Agriculture Officials Suspended: ਡੀ.ਏ.ਪੀ. ਦੀ ਜਮਾਂਖੋਰੀ ਖ਼ਿਲਾਫ਼ ਵੱਡੀ ਕਾਰਵਾਈ, ਫਿਰੋਜ਼ਪੁਰ ਦਾ ਮੁੱਖ ਖੇਤੀਬਾੜੀ ਅਧਿਕਾਰੀ ਮੁਅੱਤਲ

Agriculture Officials Suspended
Agriculture Officials Suspended: ਡੀ.ਏ.ਪੀ. ਦੀ ਜਮਾਂਖੋਰੀ ਖ਼ਿਲਾਫ਼ ਵੱਡੀ ਕਾਰਵਾਈ, ਫਿਰੋਜ਼ਪੁਰ ਦਾ ਮੁੱਖ ਖੇਤੀਬਾੜੀ ਅਧਿਕਾਰੀ ਮੁਅੱਤਲ

ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਕਰਨਾ ਪਿਆ ਕਾਰਵਾਈ ਦਾ ਸਾਹਮਣਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ (ਸੀ.ਏ.ਓ.) ਜਗੀਰ ਸਿੰਘ ਨੂੰ ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਇਸ ਮੁੱਖ ਖੇਤੀਬਾੜੀ ਅਫਸਰ ਖ਼ਿਲਾਫ਼ ਕਾਰਵਾਈ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। Agriculture Officials Suspended

ਜ਼ਿਕਰਯੋਗ ਹੈ ਕਿ ਮੁੱਖ ਖੇਤੀਬਾੜੀ ਅਫ਼ਸਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ ਨੰ. 8 ਤਹਿਤ ਚਾਰਜਸ਼ੀਟ ਵੀ ਕੀਤਾ ਗਿਆ ਹੈ। ਇਹ ਮੁੱਖ ਖੇਤੀਬਾੜੀ ਅਫ਼ਸਰ ਆਪਣੀ ਮੁਅੱਤਲੀ ਦੌਰਾਨ ਐਸ.ਏ.ਐਸ. ਨਗਰ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਵਿੱਚ ਰਿਪੋਰਟ ਕਰੇਗਾ। Agriculture Officials Suspended

ਇਹ ਵੀ ਪੜ੍ਹੋ: Punjab News: ਪੰਜਾਬ ’ਚ ਬਣਨਗੇ ਚਾਰ ਹੋਰ ਮੈਡੀਕਲ ਕਾਲਜ: ਸਿਹਤ ਮੰਤਰੀ

ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਐੱਸਡੀਐੱਮ. ਦੀ ਅਗਵਾਈ ਵਿੱਚ ਇੱਕ ਟੀਮ ਵੱਲੋਂ ਫਿਰੋਜ਼ਪੁਰ ਵਿੱਚ ਮੈਸਰਜ਼ ਸਚਦੇਵਾ ਟਰੇਡਰਜ਼ ਦੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ ਸੀ ਅਤੇ ਲਗਭਗ 161.8 ਐਮ.ਟੀ. (3,236 ਬੋਰੀਆਂ) ਡੀਏਪੀ ਖਾਦ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀ ਲੱਭੀ ਸੀ। ਇਹ ਫ਼ਰਮ ਆਪਣੇ ਗੋਦਾਮਾਂ ਵਿੱਚ ਇਸ ਡੀ.ਏ.ਪੀ. ਦੇ ਭੰਡਾਰਨ ਬਾਰੇ ਪੁਖ਼ਤਾ ਰਿਕਾਰਡ ਪੇਸ਼ ਕਰਨ ਵਿੱਚ ਅਸਮਰੱਥ ਰਹੀ। ਇਸ ਮਾਮਲੇ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਵੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ।