(ਮਨੋਜ ਗੋਇਲ) ਬਾਦਸ਼ਾਹਪੁਰ/ ਘੱਗਾ। ਸੀ.ਬੀ.ਐੱਸ.ਈ. ਬੋਰਡ ਦਿੱਲੀ ਵੱਲੋਂ ਬੱਚਿਆਂ ਦੀ ਸ਼ਖਸ਼ੀਅਤ ਨੂੰ ਨਿਖਾਰਨ ਲਈ ਜਿਲ੍ਹੇ ਦੇ ਸੀ.ਬੀ.ਐੱਸ.ਈ. ਨਾਲ ਐਫੀਲੇਟਡ 100 ਦੇ ਕਰੀਬ ਸਕੂਲ ਦੇ ਸਹਿ-ਵਿੱਦਿਅਕ ਗਤੀਵਿਧੀਆਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਡੀ.ਏ.ਵੀ. ਬਾਦਸ਼ਾਹਪੁਰ ਦੇ ਬੱਚਿਆਂ ਮਹਿਕਪ੍ਰੀਤ ਕੌਰ, ਅਵਨੀਤ ਕੌਰ, ਏਕਮ ਚਾਹਲ ਅਤੇ ਜੈਸਮੀਨ ਕੌਰ ਨੇ ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲਿਆਂ ਵਿੱਚ ਭਾਗ ਲਿਆ। ਇਹਨਾਂ ਵਿੱਚੋਂ ਮਹਿਕਪ੍ਰੀਤ ਕੌਰ ਨੇ ਭਾਸ਼ਣ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।
ਸਕੂਲ ਮੁਖੀ ਪੰਕਜ ਕੁਮਾਰ ਸਿੰਘ ਨੇ ਮਾਣ ਨਾਲ ਦੱਸਦਿਆਂ ਕਿਹਾ ਕਿ ਡੀ.ਏ.ਵੀ. ਬਾਦਸ਼ਾਹਪੁਰ, ਪੇਂਡੂ ਖੇਤਰ ਦੇ ਸਕੂਲ ਨੇ ਸਾਡੀ ਅੰਤਰ ਰਾਸ਼ਟਰੀ ਭਾਸ਼ਾ ਅੰਗਰੇਜੀ ਦੇ ਭਾਸ਼ਣ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਅਸੀਂ ਲੋਕਾਂ ਦੀ ਇਸ ਧਾਰਨਾ ਨੂੰ ਗਲਤ ਸਾਬਤ ਕੀਤਾ ਹੈ ਕਿ ਪੇਂਡੂ ਬੱਚਿਆਂ ਦੀ ਅੰਗਰੇਜੀ ਭਾਸ਼ਾ ਵਿੱਚ ਪਕੜ ਘੱਟ ਹੁੰਦੀ ਹੈ। ਉਹਨਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ।
ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ