ਫਿਰੋਜ਼ਪੁਰ ਸ਼ਹਿਰ ਵਿਚ ਲਾਅ ਐਂਡ ਆਰਡਰ ਦਾ ਸੱਤਿਆਨਾਸ ਹਰ ਰੋਜ਼ ਵਾਪਰ ਰਹੀਆਂ ਘਟਨਾਵਾਂ:- ਰੋਹਿਤ ਕੁਮਾਰ ਮੋਟੂ ਵੋਹਰਾ

ਫਿਰੋਜ਼ਪੁਰ ਸ਼ਹਿਰ ਵਿਚ ਲਾਅ ਐਂਡ ਆਰਡਰ ਦਾ ਸੱਤਿਆਨਾਸ ਹਰ ਰੋਜ਼ ਵਾਪਰ ਰਹੀਆਂ ਘਟਨਾਵਾਂ:- ਰੋਹਿਤ ਕੁਮਾਰ ਮੋਟੂ ਵੋਹਰਾ

ਫ਼ਿਰੋਜ਼ਪੁਰ (ਸਤਪਾਲ ਥਿੰਦ) ਫਿਰੋਜ਼ਪੁਰ ਵਿੱਚ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੇ ਲਾਅ ਐਂਡ ਆਰਡਰ ਦਾ ਸੱਤਿਆਨਾਸ ਕਰ ਰੱਖਿਆ ਹੈ ਇਹ ਗੱਲ ਰੋਹਿਤ ਕੁਮਾਰ ਮੋਂਟੂ ਵੋਹਰਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਅੱਜ ਫਿਰੋਜ਼ਪੁਰ ਸ਼ਹਿਰ ਵਿਖੇ ਵੱਖ ਵੱਖ ਨੁੱਕੜ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਇਹ ਗੱਲ ਕਹੀ । ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਹਲਕੇ ਨੂੰ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਬਿਨਾਂ ਡਰ ਭੈਅ ਮਹੋਲ ਦਿਆਂਗੇ ਤਾਂ ਆਮ ਲੋਕ ਖ਼ੁਸ਼ੀ ਖੁਸ਼ੀ ਜ਼ਿੰਦਗੀ ਜੀਅ ਸਕਣ।ਰੋਹਿਤ ਕੁਮਾਰ ਮੋਂਟੂ ਵੋਹਰਾ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਕਾਂਗਰਸੀਆਂ ਵੱਲੋਂ ਕੋਈ ਵਧੀਕੀ ਸਹਿਣ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਦੁਬਾਰਾ ਗੱਲ ਪੰਜਾਬ ਦੀ ਤਹਿਤ ਕੀਤੇ ਜਾ ਰਹੇ ਸਮਾਗਮਾਂ ਦੌਰਾਨ ਜਨਤਾ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ । ਪੰਜਾਬ ਵਿੱਚ ਕਿਸਾਨਾਂ ਦਾ ਅਤੇ ਆਮ ਲੋਕਾਂ ਦਾ ਵਿਕਾਸ ਉਦੋਂ ਹੀ ਹੋਇਆ ਹੈ ਜਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਓ ਤਾਂ ਜੋ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ ।

ਇਸ ਮੌਕੇ ਨਵਨੀਤ ਗੋਰਾ, ਲਵਲੀ ਥਿੰਦ, ਦਵਿੰਦਰ ਸਿੰਘ ਕਲਸੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ , ਪੱਪੂ ਸਰਪੰਚ ਕੋਤਵਾਲ, ਗੁਰਨੈਬ ਸਿੰਘ ਗਿੱਲ , ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ , ਬਲਵਿੰਦਰ ਸਿੰਘ ਕਲਸੀ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ , ਮਨਪ੍ਰੀਤ ਸਿੰਘ ਖਾਲਸਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ,ਭੁਪਿੰਦਰ ਸਿੰਘ, ਸੁਰਜੀਤ ਸਿੰਘ ,ਬਲਵਿੰਦਰ ਸਿੰਘ, ਨਿਰਮਲ ਸਿੰਘ ਖਾਲਸਾ ,ਜਸਬੀਰ ਸਿੰਘ, ਅਮਨਦੀਪ ਸਿੰਘ, ਕਰਮਜੀਤ ਸਿੰਘ , ਮਨਪ੍ਰੀਤ ਸਿੰਘ, ਸ਼ਿਵਾ ਸਰਕਲ ਪ੍ਰਧਾਨ, ਗੁਰਮੇਲ ਸਿੰਘ ,ਨਿਰਭੈ ਸਿੰਘ ਆਗੂ ਬੀਸੀ ਵਿੰਗ ਤਸਨੀਮ ਅਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ