‘ਯਾਦ-ਏ-ਮੁਰਸ਼ਿਦ’ : 30 ਵੇਂ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਦੂਜਾ ਦਿਨ, 37 ਮਰੀਜ਼ਾਂ ਦੇ ਹੋਏ ਅਪ੍ਰੇਸ਼ਨ

ਆਪ੍ਰੇਸ਼ਨ ਲਈ 52 ਸਫੇਦ ਮੋਤੀਆਬਿੰਦ ਅਤੇ 4 ਕਾਲੇ ਮੋਤੀਆਬਿੰਦ ਦੇ ਮਰੀਜ਼ਾਂ ਦੀ ਆਪ੍ਰੇਸ਼ਨ ਲਈ ਹੋਈ ਚੋਣ

  • 3800 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਹੋ ਚੁੱਕੀ ਹੈ ਜਾਂਚ

ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਸ਼ੁਰੂ ਹੋਏ ‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ‘ਯਾਦ-ਏ-ਮੁਰਸ਼ਿਦ’ 30ਵੇਂ ਅੱਖਾਂ ਦੇ ਮੁਫਤ ਕੈਂਪ (ਵਿਸ਼ਾਲ ਅੱਖਾਂ ਦਾ ਜਾਂਚ ਕੈਂਪ) ਦੇ ਦੂਜੇ ਦਿਨ ਸੋਮਵਾਰ ਨੂੰ ਦੁਪਹਿਰ ਬਾਅਦ ਕੋਵਿਡ-19 ਸਬੰਧੀ ਸਾਰੇ ਨਿਯਮਾਂ ਨੂੰ ਦੀ ਪਾਲਣਾ ਕਰਦਿਆਂ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਆਪ੍ਰੇਸ਼ਨ ਸ਼ੁਰੂ ਹੋ ਗਏ ਹਨ। ਆਪ੍ਰੇਸ਼ਨ ਦਾ ਸ਼ੁੱਭ ਆਰੰਭ ਡੇਰਾ ਸੱਚਾ ਸੌਦਾ ਦੀ ਪ੍ਰਬੰਧਕੀ ਕਮੇਟੀ ਤੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਡਾਕਟਰਾਂ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਇਲਾਹੀ ਨਾਅਰਾ ਬੋਲ ਕੇ ਕੀਤਾ। ਕੈਂਪ ‘ਚ ਦੂਜੇ ਦਿਨ ਖਬਰ ਲਿਖੇ ਜਾਣ ਤੱਕ 3800 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਹੋ ਚੁੱਕੀ ਸੀ ਤੇ 56 ਮਰੀਜ਼ਾਂ ਦੀ ਆਪ੍ਰੇਸ਼ਨ ਲਈ ਚੋਣ ਹੋ ਚੁੱਕੀ ਸੀ, ਜਿਨਾਂ ‘ਚ 4 ਕਾਲਾ ਮੋਤਿਆਿਬਿੰਦ ਤੇ 52 ਸਫੇਤ ਮੋਤੀਆਬਿੰਦ ਦੇ ਮਰੀਜ਼ ਸ਼ਾਮਲ ਹਨ। ਇਸ ਦੇ ਨਾਲ ਹੀ 37 ਅੱਖਾਂ ਰੋਗੀਆਂ ਦੇ ਆਪ੍ਰੇਸ਼ਨ ਹੋ ਚੁੱਕੇ ਸਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਸੀ।

ਕੌਮੀ ਅੰਧਤਾ ਕੰਟਰੋਲ ਪ੍ਰੋਗਰਾਮ ਤਹਿਤ ਸ਼ਾਹ ਸਤਿਨਾਮ ਜੀ ਰਿਸਰਟ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਦੀ ਅਗਵਾਈ ‘ਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਆਪ੍ਰੇਸ਼ਨ ਥੀਏਟਰਾਂ ਵਿੱਚ ਅੱਖਾਂ ਦੇ ਮਾਹਿਰ ਡਾ. ਮੋਨਿਕਾ ਗਰਗ ਅਤੇ ਡਾ. ਦੀਪਿਕਾ ਵੱਲੋਂ ਆਪਰੇਸ਼ਨ ਕੀਤੇ ਜਾ ਰਹੇ ਹਨ।

ਕੋਵਿਡ -19 ਦੇ ਕਾਰਨ, ਆਪਰੇਸ਼ਨ ਥੀਏਟਰਾਂ ਵਿੱਚ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਆਪ੍ਰੇਸ਼ਨ ਤੋਂ ਬਾਅਦ ਮਰੀਜ਼ਾਂ ਦੇ ਰਹਿਣ, ਸੌਣ ਅਤੇ ਖਾਣ-ਪੀਣ ਲਈ ਹਸਪਤਾਲ ਦੇ ਮੈਡੀਕਲ ਵਾਰਡ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮਰੀਜ਼ਾਂ ਦੀ ਸੰਭਾਲ ਲਈ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭਾਈ-ਭੈਣਾਂ ਜੁੱਟੇ ਹੋਏ ਹਨ। ਜੋ ਮਰੀਜ਼ਾਂ ਨੂੰ ਸਮੇਂ ਸਿਰ ਭੋਜਨ ਕਰਵਾਉਣਾ, ਦੁੱਧ, ਚਾਹ ਅਤੇ ਰਫਾਹਾਜ਼ਤ ਆਦਿ ਰੋਜ਼ਾਨਾ ਕੰਮਾਂ ਵਿੱਚ ਮਦਦ ਕਰ ਰਹੇ ਹਨ। ਆਪ੍ਰੇਸ਼ਨ ਤੋਂ ਬਾਅਦ ਮਰੀਜ਼ਾਂ ਦੇ ਰਹਿਣ ਅਤੇ ਸੌਣ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ। ਮਰੀਜ਼ਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਡੇਰਾ ਸੱਚਾ ਸੌਦਾ ਵੱਲੋਂ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ