21 ਦਸੰਬਰ ਨੂੰ ਪੈਣਗੀਆਂ ਵੋਟਾਂ | Punjab Elections News
Punjab Elections News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ 21 ਦਸੰਬਰ ਨੂੰ ਹੋਣਗੀਆਂ। ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ: Farmers Protest: ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਦਿੱਲੀ ਕੂਚ, ਛੱਡੇ ਅੱਥਰੂ ਗੈਸ ਦੇ ਗੋਲੇ, 1 ਕਿਸਾਨ ਜ਼ਖਮੀ
ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀ ਦੀ ਆਖਰੀ ਮਿਤੀ 12 ਦਸੰਬਰ ਹੋਵੇਗੀ। 13 ਦਸੰਬਰ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਚੋਣ ਨਿਸ਼ਾਨ ਉਸੇ ਦਿਨ ਜਾਰੀ ਕੀਤੇ ਜਾਣਗੇ। ਚੋਣ ਕਮਿਸ਼ਨਰ ਅਨੁਸਾਰ ਇਸ ਵਾਰ ਨਗਰ-ਨਿਗਮ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾਣਗੀਆਂ। ਨਾਲ ਹੀ ਵੋਟਿੰਗ ਵੀ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ।
ਈਵੀਐਮ ਰਾਹੀਂ ਪੈਣਗੀਆਂ ਵੋਟਾਂ | Municipal Election Punjab
ਪ੍ਰੈੱਸ ਕਾਨਫਰੰਸ ’ਚ ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਚੋਣਾਂ ਈਵੀਐਮ ਰਾਹੀਂ ਹੋਣੀਆਂ ਹਨ, ਇਸ ਲਈ ਮਸ਼ੀਨਾਂ ਤਿਆਰ ਕਰਨੀਆਂ ਪੈਣਗੀਆਂ। ਕਮਿਸ਼ਨ ਨੇ ਨਵੀਨਤਮ ਮਸ਼ੀਨਾਂ ਖਰੀਦੀਆਂ ਹਨ। ਚੋਣ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੋਂ ਆਦਰਸ਼ ਚੋਣ ਜ਼ਾਬਤਾ ਸ਼ੁਰੂ ਹੋ ਜਾਵੇਗਾ। ਵੋਟਰ ਸੂਚੀਆਂ ਸੁਧਾਈ ਲਈ ਭੇਜ ਦਿੱਤੀਆਂ ਗਈਆਂ ਹਨ। ਤਾਜ਼ਾ ਪ੍ਰਕਾਸ਼ਨ 7 ਦਸੰਬਰ ਨੂੰ ਕੀਤਾ ਗਿਆ ਹੈ। Punjab Elections News