Punjab BJP: ਦਾਮਨ ਬਾਜਵਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

Punjab BJP
ਤਸਵੀਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਦੇ ਹੋਏ ਦਮਨ ਥਿੰਦ ਬਾਜਵਾ ਅਤੇ ਹਰਮਨਦੇਵ ਬਾਜਵਾ।

Punjab BJP: ਸੁਨਾਮ ਦੇ ਕਈ ਮਹੱਤਵਪੂਰਨ ਮੁੱਦਿਆਂ ਤੇ ਵਿਸਥਾਰਪੂਰਵਕ ਚਰਚਾ ਹੋਈ : ਮੈਡਮ ਬਾਜਵਾ

Punjab BJP: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਬਾਜਵਾ ਵੱਲੋਂ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਕਰਕੇ ਸੁਨਾਮ ਸ਼ਹਿਰ ਦੇ ਕੁਝ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ ਹੈ।

ਇਸ ਸਬੰਧੀ ਮੈਡਮ ਦਾਮਨ ਥਿੰਦ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਮਾਣਯੋਗ ਰਾਜਪਾਲ ਦਾ ਧਿਆਨ ਸੁਨਾਮ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਮੈਮੋਰੀਅਲ ਵੱਲ ਕੇਂਦਰਿਤ ਕਰਦੇ ਹੋਏ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਸ਼ਹੀਦ ਊਧਮ ਸਿੰਘ ਜੀ ਦੇ ਮੈਮੋਰੀਅਲ ਵਿੱਚ ਹੋਰ ਵਿਕਾਸ ਕਾਰਜਾਂ ਅਤੇ ਉਸ ਸ਼ਹੀਦ ਦੀ ਵਿਰਾਸਤ ਨੂੰ ਸੰਭਾਲਣ ਲਈ ਅਤੇ ਹੋਰ ਉਭਾਰਨ ਵਾਸਤੇ ਤਾਂ ਜੋ ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦੇ ਸਕੀਏ।

ਇਹ ਵੀ ਪੜ੍ਹੋ: Punjab CM: ਫਾਜ਼ਿਲਕਾ ਦੇ ਵਿਧਾਇਕ ਵੱਲੋਂ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ

ਕੇਂਦਰ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰੀ ਮਾਣਯੋਗ ਗਜੇੰਦਰ ਸਿੰਘ ਸ਼ੇਖਾਵਤ ਜੀ, ਸਾਡੇ ਵੱਲੋਂ ਕੀਤੇ ਜਾ ਰਹੇ ਲੰਮੇ ਸਮੇਂ ਤੋਂ ਯਤਨਾਂ ਨੂੰ ਦੇਖ ਦੇ ਹੋਏ ਵੱਡੇ ਫੰਡਸ ਦੇਣ ਨੂੰ ਤਿਆਰ ਹਨ, ਜਿਸ ਬਾਰੇ ਉਨ੍ਹਾਂ ਨੇ ਮੈਨੂੰ ਅਤੇ ਸੂਬਾ ਸਰਕਾਰ ਨੂੰ ਚਿੱਠੀ ਲਿਖ ਕੇ ਵੀ ਜਾਣਕਾਰੀ ਦਿੱਤੀ ਹੈ ਅਤੇ ਵੱਖ-ਵੱਖ ਸਕੀਮਾਂ ਤਹਿਤ ਸੂਬਾ ਸਰਕਾਰ ਤੋਂ ਪਰਪੋਜ਼ਲ ਮੰਗੇ ਹਨ ਜੋ ਕਿ ਸੂਬਾ ਸਰਕਾਰ ਨੇ ਹਾਲੇ ਤੱਕ ਨਹੀਂ ਭੇਜੇ। ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਮੈਂ ਇਸ ਬਾਰੇ ਮਾਣਯੋਗ ਰਾਜਪਾਲ ਜੀ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਤੋਂ ਮੱਦਦ ਮੰਗੀ ਕਿ ਉਹ ਛੇਤੀ ਤੋਂ ਛੇਤੀ ਸੂਬਾ ਸਰਕਾਰ ਨੂੰ ਕਹਿ ਕੇ ਇੱਕ ਵਧੀਆ ਪ੍ਰੋਜੈਕਟ ਕੇਂਦਰ ਸਰਕਾਰ ਨੂੰ ਪਹੁੰਚਾਉਣ ਤਾਂ ਜੋ ਕੇਂਦਰ ਸਰਕਾਰ ਸਾਨੂੰ ਵੱਧ ਤੋਂ ਵੱਧ ਇਸ ਪ੍ਰੋਜੈਕਟ ਲਈ ਫੰਡ ਜਾਰੀ ਕਰ ਸਕੇ ਅਤੇ ਅਸੀਂ ਉਸ ਸ਼ਹੀਦ ਨੂੰ ਬਣਦਾ ਮਾਣ ਸਨਮਾਨ ਦਿਵਾ ਸਕੀਏ। Punjab BJP