਗਾ। ਅੱਜ ਖਨੌਰੀ ਬਾਰਡਰ ’ਤੇ ਪ੍ਰੈਸ ਕਾਨਫਰੰਸ ਦੌਰਾਨ ਜਥੇਬੰਦੀ ਦੇ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਅਤੇ ਅਭਿਮੰਨਿਊ ਕੋਹਾੜ ਨੇ ਸਾਂਝੇ ਸੁਰ ਵਿੱਚ ਕਿਹਾ ਕਿ ਅੱਜ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਕਿਹਾ ਗਿਆ ਹੈ ਕਿ ਕੱਲ੍ਹ ਸ਼ਨਿੱਚਰਵਾਰ 1 ਵਜੇ ਤੱਕ ਜਗਜੀਤ ਸਿੰਘ ਡੱਲੇਵਾਲ ਨੂੰ ਜਿਵੇਂ ਮਰਜ਼ੀ ਹਸਪਤਾਲ ਵਿੱਚ ਦਾਖ਼ਲ ਕਰਵਾਏ।

Read Also : Punjab Weather Update: ਪੰਜਾਬ ’ਚ ਭਾਰੀ ਮੀਂਹ, ਅਲਰਟ ’ਤੇ ਇਹ ਸ਼ਹਿਰ, ਜਾਣੋ ਕਿਵੇਂ ਰਹੇਗਾ ਅੱਗੇ ਮੌਸਮ

ਇਸ ਦੇ ਜਵਾਬ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅਜਿਹਾ ਕੀਤਾ ਤਾਂ ਕਿਸਾਨ ਵੀ ਇਸ ਦਾ ਜਵਾਬ ਦੇਣ ਲਈ ਤਿਆਰ ਹਨ ਅਤੇ ਉਹ ਇੱਕ ਜਾਨ ਨੂੰ ਬਚਾਉਣ ਲਈ ਹੋਰ ਕਿੰਨੀਆਂ ਜਾਨਾਂ ਦਾ ਨੁਕਸਾਨ ਨਾ ਕਰਵਾ ਲੈਣ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਸੁਪਰੀਮ ਕੋਰਟ ਨੂੰ ਆਪਣਾ ਜਵਾਬ ਦੇਣ ਕਿ ਜੇਕਰ ਪੰਜਾਬ ਸਰਕਾਰ ਨੇ ਅਜਿਹਾ ਕੀਤਾ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਵੀ ਕਈ ਵਾਰ ਸੁਪਰੀਮ ਕੋਰਟ ਵਿੱਚ ਅਜਿਹੇ ਪੱਖ ਰੱਖੇ ਹਨ। ਉਨ੍ਹਾਂ ਆਖਿਆ ਕਿ ਕਿਸਾਨ ਸ਼ਾਂਤੀਪੂਰਵਕ ਆਪਣੀਆਂ ਮੰਗਾਂ ਦਾ ਹੱਲ ਚਾਹੁੰਦਾ ਹੈ, ਸੁਪਰੀਮ ਕੋਰਟ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਸਮਝਣੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਆਗੂ ਮੌਜ਼ੂਦ ਸਨ।

Supreme Court issues notice to Punjab govt on Dallewal’s health

ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਵਿੱਚ ਜਿਹੜੀ ਕਾਰਵਾਈ ਹੋਈ ਹੈ, ਉਸ ਵਿੱਚ ਕੇਂਦਰ ਸਰਕਾਰ ਵੱਲੋਂ ਜਿਸ ਤਰ੍ਹਾਂ ਦਾ ਪੱਖ ਪੇਸ਼ ਕੀਤਾ ਗਿਆ ਉਸ ਤੋਂ ਇਹ ਬਿਲਕੁਲ ਨਹੀਂ ਲੱਗ ਰਿਹਾ ਕਿ ਉਹ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੂਜੇ ਦੇਸ਼ਾਂ ਵਿੱਚ ਜਾ ਕੇ ਇਹ ਗੱਲ ਆਖਦੇ ਹਨ ਕਿ ਵੱਡੇ ਤੋਂ ਵੱਡੀ ਜੰਗ ਦਾ ਹੱਲ ਗੱਲਬਾਤ ਰਾਹੀਂ ਹੋ ਸਕਦਾ ਹੈ ਪਰ ਉਨ੍ਹਾਂ ਦੇ ਆਪਣੇ ਦੇਸ਼ ਵਿੱਚ ਹਾਲੇ ਤੱਕ ਉਨ੍ਹਾਂ ਕਿਸਾਨਾਂ ਨਾਲ ਕੋਈ ਗੱਲਬਾਤ ਤੱਕ ਨਹੀਂ ਕੀਤੀ। ਕਿਸਾਨ ਆਗੂਆਂ ਨੇ ਸਪੱਸ਼ਟ ਕਿਹਾ ਕਿ ਕਿਸਾਨ ਮਾਮਲਿਆਂ ਸਬੰਧੀ ਬਣੀ 31 ਸੰਸਦ ਮੈਂਬਰਾਂ ਵਾਲੀ ਕਮੇਟੀ ਨੇ ਸੁਪਰੀਮ ਕੋਰਟ ਕੋਲ ਆਪਣੀ ਰਿਪੋਰਟ ਵਿੱਚ ਸਪੱਸ਼ਟ ਲਿਖਿਆ ਹੋਇਆ ਕਿ ਐੱਮਐੱਸਪੀ ਗਰੰਟੀ ਕਾਨੂੰਨ ਦੇਣ ਨਾਲ ਸਾਡੇ ਦੇਸ਼ ਦੀ ਅਰਥ ਵਿਵਸਥਾ ਹੋਰ ਮਜ਼ਬੂਤ ਹੋਵੇਗੀ।

Dallewal Hunger Strike

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਕਦੋਂ ਅੜੀਅਲ ਵਤੀਰਾ ਅਪਣਾ ਰਹੇ ਹਨ। ਸਾਡੇ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣੇ ਖੂਨ ਨਾਲ ਚਿੱਠੀਆਂ ਲਿਖਕੇ ਇਹ ਮੰਗ ਰੱਖੀ ਹੈ ਕਿ ਮੇਰੀ ਜਾਨ ਨਾਲੋਂ ਕੀਮਤੀ ਦੇਸ਼ ਦੇ ਕਿਸਾਨਾਂ ਦੀ ਜਾਨ ਹੈ ਇਸ ਕਰਕੇ ਐੱਮਐੱਸਪੀ ਨੂੰ ਗਾਰੰਟੀ ਕਾਨੂੰਨ ਬਣਾਇਆ ਜਾਵੇ ਮਾਣਯੋਗ ਸੁਪਰੀਮ ਕੋਰਟ ਦੀ ਕਾਰਵਾਈ ਵਿੱਚ ਵੀ ਡੱਲੇਵਾਲ ਸਿਹਤ ਪੱਖੋਂ ਬੇਹੱਦ ਕਮਜ਼ੋਰ ਹੋਣ ਦੇ ਬਾਵਜੂਦ ਸ਼ਾਮਲ ਹੋਏ ਅਤੇ ਆਪਣਾ ਪੱਖ ਦਰਜ ਕਰਵਾਇਆ। ਕਿਸਾਨ ਆਗੂਆਂ ਨੇ ਕਿਹਾ ਕਿ ਸਾਨੂੰ ਦੁੱਖ ਇਸ ਗੱਲ ਦਾ ਹੈ ਡੱਲੇਵਾਲ ਨੂੰ ਪੱਖ ਰੱਖਣ ਨਹੀਂ ਦਿੱਤਾ ਗਿਆ।

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਰ ਵਿਗੜੀ

ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਦਾ 32ਵਾਂ ਦਿਨ ਹੋ ਗਿਆ ਹੈ। ਅੱਜ ਵੀ ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਨਹੀਂ ਕੀਤਾ। ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਡੱਲੇਵਾਲ ਦੀ ਸਿਹਤ ਪ੍ਰਤੀ ਡਾਹਢੀ ਫਿਕਰਮੰਦੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਡੱਲੇਵਾਲ ਦਾ ‘ਕੀਟੋਨ ਬਾਡੀ ਲੇਵਲ’ ਆਮ ਨਾਲੋਂ 25 ਗੁਣਾ ਜ਼ਿਆਦਾ ਹੋ ਚੁੱਕਿਆ ਹੈ ਜਿਹੜਾ ਉਨ੍ਹਾਂ ਦੀ ਕਮਜ਼ੋਰ ਹੋ ਰਹੀ ਸਿਹਤ ਦੀ ਗਵਾਹੀ ਭਰ ਰਿਹਾ ਹੈ।

LEAVE A REPLY

Please enter your comment!
Please enter your name here