ਮਾਂ ਦੀ ਭੇਦ ਭਰੇ ਢੰਗ ਨਾਲ ਹੋਈ ਮੌਤ ਦੀ ਜਾਂਚ ਨੂੰ ਲੈ ਕੇ ਧੀ ਨੇ ਲਾਇਆ ਧਰਨਾ
ਸੰਗਰੂਰ, ਗੁਰਪ੍ਰੀਤ ਸਿੰਘ । ਸਥਾਨਕ ਪੁਲਿਸ ਲਾਈਨਜ਼ ਵਿਖੇ ਇੱਕ ਧੀ ਨੇ ਆਪਣੀ ਮਾਂ ਦੀ ਹੋਈ ਭੇਦ ਭਰੇ ਢੰਗ ਨਾਲ ਮੌਤ ਦੇ ਮਾਮਲੇ ਦੀ ਜਾਂਚ ਨੂੰ ਲੈ ਕੇ ਆਪਣੇ ਹੀ ਰਿਸ਼ਤੇਦਾਰਾਂ ’ਤੇ ਸ਼ੱਕ ਪ੍ਰਗਟਾਇਆ ਹੈ ਉਸ ਨੇ ਧਰਨਾ ਦੇ ਕੇ ਮੰਗ ਕੀਤੀ ਕਿ ਉਸ ਦੀ ਮਾਂ ਦੀ ਮੌਤ ਦੀ ਜਾਂਚ ਹੋਣੀ ਚਾਹੀਦੀ ਹੈ।
ਧਰਨੇ ’ਤੇ ਬੈਠੀ ਚਰਨਜੀਤ ਕੌਰ ਵਾਸੀ ਲਤਾਲਾ (ਲੁਧਿਆਣਾ) ਨੇ ਦੱਸਿਆ ਕਿ ਉਸ ਦੀ ਮਾਂ ਮਹਿੰਦਰ ਕੌਰ ਪਤਨੀ ਕਰਨੈਲ ਸਿੰਘ ਪਿੰਡ ਘਾਬਦਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਆਪਣੇ ਪੁੱਤਰ ਨਾਲ ਰਹਿ ਰਹੀ ਸੀ ਉਸ ਨੇ ਦੱਸਿਆ ਕਿ 14 ਮਈ ਨੂੰ ਉਸ ਦੀ ਮਾਂ ਭੇਦ ਭਰੇ ਢੰਗ ਨਾਲ ਘਰੋਂ ਲਾਪਤਾ ਹੋ ਜਾਂਦੀ ਹੈ ਪਰ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਗੁੰਮਸ਼ੁਦਗੀ ਬਾਰੇ ਪੁਲਿਸ ਨੂੰ ਕੋਈ ਸੂਚਨਾ ਨਹੀਂ ਦਿੱਤੀ ਜਾਂਦੀ ਚਰਨਜੀਤ ਕੌਰ ਨੇ ਦਾਅਵਾ ਕੀਤਾ ਕਿ ਪਿੰਡ ਦੀ ਪੰਚਾਇਤ ਨੇ ਹੀ ਉਸ ਦੀ ਮਾਂ ਦੀ ਗੁੰਮਸ਼ੁਦਗੀ ਰਿਪੋਰਟ ਥਾਣਾ ਬਾਲੀਆਂ ਵਿਖੇ ਦਰਜ਼ ਕਰਵਾਈ ਅਤੇ ਉਸ ਤੋਂ ਬਾਅਦ ਮਾਂ ਦੀ ਭਾਲ ਲਈ ਵੱਖ-ਵੱਖ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ।
ਉਸ ਨੇ ਦੱਸਿਆ ਕਿ ਕਾਫ਼ੀ ਲੱਭਣ ਪਿੱਛੋਂ ਉਸ ਦੀ ਮਾਂ ਦੀ ਲਾਸ਼ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚੋਂ ਪਾਣੀ ਵਿੱਚੋਂ ਤੈਰਦੀ ਹੋਈ ਮਿਲੀ ਚਰਨਜੀਤ ਕੌਰ ਨੇ ਦੋਸ਼ ਲਾਏ ਕਿ ਉਸ ਦੀ ਮਾਂ ਦੇ ਮੌਤ ਦੇ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਉਸ ਦੀ ਮਾਂ ਦਾ ਅਕਸਰ ਘਰ ਵਿਖੇ ਹੀ ਲੜਾਈ ਝਗੜਾ ਰਹਿੰਦਾ ਸੀ ਉਸ ਹੋਰ ਧਰਨਕਾਰੀਆਂ ਨਾਲ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਤਹਿ ਤੱਕ ਜਾਂਚ ਹੋਣੀ ਚਾਹੀਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।